Lok Sabha Election Election News: 18ਵੀਂ ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਐਲਾਨ ਰਹੀਆਂ ਹਨ ਉਥੇ ਹੀ ਪੰਜਾਬ ਵਿੱਚ ਵੀ ਸਿਆਸੀ ਪਾਰਟੀਆਂ ਨੇ ਕਮਰਕਸ ਲਈ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 2 ਸੂਚੀ ਐਲਾਨ ਦਿੱਤੀ ਹੈ। ਇਮਾਨ ਸਿੰਘ ਮਾਨ ਨੂੰ ਅ੍ਰੰਮਿਤਸਰ ਤੋਂ ਟਿਕਟ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ। 


ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਚੋਣਾਂ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਹਨ। 2021 ਗੈਂਗਸਟਰ ਜੈਪਾਲ ਭੁੱਲਰ ਦਾ ਪੱਛਮੀ ਬੰਗਾਲ 'ਚ ਪੁਲਿਸ ਨੇ ਐਨਕਾਊਂਟਰ ਕੀਤਾ ਸੀ। ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।

COMMERCIAL BREAK
SCROLL TO CONTINUE READING

ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ 'ਤੇ ਲੋਕ ਸਭਾ ਚੋਣਾਂ ਲੜੇਗੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਐਲਾਨ ਕਰਦੇ ਹੋਏ 3 ਨਵੇਂ ਉਮੀਦਵਾਰ ਐਲਾਨੇ ਗਏ ਹਨ। ਜਿੰਨਾ ਵਿੱਚ ਉਨ੍ਹਾਂ ਦਾ ਆਪਣਾ ਪੁੱਤਰ ਵੀ ਸ਼ਾਮਿਲ ਹੈ।


 ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਪੰਜਾਬ ਦੇ ਪੰਜ ਅਤੇ ਹਰਿਆਣਾ ਤੋਂ ਦੋ ਉਮੀਦਵਾਰ ਐਲਾਨੇ ਗਏ ਸਨ।


ਇਹ ਵੀ ਪੜ੍ਹੋ : Arvind Kejriwal News: ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ 'ਤੇ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਲਗਾਈ ਫਟਕਾਰ


ਪਹਿਲੀ ਸੂਚੀ ਦੇ ਉਮੀਦਵਾਰ


ਪੰਜਾਬ


1. ਸੰਗਰੂਰ- ਸਿਮਰਨਜੀਤ ਸਿੰਘ ਮਾਨ


2. ਪਟਿਆਲਾ - ਪ੍ਰੋਫੈਸਰ ਮਹਿੰਦਰਪਾਲ ਸਿੰਘ


3. ਲੁਧਿਆਣਾ- ਅੰਮ੍ਰਿਤਪਾਲ ਸਿੰਘ ਛੰਦੜਾ


4. ਫਰੀਦਕੋਟ- ਬਲਦੇਵ ਸਿੰਘ ਗਗੜਾ


5. ਸ੍ਰੀ ਅਨੰਦਪੁਰ ਸਾਹਿਬ- ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ


ਹਰਿਆਣਾ


1. ਕਰਨਾਲ- ਹਰਜੀਤ ਸਿੰਘ ਵਿਰਕ


2. ਕੁਰੂਕਸ਼ੇਤਰ- ਖਜਾਨ ਸਿੰਘ


ਕਾਬਿਲੇਗੌਰ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਅਜੇ ਤੱਕ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਗਿਆ ਹੈ।


 ਇਹ ਵੀ ਪੜ੍ਹੋ : Shanan Power Project News: ਸ਼ਾਨਨ ਪਾਵਰ ਪ੍ਰੋਜੈਕਟ; ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਹਿਮਾਚਲ ਸਰਕਾਰ ਨੂੰ ਸੰਮਨ ਜਾਰੀ