Amritsar News: ਸ਼੍ਰੋਮਣੀ ਕਮੇਟੀ ਨੇ ਨਿਊਯਾਰਕ ਪੁਲਿਸ `ਚ ਸਿੱਖਾਂ ਨੂੰ ਦਾੜ੍ਹੀ ਕੱਟਣ ਲਈ ਮਜਬੂਰ ਕਰਨ ਦੀ ਕੀਤੀ ਨਿੰਦਾ
Amritsar News: ਭਾਈ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ’ਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕੂਟਨੀਤਕ ਪੱਧਰ ’ਤੇ ਅਮਰੀਕਾ ਸਰਕਾਰ ਪਾਸ ਸਿੱਖਾਂ ਦੀ ਭਾਵਨਾਵਾਂ ਦੀ ਤਰਜ਼ਮਾਨੀ ਕਰਨੀ ਚਾਹੀਦੀ ਹੈ।
Amritsar News: ਅਮਰੀਕਾ ਦੇ ਨਿਊਯਾਰਕ ਅੰਦਰ ਪੁਲਿਸ ਵਿੱਚ ਡਿਊਟੀ ਨਿਭਾਉਂਦੇ ਇਕ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ। ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ।
ਉਨ੍ਹਾਂ ਆਖਿਆ ਹੈ ਕਿ ਅਮਰੀਕਾ ਦੇਸ਼ ਦੇ ਵਿਕਾਸ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ, ਪਰ ਦੁੱਖ ਦੀ ਗੱਲ ਹੈ ਕਿ ਇਸ ਨੂੰ ਅੱਖੋਂ ਪਰੋਖੇ ਕਰਕੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਅਮਰੀਕਾ ਵਰਗੇ ਦੇਸ਼ ਜਿਸ ਨੂੰ ਸਿੱਖਾਂ ਦੀ ਪਛਾਣ, ਮਰਯਾਦਾ, ਰਵਾਇਤਾਂ, ਪ੍ਰੰਪਰਾਵਾਂ ਬਾਰੇ ਸਮਝ ਹੈ, ਉਸ ਵੱਲੋਂ ਅਜਿਹਾ ਨਿਯਮ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਕੇਸਾਂ ਦਾ ਵੱਡਾ ਮਹੱਤਵ ਹੈ, ਜਿਸ ਨੂੰ ਸਿੱਖ ਜਾਨ ਤੋਂ ਵੱਧ ਪਿਆਰ ਕਰਦੇ ਹਨ।
ਇਹ ਵੀ ਪੜ੍ਹੋ: Sri Anandpur Sahib News: ਕੌਮੀ ਭਾਰਤੀ ਪਰਬਤਰੋਹੀਆਂ ਨੇ ਪਿੰਡ ਕਲਰ ਲਾਗੇ ਉੱਚੀ ਚੋਟੀ 'ਤੇ ਲਹਿਰਾਇਆ ਤਿਰੰਗਾ