Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ
Amritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।
Amritsar News: ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 'ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਵੱਖ-ਵੱਖ ਤਨਖਾਹਾਂ ਵੀ ਲਗਾ ਦਿੱਤੀਆਂ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ 'ਚ ਪੱਟੀਆਂ ਪਾ ਕੇ ਸੇਵਾ ਕਰਨਗੇ।
ਇਸ ਦੇ ਨਾਲ ਹੀ ਅਕਾਲ ਤਖ਼ਤ ਦੀ ਫਸ਼ੀਲ ਤੋਂ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖ਼ਬੀਰ ਸਿੰਘ ਬਾਦਲ ਮਾਮਲੇ ਵਿੱਚ ਸਾਬਕਾ ਜਥੇਦਾਰਾਂ ਦੇ ਸਪਸ਼ਟੀਕਰਨ ਆਏ ਹਨ ਪਰ ਉਹ ਤਸੱਲੀਬਖ਼ਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਥੇਦਾਰਾਂ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖ਼ਬੀਰ ਸਿੰਘ ਬਾਦਲ ਦੇ ਘਰ ਜਾ ਕੇ ਸੌਦਾ ਸਾਧ ਦਾ ਕਥਿਤ ਮੁਆਫ਼ੀਨਾਮਾ ਪ੍ਰਾਪਤ ਕੀਤੇ ਅਤੇ ਉਸਨੂੰ ਮੁਆਫ਼ੀ ਦਿੱਤੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ ਅਤੇ ਤਖ਼ਤ ਦਮਦਮਾ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਮੁਖ਼ ਸਿੰਘ, ਜੋ ਇਸ ਵੇਲੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਹਨ, ਨੂੰ ਅੰਮ੍ਰਿਤਸਰ ਤੋਂ ਬਾਹਰ ਤਬਦੀਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜਿੰਨੀ ਦੇਰ ਇਹ ਸਿੰਘ ਸਾਹਿਬਾਨ ਮੁਆਫ਼ੀ ਨਹੀਂ ਮੰਗਦੇ ਤਦ ਤਕ ਅੰਮ੍ਰਿਤਸਰ ਤੋਂ ਬਾਹਰ ਰੱਖ਼ਿਆ ਜਾਵੇ ਅਤੇ ਇਨ੍ਹਾਂ ਦੇ ਜਨਤਕ ਸਮਾਗਮਾਂ ਵਿੱਚ ਬੋਲਣ ’ਤੇ ਰੋਕ ਲਾਈ ਜਾਵੇ।