SGPC ਦਾ ਸੁਪਰੀਮ ਕੋਰਟ ਵੱਲੋਂ HSGPC ਦੇ ਹੱਕ `ਚ ਫੈਸਲੇ ਖਿਲਾਫ ਅੰਮ੍ਰਿਤਸਰ `ਚ ਰੋਸ ਮਾਰਚ
ਕੁਝ ਦਿਨ ਪਹਿਲਾ ਸੁਪਰੀਮ ਕੋਰਟ ਵੱਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਸੀ। ਜਿਸ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਗਿਆ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਚੰਡੀਗੜ੍ਹ- ਕੁਝ ਦਿਨ ਪਹਿਲਾ ਸੁਪਰੀਮ ਕੋਰਟ ਵੱਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਸੀ। ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੀ ਮੀਟਿੰਗ ਦੌਰਾਨ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚਲਦਿਆ 4 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਰੋਸ ਮਾਰਚ ਦਾ ਸੱਦਾ ਦਿੱਤਾ ਗਿਆ ਸੀ।