Shanan Power Project News: ਸ਼ਾਨਨ ਪਾਵਰ ਪ੍ਰੋਜੈਕਟ ਨੂੰ ਲੈ ਕੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੱਲ ਰਹੀ ਖਿੱਚੋਤਾਣ ਦੇ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।


COMMERCIAL BREAK
SCROLL TO CONTINUE READING

ਦਰਅਸਲ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਉਤੇ ਕੇਂਦਰ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੰਮਨ ਜਾਰੀ ਕੀਤਾ ਹੈ। ਸਿਖਰਲੀ ਅਦਾਲਤ ਨੇ ਹੁਕਮ ਦਿੱਤੇ ਕਿ ਮਸਲੇ ਉਤੇ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ ਮਤਲਬ ਅਜੇ ਹਿਮਾਚਲ ਸਰਕਾਰ ਪ੍ਰੋਜੈਕਟ ਨੂੰ ਟੇਕਓਵਰ ਨਹੀਂ ਕਰੇਗੀ। ਇਸ ਮਾਮਲੇ ਉਤੇ ਸੁਣਵਾਈ ਅੱਜ ਹੋਵੇਗੀ।


ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼ ਸਮਾਪਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਦਰਅਸਲ ਹਿਮਾਚਲ ਸਰਕਾਰ ਵੀ ਇਸ ਪ੍ਰੋਜੈਕਟ ਨੂੰ ਆਪਣੇ ਹੱਥਾਂ ਵਿੱਚ ਲੈਣ ਦੇ ਯਤਨ ਕਰ ਰਹੀ ਹੈ। ਸ਼ੈਨਨ ਪਾਵਰ ਪ੍ਰੋਜੈਕਟ ਦੀ 99 ਸਾਲਾਂ ਦੀ ਲੀਜ਼ ਮਾਰਚ ਵਿੱਚ ਸਮਾਪਤ ਹੋਣ ਵਾਲੀ ਸੀ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ।


ਹਿਮਾਚਲ ਕਰ ਰਿਹਾ ਕੋਸ਼ਿਸ਼
ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਨੇ ਇਹ ਮੁੱਦਾ ਕੇਂਦਰ ਕੋਲ ਉਠਾਇਆ ਸੀ ਅਤੇ ਇਸ ਦੀ ਹਾਲਤ ਵਿਗੜਨ ਤੋਂ ਪਹਿਲਾਂ ਇਸ ਪ੍ਰਾਜੈਕਟ ਨੂੰ ਤੁਰੰਤ ਹਿਮਾਚਲ ਪ੍ਰਦੇਸ਼ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਸੀ ਕਿ ਜਦੋਂ 1966 ਵਿੱਚ ਸੂਬੇ ਦੇ ਪੁਨਰਗਠਨ ਤੋਂ ਬਾਅਦ ਇਹ ਪ੍ਰਾਜੈਕਟ ਪੰਜਾਬ ਨੂੰ ਦਿੱਤਾ ਗਿਆ ਸੀ ਤਾਂ ਹਿਮਾਚਲ ਪ੍ਰਦੇਸ਼ ਨਾਲ ਬੇਇਨਸਾਫ਼ੀ ਹੋਈ ਸੀ ਕਿਉਂਕਿ ਉਸ ਸਮੇਂ ਹਿਮਾਚਲ ਪ੍ਰਦੇਸ਼ ਕੇਂਦਰ ਸ਼ਾਸਤ ਪ੍ਰਦੇਸ਼ ਸੀ।


ਜੋਗਿੰਦਰਨਗਰ 'ਚ ਸਥਿਤ ਹੈ ਇਹ ਪ੍ਰੋਜੈਕਟ
ਸ਼ਾਨਨ ਪਾਵਰ ਪ੍ਰੋਜੈਕਟ ਹਿਮਾਲਚਲ ਦੇ ਪਾਲਮਪੁਰ ਇਲਾਕੇ ਤੋਂ ਕਰੀਬ 40 ਕਿਲੋਮੀਟਰ ਦੂਰ ਜੋਗਿੰਦਰਨਗਰ ਵਿਖੇ ਸਥਿਤ ਹੈ। ਇਹ ਹਾਈਡਰੋ ਪਾਵਰ ਪ੍ਰੋਜੈਕਟ ਨੂੰ 1925 ਵਿੱਚ ਬਣਾਇਆ ਗਿਆ ਸੀ ਅਤੇ ਮੰਡੀ ਰਿਆਸਤ ਦੇ ਤਤਕਾਲੀ ਸ਼ਾਸਕ ਰਾਜਾ ਜੋਗਿੰਦਰ ਸੇਨ ਅਤੇ ਅੰਗਰੇਜ਼ ਨੁਮਾਇੰਦੇ ਕਰਨਲ BC ਬੱਟੀ ਵਿਚਕਾਰ ਲੀਜ਼ ਅਧੀਨ ਇੱਕ ਸਮਝੌਤਾ ਹੋਇਆ ਸੀ।


ਇਹ ਆਜ਼ਾਦੀ ਤੋਂ ਪਹਿਲਾਂ ਅਣਵੰਡੇ ਪੰਜਾਬ, ਲਾਹੌਰ ਅਤੇ ਦਿੱਲੀ ਨੂੰ ਪਾਣੀ ਮੁਹੱਈਆ ਕਰਵਾਉਂਦਾ ਸੀ। ਦੱਸਿਆ ਜਾਂਦਾ ਹੈ ਕਿ ਇਸ ਪ੍ਰਾਜੈਕਟ ਦੀ ਹਾਲਤ ਹੁਣ ਖਸਤਾ ਹੋ ਗਈ ਹੈ ਕਿਉਂਕਿ ਪੰਜਾਬ ਸਰਕਾਰ ਨੇ ਹਿਮਾਚਲ ਨਾਲ ਹੋਏ ਵਿਵਾਦ ਤੋਂ ਬਾਅਦ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਬੰਦ ਕਰ ਦਿੱਤਾ ਸੀ।


ਇਹ ਵੀ ਪੜ੍ਹੋ : Arvind Kejriwal News: ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ 'ਤੇ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਲਗਾਈ ਫਟਕਾਰ