Mansa News: ਮਾਨਸਾ ਵਿੱਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸ਼ੈਲਰ ਮਾਲਕਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Trending Photos
Mansa News: ਮਾਨਸਾ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸ਼ੈਲਰ ਮਾਲਕਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਨੂੰ ਮਾਨਸਾ ਤੋਂ ਬੱਸ ਦੇ ਰਾਹੀਂ ਕਿਸੇ ਬਾਹਰੀ ਪੁਲਿਸ ਥਾਣੇ ਵਿੱਚ ਨਜ਼ਰਬੰਦ ਕਰਨ ਲਈ ਲੈ ਕੇ ਜਾਇਆ ਜਾ ਰਿਹਾ ਹੈ।
ਮਾਨਸਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸ਼ੈਲਰ ਮਾਲਕਾਂ ਨੂੰ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਰਜਨਾਂ ਸ਼ੈਲਰ ਮਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਅਣਪਛਾਤੀ ਥਾਂ ’ਤੇ ਲੈ ਗਈ। ਸ਼ੈਲਰ ਮਾਲਕਾਂ ਵਿੱਕੀ ਅਤੇ ਸੋਮਨਾਥ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਤੋਂ ਸ਼ੈਲਰ ਮਾਲਕ ਖੁਸ਼ ਨਹੀਂ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਸ਼ੈਲਰ ਮਾਲਕਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ 45 ਰਾਈਸ ਰਿਜੈਕਟ ਹੋਣ ਤੇ ਸ਼ੈਲਰ ਮਾਲਕਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਜਾ ਰਿਹਾ।
ਸ਼ੈਲਰ ਮਾਲਕਾਂ ਨੇ ਕੇਂਦਰ ਖਿਲਾਫ ਪੰਜਾਬ ਸਰਕਾਰ ਤੋਂ ਸਮਰਥਨ ਮੰਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੈਲਰ ਮਾਲਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਪੰਜਾਬ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ। ਸ਼ੈਲਰ ਮਾਲਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਉਨ੍ਹਾਂ 'ਤੇ ਦਬਾਅ ਪਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਅਸੀਂ ਸ਼ਹਿਰਾਂ ਵਿੱਚ ਮਾਲ ਨਹੀਂ ਲਗਾਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਾਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਉਪਰ ਦਬਾਅ ਪਾ ਰਹੀ ਹੈ ਤਾਂ ਜੋ ਅਸੀਂ ਆਪਣੀਆਂ ਮੰਗਾਂ ਛੱਡ ਕੇ ਚੁੱਪ ਰਹੀਏ।
ਇਹ ਵੀ ਪੜ੍ਹੋ : India vs Bangladesh Live Updates, World Cup 2023: ਬੰਗਲਾਦੇਸ਼ ਨੇ 18 ਓਵਰਾਂ ਪਿਛੋਂ ਇੱਕ ਵਿਕਟ ਦੇ ਨੁਕਸਾਨ 'ਤੇ 103 ਬਣਾਈਆਂ
ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਹੋਰ ਅਨਾਜ ਮੰਡੀਆਂ ਵਿੱਚ ਵੀ ਸ਼ੈਲਰ ਮਾਲਕਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਲਿਫਟਿੰਗ ਦਾ ਕੰਮ ਵਿਚਾਲੇ ਲਟਕਿਆ ਹੋਇਆ ਹੈ। ਇਸ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : Fardikot Murder News: ਸ਼ਰਾਬ ਪੀਣ ਦੌਰਾਨ ਬਜ਼ੁਰਗ ਨੇ ਦੋਸਤ ਦੀ ਡੰਡਿਆਂ ਨਾਲ ਕੁੱਟ-ਕੁੱਟ ਬੇਰਹਿਮੀ ਨਾਲ ਕੀਤੀ ਹੱਤਿਆ