Shehnaaz Gill Father Threat: ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੂੰ ਨਹੀਂ ਦਿੱਤੀ ਸ਼ਿਕਾਇਤ
Shehnaaz Gill Father Threat: ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਇੱਕ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਨਿੱਚਰਵਾਰ ਸਵੇਰੇ ਉਨ੍ਹਾਂ ਨੂੰ ਵਟਸਐਪ ਕਾਲ ਆਈ।
Shehnaaz Gill Father Threat: ਬਿੱਗ ਬੌਸ 13 ਮੁਕਾਬਲੇਬਾਜ਼ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਇੱਕ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਨਿੱਚਰਵਾਰ ਸਵੇਰੇ ਉਨ੍ਹਾਂ ਨੂੰ ਵਟਸਐਪ ਕਾਲ ਆਈ। ਕਾਲ ਕਰਨ ਵਾਲੇ ਸਖ਼ਸ਼ ਨੇ ਖੁਦ ਨੂੰ ਪਾਕਿਸਤਾਨੀ ਨਾਗਰਿਕ ਹੋਣ ਦਾ ਦਾਅਵਾ ਕੀਤਾ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ।
ਧਮਕੀ ਦੇਣ ਵਾਲੇ ਸਖ਼ਸ਼ ਨੇ ਅਦਾਕਾਰਾ ਦੇ ਪਿਤਾ ਸੰਤੋਖ ਸਿੰਘ ਨੂੰ ਕਿਹਾ ਕਿ ਉਸ ਕੋਲ ਉਨ੍ਹਾਂ ਸਬੰਧੀ ਸਾਰੀ ਜਾਣਕਾਰੀ ਹੈ। ਉਸ ਨੇ ਕਿਹਾ ਕਿ ਤੇਰੀ ਧੀ ਨੇ ਬਥੇਰਾ ਪੈਸਾ ਕਮਾਇਆ ਹੈ। ਪਹਿਲਾਂ ਧੀ ਨੂੰ ਮਾਰ ਦੇਣਗੇ ਅਤੇ ਫਿਰ ਤੈਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਵੇਗਾ। ਜੇਕਰ ਆਪਣੇ ਪਰਿਵਾਰ ਦੀ ਸੁਰੱਖਿਆ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਪੈਸੇ ਦਿਓ। ਮਾਈਨਿੰਗ ਦੇ ਮਾਮਲੇ ਵਿਚ ਲੱਤ ਨਾ ਫਸਾਓ। ਸਿੱਖ ਹੋ ਕੇ ਹਿੰਦੂਆਂ ਦੀ ਹਮਾਇਤ ਨਾ ਕਰੋ। ਇਸ ਤੋਂ ਪਹਿਲਾਂ ਸੂਰੀ ਨੂੰ ਮਾਰਿਆ ਹੁਣ ਤੇਰੀ ਵਾਰੀ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ ਹੈ।
ਕਾਬਿਲੇਗੌਰ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਉਸ ਦੇ ਕਾਫੀ ਗਿਣਤੀ ਵਿੱਚ ਫਾਲੋਅਰਸ ਹਨ। ਉਸ ਨੇ ਪੰਜਾਬੀ ਤੋਂ ਇਲਾਵਾ ਬਾਲੀਵੁੱਡ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਇਆ ਹੈ। ਥਾਣਾ ਬਿਆਸ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ।
ਜੇਕਰ ਸ਼ਿਕਾਇਤ ਮਿਲਦੀ ਹੈ ਤਾਂ ਕਾਰਵਾਈ ਕੀਤੀ ਜਾਵੇਗੀ। ਸੰਤੋਖ ਸਿੰਘ ਕੋਲ ਪਹਿਲਾਂ ਹੀ ਗੰਨਮੈਨ ਹਨ। ਕਾਬਿਲੇਗੌਰ ਹੈ ਕਿ ਸੰਤੋਖ ਸਿੰਘ ਸਾਲ 2021 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। 25 ਦਸੰਬਰ 2021 ਨੂੰ ਅੰਮ੍ਰਿਤਸਰ 'ਚ ਸੰਤੋਖ 'ਤੇ 2 ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਸੀ। ਇਨ੍ਹਾਂ ਲੋਕਾਂ ਨੇ ਸੰਤੋਖ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : Punjab Cabinet Meeting: ਨਵੀਂ ਆਬਕਾਰੀ ਨੀਤੀ, ਫਾਸਟ ਟ੍ਰੈਕ ਕੋਰਟ ਸਣੇ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ
ਦੋਵੇਂ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਸੰਤੋਖ ਇਸ ਹਮਲੇ ਵਿੱਚ ਵਾਲ-ਵਾਲ ਬਚ ਗਿਆ। ਸੰਤੋਖ ਸਿੰਘ ਨੂੰ ਅਕਤੂਬਰ 2015 ਵਿੱਚ ਵੀ ਧਮਕੀ ਮਿਲੀ ਸੀ। ਬਿਆਸ ਤੋਂ ਤਰਨਤਾਰਨ ਜਾਂਦੇ ਸਮੇਂ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਫੋਨ ਆਇਆ ਸੀ। ਗਾਲੀ-ਗਲੋਚ ਕਰਨ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਉਹ ਦੀਵਾਲੀ ਤੋਂ ਪਹਿਲਾਂ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨਗੇ। ਸੰਤੋਖ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ। ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਨੂੰ ਧਮਕੀਆਂ ਦੇਣ ਵਾਲਿਆਂ ਵਿਚ ਉਸ ਦਾ ਪੁਰਾਣਾ ਗੰਨਮੈਨ ਹੀ ਸੀ।
ਇਹ ਵੀ ਪੜ੍ਹੋ : Gurpreet GP Join AAP: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਝਟਕਾ; ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ 'ਆਪ' 'ਚ ਸ਼ਾਮਲ