Barnala News:  ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਨੂੰ ਲੈ ਕੇ ਅਖਾੜਾ ਭਖ ਚੁੱਕਾ ਹੈ। ਆਮ ਆਦਮੀ ਪਾਰਟੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਰਨਾਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਅ) ਨੇ ਗੋਬਿੰਦ ਸਿੰਘ ਨੂੰ ਬਰਨਾਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। 


COMMERCIAL BREAK
SCROLL TO CONTINUE READING

ਗੋਬਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪ੍ਰਸ਼ੰਸਕ ਹਨ। ਸਿਮਰਨਜੀਤ ਸਿੰਘ ਮਾਨ ਨਾਲ ਕਾਫੀ ਸਮਾਂ ਸਿਆਸਤ ਵਿਚ ਸਰਗਰਮ ਰਹੇ। 2022 ਦੀ ਸੰਗਰੂਰ ਲੋਕ ਸਭਾ ਉਪ ਚੋਣ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਗੋਬਿੰਦ ਸਿੰਘ ਨੇ ਚਲਾਈ ਅਤੇ ਸਿਮਰਨਜੀਤ ਸਿੰਘ ਮਾਨ ਚੋਣ ਜਿੱਤ ਗਏ। ਉਹ ਲੰਬੇ ਸਮੇਂ ਤੋਂ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਸਰਗਰਮ ਸਨ। ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਗੋਬਿੰਦ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।


ਤੁਹਾਨੂੰ ਦੱਸ ਦੇਈਏ ਕਿ ਗੋਬਿੰਦ ਸਿੰਘ ਸੰਧੂ ਲੰਬੇ ਸਮੇਂ ਤੋਂ ਸਿਮਰਨਜੀਤ ਸਿੰਘ ਮਾਨ ਦੇ ਨਾਲ ਰਾਜਨੀਤੀ ਵਿੱਚ ਸਰਗਰਮ ਹਨ। 2022 ਵਿੱਚ ਸੰਗਰੂਰ ਉਪ ਚੋਣ ਵਿੱਚ ਸਿਮਰਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਵੀ ਗੋਬਿੰਦ ਸਿੰਘ ਸੰਧੂ ਨੇ ਸੰਭਾਲੀ, ਜਿਸ ਵਿੱਚ ਸਿਮਰਜੀਤ ਸਿੰਘ ਮਾਨ ਜੇਤੂ ਰਹੇ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਫੀ ਸਰਗਰਮ ਸਨ।


ਇਹ ਵੀ ਪੜ੍ਹੋ : High Court: ਪੋਰਨ ਦੇਖਣ ਦੀ ਆਦੀ ਪਤਨੀ ਆਪਣੇ ਪਤੀ ਨੂੰ ਕਹਿੰਦੀ ਸੀ ਹਿਜੜਾ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ


ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਅਸੈਂਬਲੀ ਸੀਟਾਂ ਦੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਹਿਲਾਂ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ.ਸੰਦੀਪ ਪਾਠਕ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ (ਐੱਸਸੀ) ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਉਮੀਦਵਾਰ ਐਲਾਨੇ ਸਨ। ਦੱਸਣਯੋਗ ਹੈ ਕਿ ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ 13 ਨਵੰਬਰ ਨੂੰ ਹੋਵੇਗੀ ਅਤੇ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਆਉਣਗੇ।


ਇਹ ਵੀ ਪੜ੍ਹੋ : Punjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇ