Sheller Owners Strike: ਲਾਲਚੰਦ ਕਟਾਰੂਚੱਕ ਨੇ ਸ਼ੈਲਰ ਮਾਲਕ ਐਸੋਸੀਏਸ਼ਨ ਪੰਜਾਬ ਨਾਲ ਮੀਟਿੰਗ ਕੀਤੀ ਅਤੇ ਸਾਰੇ ਮੁੱਦੇ ਵਿਚਾਰੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹੜਤਾਲ ਵਾਪਸ ਲੈ ਲਈ ਗਈ ਹੈ।
Trending Photos
Sheller Owners Strike: ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਪੂਰਾ ਜ਼ੋਰਾਂ ਉਪਰ ਹੈ ਅਤੇ ਅਨਾਜ ਮੰਡੀਆਂ ਵਿੱਚ ਫ਼ਸਲ ਦੀ ਆਮਦ ਵੱਡੇ ਪੱਧਰ ਉੱਤੇ ਹੋ ਰਹੀ ਹੈ। ਇਸ ਦਰਮਿਆਨ ਸ਼ੈਲਰ ਮਾਲਕਾਂ ਦੀ ਹੜਤਾਲ (Sheller Owners Strike) ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਸਨ। ਇਸ ਵਿਚਕਾਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਖਾਦ ਅਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਸ਼ੈਲਰ ਮਾਲਕ ਐਸੋਸੀਏਸ਼ਨ ਪੰਜਾਬ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਰੇ ਮੁੱਦੇ ਵਿਚਾਰੇ ਗਏ ਸਨ, ਜਿਸ ਤੋਂ ਬਾਅਦ ਸ਼ੈਲਰ ਮਾਲਕਾਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਦੇ ਲਈ ਇੱਕ ਕਮੇਟੀ ਬਣਾਈ ਜਾਵੇਗੀ ਜੋ ਫੋਰਟਿਫਾਇਡ ਰਾਈਸ ਕਰਨਲ (FRK) 'ਤੇ ਪੂਰੀ ਰਿਪੋਰਟ ਤਿਆਰ ਕਰੇਗੀ ਅਤੇ ਇਸ ਨੂੰ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ। ਇਸ ਸਬੰਧੀ ਕੇਂਦਰੀ ਖੁਰਾਕ ਸਪਲਾਈ ਮੰਤਰੀ ਪਿਊਸ਼ ਗੋਇਲ ਨੂੰ ਵੀ ਪੱਤਰ ਲਿਖਿਆ ਜਾਵੇਗਾ।
ਇਹ ਵੀ ਪੜ੍ਹੋ: Sheller Owners Strike: ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਮੰਡੀਆਂ 'ਚ ਕਿਸਾਨ ਪਰੇਸ਼ਾਨ
ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਅੱਜ ਸਵੇਰ ਤੋਂ ਹੀ ਮੰਡੀਆਂ ਵਿੱਚੋਂ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਮੰਡੀਆਂ ਵਿੱਚੋਂ ਸਾਰਾ ਝੋਨਾ ਚੁੱਕ ਲਿਆ ਜਾਵੇਗਾ। ਪੰਜਾਬ ਦੇ ਵੱਖ- ਵੱਖ ਅਨਾਜ ਮੰਡੀਆਂ ਵਿੱਚ ਲੱਖਾਂ ਬੋਰੀਆਂ ਦੇ ਢੇਰ ਲੱਗ ਗਏ ਸਨ।
ਇਸ ਕਾਰਨ ਕਿਸਾਨ ਅਤੇ ਆੜ੍ਹਤੀਏ ਪਰੇਸ਼ਾਨ ਸਨ। ਕਿਸਾਨਾਂ ਨੂੰ ਮੰਡੀ ਦੇ ਵਿੱਚ ਆਪਣੀ ਫਸਲ ਲਾਹੁਣ ਲਈ ਕਿਤੇ ਵੀ ਜਗ੍ਹਾ ਨਹੀਂ ਮਿਲ ਰਹੀ ਸੀ, ਕਿਸਾਨ ਸਵੇਰ ਦੇ ਚਾਰ ਵਜੇ ਤੋਂ ਮੰਡੀ ਵਿੱੱਚ ਆਪਣੀ ਟਰਾਲੀਆਂ ਵਿੱਚ ਲੈ ਕੇ ਫਸਲ ਲੰਬੀਆਂ ਲੰਬੀਆਂ ਲਾਈਨਾਂ ਵਿੱਚ ਖੜੇ ਸਨ ਪਰ ਹੁਣ ਹੜਤਾਲ (Sheller Owners Strike) ਖ਼ਤਮ ਹੋਣ ਨਾਲ ਕਿਸਾਨ ਅਤੇ ਆੜਤੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਸ਼ੈਲਰ ਮਾਲਕਾਂ (Sheller Owners Strike) ਨੇ ਸ਼ੈਲਰ ਬੰਦ ਕਰਕੇ ਉਨ੍ਹਾਂ ਦੀਆਂ ਚਾਬੀਆਂ ਪ੍ਰਸ਼ਾਸਨ ਨੂੰ ਸੌਂਪਣ ਦਾ ਐਲਾਨ ਕਰ ਦਿੱਤਾ ਸੀ। ਉਹਨਾਂ ਨੇ ਕਿਹਾ ਸੀ ਜਦੋਂ ਤੱਕ ਸਰਕਾਰ ਚੌਲ ਮਿੱਲਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ ਤੇ ਆਪਣੀਆਂ ਮਿੱਲਾਂ ਵਿੱਚ ਝੋਨੇ ਦਾ ਇੱਕ ਦਾਣਾ ਵੀ ਨਹੀਂ ਆਉਣ ਦੇਣਗੇ।