Shaheedi Jor Mel: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਦਿਨਾਂ ਨੂੰ ਲੈਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਦੇ ਹੋਏ ਫ਼ਤਹਿਗੜ੍ਹ ਸਾਹਿਬ ਵਿੱਚ 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 26 ਤੋਂ 28 ਦਸੰਬਰ ਤੱਕ ਜਾਰੀ ਰਹਿਣਗੇ।


COMMERCIAL BREAK
SCROLL TO CONTINUE READING

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ਵਿੱਚ ਸਥਿੱਤ ਹੋਟਲਾਂ 'ਚ ਸ਼ਰਾਬ ਨਾ ਪਰੋਸਣ ਦੇ ਆਦੇਸ਼ ਦਿੱਤੇ ਹਨ। ਅਤੇ ਨਾਲ ਹੀ ਠੇਕੇ ਬੰਦ ਰੱਖਣ ਦੀ ਗੱਲ ਆਖੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦੀ ਸਭਾ ਕਰਕੇ ਇਹ ਹੁਕਮ ਜਾਰੀ ਜਾਰੀ ਕੀਤੇ ਹਨ।


 ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕਿਸੇ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Shaheedi Jor Mel: ਮੁਸਲਮਾਨ ਭਾਈਚਾਰੇ ਨੇ ਸ਼ਹੀਦੀ ਜੋੜ ਮੇਲ ਮੌਕੇ ਦੁੱਧ ਦਾ ਲੰਗਰ ਲਗਾਇਆ​


ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਏਰੀਏ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਚੌਂਕ, ਜੀ.ਟੀ.ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹਿੰਦ


ਰੇਲਵੇ ਰੋਡ ਹਮਾਂਯੂਪੁਰ, ਭੱਟੀ ਰੋਡ ਸਰਹਿੰਦ ਅਤੇ ਖਾਨਪੁਰ ਦੇ ਸ਼ਰਾਬ ਦੇ ਠੇਕੇ ਤੇ ਅਹਾਤੇ ਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਜਿਥੇ ਕਾਨੂੰਨੀ ਤੌਰ ਤੇ ਸ਼ਰਾਬ ਦੀ ਵਰਤੋਂ ਦੀ ਇਜਾਜਤ ਹੈ, ਵਿੱਚ 26 ਦਸੰਬਰ ਤੋਂ 28 ਦਸੰਬਰ ਰਾਤ 12: 00 ਵਜੇ ਤੱਕ ਠੇਕੇ ਬੰਦ ਰੱਖਣ ਅਤੇ ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਦਾਖਲ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ।


ਇਸ ਫੈਸਲਾ ਪ੍ਰਸ਼ਾਸਨ ਵੱਲੋਂ ਇਸ ਲਈ ਲਿਆ ਗਿਆ ਹੈ, ਕਿਉਂਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ  ਸ਼੍ਰੀ ਫ਼ਤਹਿਗੜ੍ਹ ਸਾਹਿਬ ਸਾਹਿਬ ਪਹੁੰਚਦੇ ਹਨ, ਸ਼ਹੀਦੀ ਸਭਾ ਦੌਰਾਨ ਮਾਹੌਲ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਦੇ ਲਈ ਇਹ ਫੈਸਲਾ ਲਿਆ ਗਿਆ ਹੈ।


 


ਇਹ ਵੀ ਪੜ੍ਹੋ: Shaheedi Jor Mel News: ਗੁਰਦੁਆਰਾ ਸੰਤਸਰ ਸਾਹਿਬ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਦਸਤਾਰਾਂ ਦਾ ਲੰਗਰ