Shaheedi Jor Mel (ਜਗਮੀਤ ਸਿੰਘ): ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਦੀ ਸੰਪੂਰਨ ਸਮਾਪਤੀ ਹੋਈ। ਇਸ ਤੋਂ ਪਹਿਲਾਂ ਵੈਰਾਗਮਈ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੋਇਆ ਉਪਰੰਤ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ਼ਰਧਾ ਨਾਲ ਸਮਾਪਤੀ ਹੋਈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਜਥੇਦਾਰ ਗਿਆਨੀ ਰਘਵੀਰ ਸਿੰਘ ਮੌਜੂਦ ਸਨ। 


COMMERCIAL BREAK
SCROLL TO CONTINUE READING

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਜੁਰਮ ਦਾ ਟਾਕਰਾ ਕਰਕੇ ਕੌਮ ਦੇ ਲਈ ਪੂਰਾ ਪਰਿਵਾਰ ਵਾਰ ਦਿੱਤਾ ਤੇ ਅੱਜ 13 ਪੋਹ ਜਿਸ ਦਿਨ ਮੁਗਲ ਹਕੂਮਤ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਣਵਾ ਕੇ ਸ਼ਹੀਦ ਕਰ ਦਿੱਤਾ ਸੀ। ਜਿਨਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ ਅਤੇ ਉਪਰੰਤ ਬਬਾਨ ਦੇ ਰੂਪ ਵਿੱਚ ਇੱਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੁੰਦਾ ਹੈ ਤੇ ਉਹ ਮਹਾਨ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਜਿੱਥੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਹਾਜ਼ਰੀ ਭਰਦੀ ਹੈ ਉੱਤੇ ਹੀ ਸਮੁੱਚੀ ਸਿੱਖ ਕੌਮ ਵੱਲੋਂ ਹਾਜ਼ਰੀਆਂ ਭਰ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ।