Fatehgarh Sahib: ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਘਰ ਵਿੱਚ ਕੀਤਾ ਨਜ਼ਰਬੰਦ
Fatehgarh Sahib: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਉਨ੍ਹਾਂ ਦੇ ਪਿੰਡ ਆਲੀਆ ਵਿੱਚ ਘਰ ਵਿੱਚ ਹੀ ਪੁਲਿਸ ਨੇ ਨਜ਼ਰਬੰਦ ਕਰ ਲਿਆ ਹੈ।
Fatehgarh Sahib (ਜਸਮੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਉਨ੍ਹਾਂ ਦੇ ਪਿੰਡ ਆਲੀਆ ਵਿੱਚ ਘਰ ਵਿੱਚ ਹੀ ਪੁਲਿਸ ਨੇ ਨਜ਼ਰਬੰਦ ਕਰ ਲਿਆ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਹਾਊਸ ਅਰੈਸਟ ਇਸ ਲਈ ਕੀਤਾ ਜਾ ਰਿਹਾ ਕਿ ਲੁਧਿਆਣਾ ਵਿੱਚ ਗੰਦੇ ਪਾਣੀਆਂ ਦੇ ਮੁੱਦੇ ਨੂੰ ਦਬਾਉਣਾ ਚਾਹੁੰਦੀ ਹੈ। ਫੈਕਟਰੀਆਂ ਤੋਂ ਆ ਰਿਹਾ ਪਾਣੀ ਦਰਿਆ ਦੇ ਪਾਣੀ ਨੂੰ ਗੰਦਾ ਕਰੀ ਜਾਵੇ ਤੇ ਲੋਕਾਂ ਨੂੰ ਕੈਂਸਰ ਵਰਗੀ ਬਿਮਾਰੀ ਹੋਵੇ।
ਦੂਜੇ ਪਾਸੇ ਅੱਜ ਲੁਧਿਆਣਾ ਵਿਖੇ ਕਾਲੇ ਪਾਣੀ ਨੂੰ ਲੈਕੇ ਲੱਖਾ ਸਿਧਾਣਾ ਵੱਲੋਂ ਇਕੱਤਰਤਾ ਕੀਤੀ ਜਾਣੀ ਸੀ ਜਿਸਦੇ ਚੱਲਦਿਆਂ ਅੱਜ ਸਵੇਰੇ ਪੰਜ ਵਜੇ ਦੇ ਕਰੀਬ ਕਿਸਾਨ ਆਗੂ ਨਛੱਤਰ ਸਿੰਘ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਤੇ ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਵੀ ਆਪਣਾ ਰੋਸ ਜ਼ਾਹਿਰ ਕਰਦਿਆਂ ਘਰ ਦੇ ਬਾਹਰ ਹੀ ਇਕੱਠੇ ਹੋ ਗਏ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਬੱਚਿਆਂ ਦੇ ਭਵਿੱਖ ਦੀ ਲੜਾਈ ਲੜ ਰਹੇ ਆ ਅਤੇ ਸਾਡਾ ਇੰਡਸਟਰੀ ਮਾਲਕਾਂ ਨਾਲ ਕੋਈ ਵੈਰ ਨਹੀਂ। ਅਸੀਂ ਚਾਹੁੰਦੇ ਹਾਂ ਕੇ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਟਰੀਟਮੈਂਟ ਤੋ ਬਾਅਦ ਛੱਡਿਆ ਜਾਵੇ ਜਿਸ ਨਾਲ ਪ੍ਰਦੂਸ਼ਣ ਰੁਕ ਸਕੇ।
ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਪਟਿਆਲਾ 'ਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਦੂਸਰੇ ਪਾਸੇ ਲੁਧਿਆਣਾ ਦੀ ਫਿਰੋਜ਼ਪੁਰ ਰੋਡ ਨੂੰ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਜਿੱਥੇ ਭਾਰੀ ਫੋਰਸ ਤਾਇਨਾਤ ਕਰ ਕੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ,ਉੱਥੇ ਹੀ ਪਾਣੀ ਦੀਆਂ ਬੁਛਾਰਾਂ ਮਾਰਨ ਲਈ ਦੋ ਗੱਡੀਆਂ ਵੀ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਕਾਲੇ ਪਾਣੀ ਦੇ ਸਮਰਥਕਾਂ ਨੂੰ ਹਿਰਾਸਤ ਵਿੱਚ ਲੈਣ ਲਈ ਕਈ ਵਾਹਨ ਵੀ ਖੜ੍ਹੇ ਕੀਤੇ ਹੋਏ ਹਨ। ਪੰਜਾਬ ਭਰ ਤੋਂ ਲੋਕ ਵੱਡੀ ਗਿਣਤੀ ਵਿੱਚ ਲੁਧਿਆਣਾ ਪੁੱਜ ਰਹੇ ਹਨ।
ਇਹ ਵੀ ਪੜ੍ਹੋ : PM Modi Chandigarh Visit: ਪੀਐਮ ਮੋਦੀ ਦਾ ਨਵੇਂ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ; ਕਿਹਾ ਅੱਤਵਾਦ ਵਿਰੁੱਧ ਲੜਾਈ ਨੂੰ ਮਿਲੇਗੀ ਮਜ਼ਬੂਤੀ