Jalandhar Bypoll: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ
Advertisement
Article Detail0/zeephh/zeephh2300932

Jalandhar Bypoll: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

Jalandhar Bypoll:  ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

Jalandhar Bypoll: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

Jalandhar Bypoll:  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜਲੰਧਰ ਪੱਛਮੀ (ਰਾਖਵੇਂ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਜਥੇਦਾਰ ਮਰਹੂਮ ਪ੍ਰੀਤਮ ਸਿੰਘ ਦੀ ਧਰਮ ਪਤਨੀ ਬੀਬੀ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਕਾਬਿਲੇਗੌਰ ਹੈ ਕਿ ਬੀਬੀ ਸੁਰਜੀਤ ਕੌਰ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਚਾਰ ਮੈਂਬਰੀ ਕਮੇਟੀ ਵੱਲੋਂ ਪਾਰਟੀ ਉਮੀਦਵਾਰ ਬਾਰੇ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : Farmers News: ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਵੇ ਸਰਕਾਰ-ਡੱਲੇਵਾਲ

ਇਸ ਕਮੇਟੀ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਡਾ. ਸੁਖਵਿੰਦਰ ਸੁੱਖੀ ਅਤੇ ਮਹਿੰਦਰ ਸਿੰਘ ਕੇ.ਪੀ. ਮੈਂਬਰ ਵਜੋਂ ਸ਼ਾਮਲ ਸਨ।  ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਤੇ ਉਨ੍ਹਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਇੱਕ ਵਾਰ ਕੌਂਸਲਰ ਰਹਿ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸੁਰਜੀਤ ਕੌਰ ਖੁਦ ਆਪਣੇ ਸਮਾਜਿਕ ਕੰਮਾਂ ਅਤੇ ਸਮਾਜ ਦੀ ਸੇਵਾ ਲਈ ਜਾਣੀ ਜਾਂਦੀ ਹੈ।

ਇਹ ਵੀ ਪੜ੍ਹੋ : Punjab Drug News: ਪੰਜਾਬ 'ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ 'ਤੇ ਸਵਾਲ ਹੋਏ ਖੜ੍ਹੇ

 

 

Trending news