Ludhiana News: ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ਤੇ ਰੱਖਣ ਦੀ ਮੰਗ
Shaheed Sukhdev Thapar News: ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਨੇ ਕਿਹਾ ਕਿ ਹਿੰਦੂ ਸ਼ਹੀਦ ਪਰਿਵਾਰ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।
Shaheed Sukhdev Thapar's Family Demands Ludhiana Railway Station Name to be Renamed News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਵੱਲੋਂ ਤਮਾਮ ਵਿਧਾਇਕਾਂ ਅਤੇ ਰਾਜ ਸਭਾ ਮੈਂਬਰ ਸਣੇ ਐਮਪੀ ਨੂੰ ਚਿੱਠੀ ਪੱਤਰ ਲਿਖੇ ਗਏ ਹਨ ਅਤੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਥਾਪਰ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੂੰ ਅਣਦੇਖਾ ਕਰ ਰਹੀ ਹੈ। ਲੁਧਿਆਣਾ ਦੇ ਨੌਂ ਘਰਾਂ ਵਿਖੇ ਸ਼ਹੀਦ ਥਾਪਰ ਜੀ ਦੇ ਜਨਮ ਸਥਾਨ 'ਤੇ ਅੱਜ ਥਾਪਰ ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ 'ਤੇ ਸਵਾਲ ਚੁੱਕੇ ਗਏ ਅਤੇ ਆਪਣੇ ਹੱਥਾਂ ਵਿੱਚ ਚਿੱਠੀ ਪੱਤਰ ਫੜ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ 117 ਵਿਧਾਨ ਸਭਾ ਮੈਂਬਰਾਂ ਅਤੇ ਰਾਜ ਸਭਾ ਸਮੇ ਐਮ ਪੀ ਨੂੰ ਇਹ ਚਿੱਠੀ ਪੱਤਰ ਭੇਜੇ ਜਾਣਗੇ, ਜਿਸ ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਨੇ ਕਿਹਾ ਕਿ ਹਿੰਦੂ ਸ਼ਹੀਦ ਪਰਿਵਾਰ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਸ਼ਹੀਦ ਸੁਖਦੇਵ ਥਾਪਰ ਦੇ ਸਿੱਧੇ ਰਾਸਤੇ ਦੀ ਮੰਗ ਵੀ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ ਪਰ ਉਸ 'ਤੇ ਵੀ ਕੋਈ ਗੌਰ ਨਹੀਂ ਕੀਤਾ ਗਿਆ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਮਤੇ ਨੂੰ ਪਾਸ ਕਰ ਦਿੱਤਾ ਜਾਂਦਾ ਹੈ ਤਾਂ ਉਹ ਲੁਧਿਆਣਾ ਰੇਲਵੇ ਸਟੇਸ਼ਨ ਲਈ ਕੇਂਦਰ ਨਾਲ ਮੁਲਾਕਾਤ ਕਰਕੇ ਇਸ ਦਾ ਨਾਮ ਸ਼ਹੀਦ ਦੇ ਨਾਮ 'ਤੇ ਰਖਵਾ ਸਕਣਗੇ।
ਇਹ ਵੀ ਪੜ੍ਹੋ: Agriculture News: ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਲੈਣ ਲਈ 10 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ ਕਿਸਾਨ
(For more news apart from Shaheed Sukhdev Thapar's Family Demands Ludhiana Railway Station Name to be Renamed News, stay tuned to Zee PHH)