SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚੁੱਕੇ ਸਵਾਲ, ਬਲਤਕਾਰੀ ਰਿਹਾਅ ਬੰਦੀ ਸਿੰਘ ਕਿਉਂ ਨਹੀਂ?
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਬਲਾਤਕਾਰੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਸਜ਼ਾਵਾਂ ਪੂਰੀਆਂ ਕਰਨ ਵਾਲੇ ਅਤੇ ਭਾਰਤੀ ਜੇਲ੍ਹਾਂ ਵਿੱਚ ਦੋ ਵਾਰ ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ?
ਚੰਡੀਗੜ੍ਹ- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਬਲਾਤਕਾਰੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਸਜ਼ਾਵਾਂ ਪੂਰੀਆਂ ਕਰਨ ਵਾਲੇ ਅਤੇ ਭਾਰਤੀ ਜੇਲ੍ਹਾਂ ਵਿੱਚ ਦੋ ਵਾਰ ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ? ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ 2002 ਗੁਜ਼ਰਾਤ ‘ਚ ਬਿਲਕਿਸ ਬਾਨੋ ਦੇ ਕੇਸ ‘ਚ ਸਜ਼ਾ ਭੁਗਤ ਰਹੇ ਮੁਲਜ਼ਮਾਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੋਕੇ ਮਿਲੀ ਰਿਹਾਈ ਦਾ ਹਵਾਲਾ ਦਿੰਦੇ ਹੋਏ ਸਵਾਲ ਚੁੱਕੇ ਹਨ।
ਪਹਿਲਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਚੁੱਕੇ ਹਨ ਪ੍ਰਦਰਸ਼ਨ
ਦੱਸਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 14 ਅਗਸਤ ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾ ਪੰਜਾਬ ਭਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਰਸ਼ਨ ਕਾਲੀਆਂ ਪੱਗਾਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਏ ਸਨ। ਸਿੱਖਾਂ ਤੇ ਐਸਜੀਪੀਸੀ ਦਾ ਕਹਿਣਾ ਹੈ ਕਿ ਆਜ਼ਾਦੀ ਲਈ 80 ਪ੍ਰਤੀਸ਼ਤ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਕੇਂਦਰ ਸਰਾਕਰ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘ ਆਪਣੀਆਂ ਸਾਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
WATCH LIVE TV