PM Narendra Modi pays tribute to Shaheed Bhagat Singh, Sukhdev and Rajguru: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼ਹੀਦ ਦਿਵਸ (Shaheed Diwas in Punjabi) ਮੌਕੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਇਹ ਉਹ ਮਹਾਨ ਸ਼ਖਸੀਅਤਾਂ ਹਨ ਜਿਨ੍ਹਾਂ ਨੇ ਸਾਡੇ ਆਜ਼ਾਦੀ ਸੰਘਰਸ਼ ਵਿੱਚ ਬੇਮਿਸਾਲ ਯੋਗਦਾਨ ਪਾਇਆ।


COMMERCIAL BREAK
SCROLL TO CONTINUE READING

ਲਾਹੌਰ ਸਾਜ਼ਿਸ਼ ਕੇਸ ਵਿੱਚ 23 ਮਾਰਚ 1931 ਨੂੰ ਅੰਗਰੇਜ਼ਾਂ ਨੇ ਤਿੰਨੇ ਸੁੰਤਰਤਾ ਸੈਨਾਨੀਆਂ ਨੂੰ ਫਾਂਸੀ ਦੇ ਦਿੱਤੀ ਸੀ। ਟਵਿੱਟਰ 'ਤੇ ਪੀਐਮ ਨਰਿੰਦਰ ਮੋਦੀ ਨੇ ਕਿਹਾ, "ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਉਹ ਮਹਾਨ ਹਨ ਜਿਨ੍ਹਾਂ ਨੇ ਸਾਡੇ ਆਜ਼ਾਦੀ ਸੰਘਰਸ਼ ਵਿੱਚ ਬੇਮਿਸਾਲ ਯੋਗਦਾਨ ਪਾਇਆ।"


ਇਸੇ ਤਰ੍ਹਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ, ਲੋਕ ਸਭਾ ਸਪੀਕਰ ਓਮ ਬਿਰਲਾ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਵੀ  ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਦਿੱਤੀ। 


ਗਡਕਰੀ ਨੇ ਟਵੀਟ ਕੀਤਾ, ''ਕ੍ਰਾਂਤੀਕਾਰੀ ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਜੀ ਨੂੰ ਸਲਾਮ, ਜਿਨ੍ਹਾਂ ਨੇ ਦੇਸ਼ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ।''


ਇਸ ਦੌਰਾਨ ਓਮ ਬਿਰਲਾ ਨੇ ਟਵੀਟ ਕੀਤਾ, "ਭਾਰਤੀ ਨੌਜਵਾਨਾਂ ਦੀ ਬਹਾਦਰੀ ਦੇ ਪ੍ਰਤੀਕ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ। ਭਾਰਤ ਦੀ ਆਜ਼ਾਦੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਦੁਆਰਾ ਕੀਤਾ ਗਿਆ ਮਹਾਨ ਕੰਮ ਇੱਕ ਪ੍ਰੇਰਣਾ ਹੈ। ਦੇਸ਼ ਉਨ੍ਹਾਂ ਕੁਰਬਾਨੀਆਂ ਲਈ ਹਮੇਸ਼ਾ ਸ਼ੁਕਰਗੁਜ਼ਾਰ ਰਹੇਗਾ।"


ਇਹ ਵੀ ਪੜ੍ਹੋ: ਕਪਤਾਨ ਸ਼ਿਖਰ ਧਵਨ ਨੇ ਦੱਸਿਆ- 'ਕੌਣ ਹੁੰਦਾ ਹੈ ਪੰਜਾਬੀ'


ਦੇਸ਼ ਭਰ ਦੇ ਲੋਕਾਂ ਵੱਲੋਂ ਭਗਤ ਸਿੰਘ, ਸੁਖਦੇਵ, ਰਾਜਗੁਰੂ, ਅਤੇ 'ਸ਼ਹੀਦੀ ਦਿਵਸ' (Shaheed Diwas in Punjabi) ਦੇ ਪ੍ਰਚਲਿਤ ਹੈਸ਼ਟੈਗਾਂ ਨਾਲ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਦੱਸ ਦਈਏ ਕਿ 23 ਮਾਰਚ ਨੂੰ ਭਾਰਤੀ ਕ੍ਰਾਂਤੀਕਾਰੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ 'ਸ਼ਹੀਦ ਦਿਵਸ' ਮਨਾਇਆ ਜਾਂਦਾ ਹੈ, ਜਿਨ੍ਹਾਂ ਨੂੰ ਬ੍ਰਿਟਿਸ਼ ਸਰਕਾਰ ਵੱਲੋਂ 1931 ਵਿੱਚ ਫਾਂਸੀ ਦੇ ਦਿੱਤੀ ਸੀ। 


ਇਹ ਵੀ ਪੜ੍ਹੋ: ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ


(For more news apart from PM Narendra Modi paying tribute to Shaheed Bhagat Singh, Sukhdev and Rajguru, stay tuned to Zee PHH)