ਐਸ.ਜੀ.ਪੀ.ਸੀ. ਸਕੱਤਰ ਸੁਖਦੇਵ ਸਿੰਘ ਭੂਰਾਕੋਨਾ 35 ਸਾਲ ਬਾਅਦ ਹੋਏ ਸੇਵਾ ਮੁਕਤ
Advertisement

ਐਸ.ਜੀ.ਪੀ.ਸੀ. ਸਕੱਤਰ ਸੁਖਦੇਵ ਸਿੰਘ ਭੂਰਾਕੋਨਾ 35 ਸਾਲ ਬਾਅਦ ਹੋਏ ਸੇਵਾ ਮੁਕਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ 35 ਸਾਲ ਦੀ ਸੇਵਾ ਮਗਰੋਂ ਅੱਜ ਸੇਵਾਮੁਕਤ ਹੋ ਗਏ।

ਐਸ.ਜੀ.ਪੀ.ਸੀ. ਸਕੱਤਰ ਸੁਖਦੇਵ ਸਿੰਘ ਭੂਰਾਕੋਨਾ 35 ਸਾਲ ਬਾਅਦ ਹੋਏ ਸੇਵਾ ਮੁਕਤ

ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ 35 ਸਾਲ ਦੀ ਸੇਵਾ ਮਗਰੋਂ ਅੱਜ ਸੇਵਾਮੁਕਤ ਹੋ ਗਏ। ਉਹ 1987 ਵਿਚ ਸਿੱਖ ਸੰਸਥਾ ਅੰਦਰ ਕਲਰਕ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵੱਖ-ਵੱਖ ਅਹੁਦਿਆਂ ’ਤੇ ਕਾਰਜ ਕੀਤਾ।

fallback

 

ਭੂਰਾਕੋਹਨਾ ਦੇ ਸੇਵਾਮੁਕਤ ਹੋਣ ’ਤੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਸਮਾਗਮ ਕੀਤਾ ਗਿਆ, ਜਿਸ ਵਿਚ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

fallback

ਇਸ ਦੌਰਾਨ ਸ. ਸੁਖਦੇਵ ਸਿੰਘ ਭੂਰਾਕੋਨਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸਤਬੀਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ।

 

WATCH LIVE TV

 

Trending news