Shaheed Kartar Singh Sarabha: ਛੋਟੀ ਉਮਰੇ ਦਿੱਤੀਆਂ ਸ਼ਹਾਦਤਾਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਕਰੇਗਾ ਜਹਾਨ, ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅੱਜ
Shaheed Kartar Singh Sarabha Martyrdom Day: ਕਰਤਾਰ ਸਿੰਘ ਸਰਾਭਾ 1915 ਵਿੱਚ ਭਾਰਤ ਵਿੱਚ ਵਾਪਸ ਆਏ ਅਤੇ ਬਰਤਾਨਵੀ ਸਰਕਾਰ ਖਿਲਾਫ਼ ਗਦਰ ਦੀ ਤਿਆਰੀ ਕਰਨ ਲੱਗੇ ਪਰ ਸਰਕਾਰ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਪਤਾ ਲੱਗ ਗਿਆ ਅਤੇ 16 ਨਵੰਬਰ 1915 ਵਿੱਚ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ।
Shaheed Kartar Singh Sarabha Martyrdom Day: ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ ਸ਼ਹੀਦੀ ਦਿਹਾੜਾ ਪੂਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ। ਹਰ ਕੋਈ ਅੱਜ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਵਸ 'ਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ।
ਬੰਗਾਲ ਦੇ ਖੁਦੀਰਾਮ ਬੋਸ ਤੋਂ ਬਾਅਦ 18 ਸਾਲ ਦੀ ਉਮਰ ਵਿੱਚ ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਾਮ ਆਉਂਦਾ ਹੈ, ਜਿਸ ਨੇ ਰਹਮ ਦੀ ਅਪੀਲ ਨੂੰ ਠੁਕਰਾ ਕੇ 19 ਸਾਲ ਦੀ ਉਮਰ ਵਿੱਚ ਫਾਂਸੀ ਨੂੰ ਚੁੰਮਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਹਜ਼ਾਰਾਂ ਜਾਨਾਂ ਵੀ ਮਿਲ ਜਾਣ ਤਾਂ ਮੈਂ ਦੇਸ਼ ਲਈ ਕੁਰਬਾਨ ਕਰ ਦੇਵਾਂਗਾ।
-24 ਮਈ 1896 ਨੂੰ ਲੁਧਿਆਣਾ ਦੇ ਪਿੰਡ ਸਰਾਭਾ ਦੇ ਇੱਕ ਅਮੀਰ ਕਿਸਾਨ ਮੰਗਲ ਸਿੰਘ ਅਤੇ ਮਾਤਾ ਸਾਹਿਬ ਕੌਰ ਦੇ ਘਰ ਜਨਮੇ ਕਰਤਾਰ ਸਿੰਘ ਸਰਾਭਾ ਨੂੰ 16 ਨਵੰਬਰ 1915 ਨੂੰ ਲਾਹੌਰ ਦੀ ਕੇਂਦਰੀ ਜੇਲ੍ਹ ਵਿੱਚ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ।
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਬਾਰੇ
ਕਰਤਾਰ ਸਿੰਘ ਸਰਾਭਾ ਬਰਤਾਨਵੀ ਸਰਕਾਰ ਖਿਲਾਫ ਚਲਾਈ ਗਈ ਗ਼ਦਰ ਲਹਿਰ ਦੇ ਮੋਹਰੀ ਆਗੂਆਂ ਵਿਚੋਂ ਸਨ। ਉਨ੍ਹਾਂ ਦਾ ਜਨਮ 24 ਮਈ 1896 ਵਿੱਚ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ ਸੀ। 1912 ਵਿੱਚ ਉਹ ਅਮਰੀਕਾ ਦੇ ਸਾਨ ਫਰਾਂਸਿਸਕੋ ਪੜ੍ਹਨ ਗਏ ਸਨ ਜਿੱਥੇ ਉਹ ਗ਼ਦਰ ਪਾਰਟੀ ਵਿਚ ਸਰਗਰਮ ਹੋ ਗਏ। ਗਦਰ ਪਾਰਟੀ ਭਾਰਤ ਨੂੰ ਬਰਤਾਨਵੀਂ ਹਕੂਮਤ ਤੋਂ ਅਜ਼ਾਦ ਕਰਾਉਣ ਲਈ ਸੰਘਰਸ਼ ਕਰ ਰਹੀ ਸੀ।
16 ਨਵੰਬਰ 1915 ਵਿੱਚ ਦਿੱਤੀ ਫਾਂਸੀ
ਕਰਤਾਰ ਸਿੰਘ ਸਰਾਭਾ 1915 ਵਿੱਚ ਭਾਰਤ ਵਿੱਚ ਵਾਪਸ ਆਏ ਅਤੇ ਬਰਤਾਨਵੀ ਸਰਕਾਰ ਖਿਲਾਫ਼ ਗਦਰ ਦੀ ਤਿਆਰੀ ਕਰਨ ਲੱਗੇ ਪਰ ਸਰਕਾਰ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਪਤਾ ਲੱਗ ਗਿਆ ਅਤੇ 16 ਨਵੰਬਰ 1915 ਵਿੱਚ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ।
-ਕਰਤਾਰ ਸਿੰਘ ਵਿੱਚ ਹਿੰਮਤ ਬਹੁਤ ਸੀ ਅਤੇ ਉਨ੍ਹਾਂ ਨੇ ਕਈ ਥਾਂਵਾਂ ਦੀ ਯਾਤਰਾ ਕੀਤੀ ਸੀ। ਉਹ ਲੋਕਾਂ ਦਾ ਇਕੱਠ ਕਰਦੇ ਅਤੇ ਉਨ੍ਹਾਂ ਨੂੰ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੇ ਸੀ। ਕਰਤਾਰ ਸਿੰਘ ਪੂਰੇ ਤਰੀਕੇ ਨਾਲ ਮੋਬਲਾਈਜ਼ ਸ਼ਖਸ ਸੀ ਅਤੇ ਆਪਣੇ ਸਾਥੀਆਂ ਵਿੱਚ ਉਨ੍ਹਾਂ ਦਾ ਕਾਫੀ ਸਤਿਕਾਰ ਸੀ ਅਤੇ ਉਹ ਕਿਸੇ ਵੀ ਤਰੀਕੇ ਦੀ ਕੁਰਬਾਨੀ ਦੇਣ ਨੂੰ ਤਿਆਰ ਸਨ। ਕਰਤਾਰ ਸਿੰਘ ਸਰਾਭਾ ਬਚਪਨ ਵਿਚ ਬਹੁਤ ਫ਼ੁਰਤੀਲਾ ਤੇ ਚੁਸਤ ਚਲਾਕ ਸੀ ਜਿਸ ਕਰ ਕੇ ਉਸ ਦੇ ਸਾਰੇ ਸਾਥੀ ਉਸ ਨੂੰ ਉੱਡਣਾ ਸੱਪ ਕਹਿੰਦੇ ਸਨ।
ਇਹ ਵੀ ਪੜ੍ਹੋ: Punjab Cycle Rally: CM ਮਾਨ ਨੇ ਲੁਧਿਆਣਾ 'ਚ ਮੈਗਾ ਸਾਈਕਲ ਰੈਲੀ ਦਾ ਕੀਤਾ ਆਗਾਜ਼, ਕਹੀ ਵੱਡੀ ਗੱਲ
ਮੁਢਲੀ ਪੜ੍ਹਾਈ
ਕਰਤਾਰ ਸਿੰਘ ਨੇ ਅਪਣੀ ਮੁਢਲੀ ਪੜ੍ਹਾਈ ਅਪਣੇ ਪਿੰਡ ਸਰਾਭਾ ਦੇ ਸਕੂਲ ਤੋਂ ਤੇ ਅੱਠਵੀਂ, ਨੌਵੀਂ ਮਾਲਵਾ ਖ਼ਾਲਸਾ ਹਾਈ ਸਕੂਲ ਲੁਧਿਆਣਾ ਤੋਂ ਪਾਸ ਕਰਨ ਉਪਰੰਤ ਅਪਣੇ ਚਾਚਾ ਕੋਲ ਉੜੀਸਾ ਚਲੇ ਗਏ। ਉਥੇ ਆਪ ਨੇ ਦਸਵੀਂ ਜਮਾਤ ਪਾਸ ਕੀਤੀ। ਕਰਤਾਰ ਸਿੰਘ ਸਰਾਭਾ ਉਚੇਰੀ ਵਿਦਿਆ ਲਈ 1912 ਵਿਚ ਅਮਰੀਕਾ ਚਲੇ ਗਏ। ਅਮਰੀਕਾ ਪਹੁੰਚ ਕੇ ਸਾਨਫਰਾਂਸਿਸਕੋ ਦੀ ਬਰਕਲੇ ਯੂਨੀਵਰਸਟੀ ਵਿਚ ਦਾਖਲਾ ਲੈ ਕੇ ਰਸਾਇਣ ਵਿਦਿਆ ਦੀ ਪੜ੍ਹਾਈ ਸ਼ੁਰੂ ਕਰ ਦਿਤੀ।
-ਬੰਗਾਲ ਦੇ ਖੁਦੀਰਾਮ ਬੋਸ ਤੋਂ ਬਾਅਦ 18 ਸਾਲ ਦੀ ਉਮਰ ਵਿੱਚ ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਾਮ ਆਉਂਦਾ ਹੈ, ਜਿਸ ਨੇ ਰਹਿਮ ਦੀ ਅਪੀਲ ਨੂੰ ਠੁਕਰਾ ਕੇ 19 ਸਾਲ ਦੀ ਉਮਰ ਵਿੱਚ ਫਾਂਸੀ ਨੂੰ ਚੁੰਮਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਹਜ਼ਾਰਾਂ ਜਾਨਾਂ ਵੀ ਮਿਲ ਜਾਣ ਤਾਂ ਮੈਂ ਦੇਸ਼ ਲਈ ਕੁਰਬਾਨ ਕਰ ਦੇਵਾਂਗਾ।
-24 ਮਈ 1896 ਨੂੰ ਲੁਧਿਆਣਾ ਦੇ ਪਿੰਡ ਸਰਾਭਾ ਦੇ ਇੱਕ ਅਮੀਰ ਕਿਸਾਨ ਮੰਗਲ ਸਿੰਘ ਅਤੇ ਮਾਤਾ ਸਾਹਿਬ ਕੌਰ ਦੇ ਘਰ ਜਨਮੇ ਕਰਤਾਰ ਸਿੰਘ ਸਰਾਭਾ ਨੂੰ 16 ਨਵੰਬਰ 1915 ਨੂੰ ਲਾਹੌਰ ਦੀ ਕੇਂਦਰੀ ਜੇਲ੍ਹ ਵਿੱਚ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ।