Shambhu Border News: ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ; ਸੁਪਰੀਮ ਕੋਰਟ ਨੇ ਗੱਲਬਾਤ ਜਾਰੀ ਰੱਖਣ ਦੇ ਦਿੱਤੇ ਆਦੇਸ਼
Shambhu Border News: ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ। ਅੱਜ ਪੰਜਾਬ ਅਤੇ ਹਰਿਆਣਾ ਦੀ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਦੀ ਰਿਪੋਰਟ ਸਿਖਰਲੀ ਅਦਾਲਤ ਨੂੰ ਦਿੱਤੀ।
Shambhu Border News: ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ। ਅੱਜ ਪੰਜਾਬ ਅਤੇ ਹਰਿਆਣਾ ਦੀ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਦੀ ਰਿਪੋਰਟ ਸਿਖਰਲੀ ਅਦਾਲਤ ਨੂੰ ਦਿੱਤੀ।
ਸੁਪਰੀਮ ਕੋਰਟ ਨੇ ਮੀਟਿੰਗ ਜਾਰੀ ਰੱਖਣ ਆਦੇਸ਼ ਦਿੱਤੇ। ਕੋਰਟ ਨੇ ਵੀ ਕਿਹਾ ਕਿ ਉਹ ਆਪਣੇ ਵੱਲੋਂ ਵੀ ਵਾਰਤਾਕਾਰ ਨਿਯੁਕਤ ਕਰੇਗਾ। ਅਜਿਹੇ ਵਿੱਚ ਦੋਵੇਂ ਕਮੇਟੀਆਂ ਲਈ ਗੱਲਬਾਤ ਦੇ ਮੁੱਦੇ ਸੁਝਾਏ। ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ।
ਫਰਵਰੀ 2024 ਤੋਂ ਬੰਦ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਸਮਾਂ ਸੀਮਾ ਨੂੰ ਇੱਕ ਵਾਰ ਫਿਰ ਥੋੜ੍ਹਾ ਅੱਗੇ ਵਧਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਹੱਦ ਖੋਲ੍ਹਣ ਸਬੰਧੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ-ਹਰਿਆਣਾ ਹਾਈ ਕੋਰਟ ਨੇ ਨੈਸ਼ਨਲ ਹਾਈਵੇਅ-1 ‘ਤੇ ਸ਼ੰਭੂ ਬਾਰਡਰ ਨੂੰ 24 ਜੂਨ ਤੱਕ ਖੋਲ੍ਹਣ ਦਾ ਹੁਕਮ ਦਿੱਤਾ ਸੀ। ਹਰਿਆਣਾ ਸਰਕਾਰ ਨੇ ਇਸ ਹੁਕਮ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ‘ਤੇ ਵੀਰਵਾਰ ਨੂੰ ਸੁਣਵਾਈ ਹੋਈ।
ਦਰਅਸਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਦੇ ਖਿਲਾਫ ਹਰਿਆਣਾ ਸਰਕਾਰ ਨੇ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਛੇਤੀ ਹੀ ਇਸ ਮੁੱਦੇ ਨੂੰ ਹੱਲ ਕਰਨ ਲਈ ਰਸਮੀ ਤੌਰ 'ਤੇ ਕਮੇਟੀ ਦਾ ਗਠਨ ਕਰੇਗੀ।
ਅਦਾਲਤ ਨੇ ਦੋਵਾਂ ਰਾਜਾਂ ਨੂੰ ਬੇਨਤੀ ਕੀਤੀ ਕਿ ਉਹ ਕਿਸਾਨਾਂ ਨੂੰ ਭਰੋਸਾ ਦਿਵਾਉਣ ਕਿ ਅਦਾਲਤ ਅਜਿਹਾ ਪਲੇਟਫਾਰਮ ਬਣਾਉਣ ਲਈ ਤਿਆਰ ਹੈ ਜੋ ਕਿਸਾਨਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮਨਾ ਸਕੇ। ਦੋਵਾਂ ਰਾਜਾਂ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਦੋਵਾਂ ਰਾਜਾਂ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਹੋਈ ਸੀ। ਰਾਜ ਦੇ ਅਧਿਕਾਰੀਆਂ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਹਾਈਵੇਅ ਖੋਲ੍ਹਣ ਬਾਰੇ ਕਿਸਾਨਾਂ ਨਾਲ ਗੱਲ ਕੀਤੀ ਹੈ।
ਅਦਾਲਤ ਨੇ ਕਿਹਾ ਕਿ ਕਮੇਟੀ ਕੋਲ ਭੇਜੇ ਜਾਣ ਵਾਲੇ ਮਾਮਲਿਆਂ ਦਾ ਦਾਇਰਾ ਵਿਸ਼ਾਲ ਹੋਵੇਗਾ, ਤਾਂ ਜੋ ਕਾਨੂੰਨ ਵਿਵਸਥਾ ਦੀ ਸਮੱਸਿਆ ਪੈਦਾ ਕਰਨ ਵਾਲੇ ਮੁੱਦਿਆਂ ਨੂੰ ਨਿਰਪੱਖ ਤੇ ਨਿਆਂਪੂਰਣ ਢੰਗ ਨਾਲ ਹੱਲ ਕੀਤਾ ਜਾ ਸਕੇ। ਸੂਬੇ ਦੇ ਵਕੀਲ ਅਦਾਲਤ ਵੱਲੋਂ ਗਠਿਤ ਕੀਤੀ ਜਾਣ ਵਾਲੀ ਕਮੇਟੀ ਅੱਗੇ ਪ੍ਰਸਤਾਵਿਤ ਮੁੱਦਿਆਂ ਨੂੰ ਪੇਸ਼ ਕਰਨਗੇ।