SGPC President Harjinder Singh Dhami on Supreme Court's decision on Punjab's 2015 Bargari Sacrilege Case news: 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਐਲਾਨ ਕੀਤਾ ਕਿ ਇਸ ਮਾਮਲੇ 'ਚ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ। ਹਾਲਾਂਕਿ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਿਹਾ ਗਿਆ ਕਿ ਇਹ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। 


COMMERCIAL BREAK
SCROLL TO CONTINUE READING

ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸਦੇ ਨਾਲ ਪੰਜਾਬ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲੱਗਦਾ ਹੈ।


ਐਡਵੋਕੇਟ ਧਾਮੀ ਦਾ ਕਹਿਣਾ ਹੈ ਕਿ ਅੱਠ ਸਾਲ ਦੇ ਲੰਬੇ ਸਮੇਂ ਤੋਂ ਬਾਅਦ ਇਸ ਮਾਮਲੇ ਸਬੰਧੀ ਚਲਾਨ ਪੇਸ਼ ਹੋਇਆ ਸੀ, ਜਿਸ ਵਿੱਚ ਡੇਰਾ ਪ੍ਰੇਮੀਆਂ ਦੇ ਨਾਲ ਸੌਦਾ ਸਾਧ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। 


ਇਹ ਵੀ ਪੜ੍ਹੋ: ਡੇਰਾ ਪ੍ਰੇਮੀਆਂ ਨਾਲ ਜੁੜੇ ਬਰਗਾੜੀ ਬੇਅਦਬੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਵੱਡਾ ਐਲਾਨ, ਪੰਜਾਬ ਤੋਂ ਬਾਹਰ ਹੋਵੇਗੀ ਸੁਣਵਾਈ


ਉਨ੍ਹਾਂ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਇੱਕ ਸੰਵੇਦਨਸ਼ੀਲ ਮਾਮਲਾ ਹੈ ਅਤੇ ਇਸਦੇ ਪ੍ਰਤੀ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੇਸ ਦੀ ਮਜਬੂਤ ਪੈਰਵਾਈ ਨਹੀਂ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ 'ਚ ਕਾਂਗਰਸ ਸਰਕਾਰ ਵੀ ਬੇਅਦਬੀ ਮਾਮਲਿਆਂ ’ਤੇ ਸਿਆਸਤ ਕਰਦੀ ਰਹੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸ ਮਾਮਲੇ ’ਤੇ ਕੇਵਲ ਸਮਾਂ ਲੰਘਾ ਰਹੀ ਹੈ। 


ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੂੰ ਹਰ ਹਾਲ ਵਿੱਚ ਇਸ ਮਾਮਲੇ ’ਤੇ ਆਪਣਾ ਮਜਬੂਤ ਪੱਖ ਰੱਖਣਾ ਚਾਹੀਦਾ ਸੀ ਹਾਲਾਂਕਿ ਸਰਕਾਰ ਦੀ ਨਕਾਮੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।


ਇਹ ਵੀ ਪੜ੍ਹੋ: LPG Cylinder Price Hike: ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਣ ਤੋਂ ਬਾਅਦ ਰਾਜਾ ਵੜਿੰਗ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ


(For more news apart from SGPC President Harjinder Singh Dhami on Supreme Court's decision on Punjab's 2015 Bargari Sacrilege Case, stay tuned to Zee PHH)