SGPC News: ਰਾਜਸਥਾਨ 'ਚ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਪਰੇਸ਼ਾਨ ਕਰਨ 'ਤੇ ਐਸਜੀਪੀਸੀ ਅਦਾਲਤ ਦਾ ਕਰੇਗੀ ਰੁਖ਼
Advertisement
Article Detail0/zeephh/zeephh2317816

SGPC News: ਰਾਜਸਥਾਨ 'ਚ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਪਰੇਸ਼ਾਨ ਕਰਨ 'ਤੇ ਐਸਜੀਪੀਸੀ ਅਦਾਲਤ ਦਾ ਕਰੇਗੀ ਰੁਖ਼

SGPC News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜਸਥਾਨ ਵਿੱਚ ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਦੇ ਸਮੇਂ ਪਰੇਸ਼ਾਨ ਕਰਨ ਦੇ ਮਾਮਲੇ ਵਿੱਚ ਅਦਾਲਤ ਦਾ ਰੁਖ ਕਰੇਗੀ। 

SGPC News: ਰਾਜਸਥਾਨ 'ਚ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਪਰੇਸ਼ਾਨ ਕਰਨ 'ਤੇ ਐਸਜੀਪੀਸੀ ਅਦਾਲਤ ਦਾ ਕਰੇਗੀ ਰੁਖ਼

SGPC News: ਰਾਜਸਥਾਨ ਵਿੱਚ ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਦੇ ਸਮੇਂ ਪਰੇਸ਼ਾਨ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤ ਦਾ ਰੁਖ ਕਰੇਗੀ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਦਾਲਤ ਵਿੱਚ ਰਿੱਟ ਪਾਈ ਜਾਵੇਗੀ। ਧਾਮੀ ਨੇ ਰਾਹੁਲ ਗਾਂਧੀ ਵੱਲੋਂ ਲੋਕ ਸਭਾ ਵਿੱਚ ਸ੍ਰੀ ਗੁਰੂ ਨਾਨਕ ਜੀ ਦੀ ਤਸਵੀਰ ਦਿਖਾਉਣ ਦੇ ਮਾਮਲੇ ਵਿੱਚ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਆਸੀ ਲੋਕ ਪ੍ਰਤੀਕਿਰਿਆ ਦੇਣ। ਅਕਾਲੀ ਦਲ ਦੇ ਬਾਗੀ ਨੇਤਾਵਾਂ ਵੱਲੋਂ ਸ੍ਰੀ ਅਕਾਲ ਤਖ਼ਤ ਉਤੇ ਮੁਆਫੀ ਮੰਗਣ ਦੇ ਮੁੱਦੇ ਉਤੇ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਉਤੇ ਮੁਆਫੀ ਮੰਗਣ ਕੋਈ ਵੀ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਵੀ ਐਸਜੀਪੀਸੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ 'ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨੀ ਬੇਹੱਦ ਦੁੱਖਦਾਈ ਅਤੇ ਅਨਿਆਂਪੂਰਨ ਹੈ।

ਪਹਿਲਾਂ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਤੋਂ ਬਾਅਦ ਹੁਣ ਅੰਬਾਲਾ ਛਾਉਣੀ ਦੀ ਇੱਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਵੱਲੋਂ ਜੋਧਪੁਰ ਜੁਡੀਸ਼ੀਅਲ ਪ੍ਰੀਖਿਆ ਦੇ ਇੱਕ ਕੇਂਦਰ ਉੱਤੇ ਉਸ ਦੇ ਕਕਾਰ ਲੁਹਾਉਣ ਦੇ ਸਾਹਮਣੇ ਆਏ ਮਾਮਲੇ ਨੇ ਰਾਜਸਥਾਨ ਅੰਦਰ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਵਖਰੇਵੇਂ ਨੂੰ ਇੱਕ ਵਾਰ ਫਿਰ ਉਜਾਗਰ ਕੀਤਾ ਹੈ। ਇਹ ਵਰਤਾਰਾ ਸਿੱਖ ਸੰਵੇਦਨਾ ਨੂੰ ਸੱਟ ਮਾਰਨ ਵਾਲਾ ਹੈ ਜਿਸ ਪ੍ਰਤੀ ਰਾਜਸਥਾਨ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀ ਅਧਿਕਾਰੀਆਂ ਖਿਲਾਫ ਕਰੜੀ ਕਾਰਵਾਈ ਕਰੇ, ਪਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਵੱਲੋਂ ਲਗਾਤਾਰ ਪ੍ਰਗਟਾਏ ਜਾ ਰਹੇ ਇਤਰਾਜ਼ ਮਗਰੋਂ ਵੀ ਸਰਕਾਰ ਆਪਣੀ ਜਿੰਮੇਵਾਰੀ ਤੋਂ ਮੂੰਹ ਮੋੜੀ ਬੈਠੀ ਹੈ।

ਜਾਣਕਾਰੀ ਅਨੁਸਾਰ ਰਾਜਸਥਾਨ ਦੇ ਜੋਧਪੁਰ ਵਿੱਚ ਪਿਛਲੇ ਹਫ਼ਤੇ ਹੋਈ ਸਿਵਲ ਜੱਜ ਦੀ ਜੁਡੀਸ਼ੀਅਲ ਪ੍ਰੀਖਿਆ ਵਿੱਚ ਕਈ ਕੇਂਦਰਾਂ ਉੱਤੇ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਅਧਿਕਾਰੀਆਂ ਦਾ ਕਕਾਰ ਲੁਹਾਉਣ ਲਈ ਬਜਿੱਦ ਬਣੇ ਰਹਿਣ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ। ਹਾਲਾਂਕਿ ਪ੍ਰੀਖਿਆ ਲਈ ਜਾਰੀ ਹਿਦਾਇਤਾਂ ਵਿੱਚ ਅਜਿਹਾ ਕੁਝ ਵੀ ਸ਼ਾਮਲ ਨਹੀਂ ਸੀ। ਇਹ ਆਪਹੁਦਰੀ ਕਾਰਵਾਈ ਦੇਸ਼ ਦੇ ਸੰਵਿਧਾਨ ਨੂੰ ਚੁਣੌਤੀ ਦੇਣ ਦੀ ਹਰਕਤ ਹੈ, ਜਿਸ ਵਾਸਤੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਸੰਵਿਧਾਨ ਦੀ ਤੌਹੀਨ ਕਰਨ ਤਹਿਤ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਲਖਵਿੰਦਰ ਕੌਰ ਅਤੇ ਹੋਰਨਾਂ ਪੀੜਤ ਅੰਮ੍ਰਿਤਧਾਰੀ ਉਮੀਦਵਾਰਾਂ ਦੇ ਨਾਲ ਹੈ ਅਤੇ ਇਸ ਮਾਮਲੇ ਵਿੱਚ ਹਰ ਪੱਧਰ ਉੱਤੇ ਆਪਣਾ ਰੋਸ ਪ੍ਰਗਟ ਕਰਦਿਆਂ ਦੋਸ਼ੀ ਅਧਿਕਾਰੀਆਂ ਨੂੰ ਸਜ਼ਾਵਾਂ ਦਵਾਉਣ ਲਈ ਕਾਰਜਸ਼ੀਲ ਰਹੇਗੀ।

ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਅਰਮਨਜੋਤ ਕੌਰ ਤੇ ਹੋਰ ਸਿੱਖ ਉਮੀਦਵਾਰਾਂ ਦੇ ਮਾਮਲੇ ਵਿੱਚ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਤੇ ਰਜਿਸਟਰਾਰ (ਇਮਤਿਹਾਨ), ਕੇਂਦਰੀ ਕਨੂੰਨ ਤੇ ਨਿਆਂ ਮੰਤਰੀ, ਰਾਜਸਥਾਨ ਦੇ ਮੁੱਖ ਮੰਤਰੀ, ਕੌਮੀ ਤੇ ਸੂਬਾ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਚੁੱਕੀ ਹੈ ਅਤੇ ਹੁਣ ਲਖਵਿੰਦਰ ਕੌਰ ਦਾ ਮਾਮਲਾ ਵੀ ਉਠਾਇਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਹੈ ਕਿ ਉਹ ਸਮੇਂ-ਸਮੇਂ ਸਾਹਮਣੇ ਆਉਂਦੀਆਂ ਅਜਿਹੀਆਂ ਸਿੱਖ-ਵਿਰੋਧੀ ਘਟਨਾਵਾਂ ਉੱਤੇ ਦੀਰਘ ਵਿਚਾਰ ਵਟਾਂਦਰਾ ਕਰਨ ਲਈ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਸੱਦਣ ਤਾਂ ਜੋ ਸਰਕਾਰਾਂ ਨੂੰ ਠੋਸ ਸੁਨੇਹਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ : Fazilka News: ਫਾਜ਼ਿਲਕਾ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗੋਲੀਬਾਰੀ, ਪਾਕਿਸਤਾਨੀ ਘੁਸਪੈਠੀਆ ਢੇਰ

Trending news