SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ 'ਤੇ ਖੇਡਿਆ ਦਾਅ
Advertisement
Article Detail0/zeephh/zeephh2202495

SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ 'ਤੇ ਖੇਡਿਆ ਦਾਅ

SAD Candidates List:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 7 ਸੀਨੀਅਰ ਆਗੂਆਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਐਲਾਨ ਦਿੱਤਾ ਹੈ।

SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ 'ਤੇ ਖੇਡਿਆ ਦਾਅ

SAD Candidates List: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 7 ਸੀਨੀਅਰ ਆਗੂਆਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਐਲਾਨ ਦਿੱਤਾ ਹੈ। ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੋਂ ਐਨਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਬਿਕਰਮਜੀਤ ਸਿੰਘ ਖਾਲਸਾ ਸ੍ਰੀ ਫਤਹਿਗੜ੍ਹ ਸਾਹਿਬ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨਿਆ ਹੈ।

                                ਅਕਾਲੀ ਦਲ ਦੀ ਪਹਿਲੀ ਸੂਚੀ

ਲੋਕ ਸਭਾ ਸੀਟ 

ਉਮੀਦਵਾਰ

ਗੁਰਦਾਸਪੁਰ

ਡਾ. ਦਲਜੀਤ ਸਿੰਘ ਚੀਮਾ  

ਸ੍ਰੀ ਅਨੰਦਪੁਰ ਸਾਹਿਬ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ  

ਪਟਿਆਲਾ

ਐਨਕੇ ਸ਼ਰਮਾ 

ਅੰਮ੍ਰਿਤਸਰ

ਅਨਿਲ ਜੋਸ਼ੀ

ਸ੍ਰੀ ਫਤਹਿਗੜ੍ਹ ਸਾਹਿਬ

ਬਿਕਰਮਜੀਤ ਸਿੰਘ ਖਾਲਸਾ 

ਫਰੀਦਕੋਟ

ਰਾਜਵਿੰਦਰ ਸਿੰਘ 

ਸੰਗਰੂਰ

ਇਕਬਾਲ ਸਿੰਘ ਝੂੰਦਾਂ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ।

fallback

ਬਠਿੰਡਾ ਸੀਟ ਉਤੇ ਉਮੀਦਵਾਰ ਅਜੇ ਨਹੀਂ ਐਲਾਨਿਆ
ਬਠਿੰਡਾ ਲੋਕ ਸਭਾ ਸੀਟ ਉਪਰ ਅਕਾਲੀ ਦਲ ਨੇ ਅਜੇ ਉਮੀਦਵਾਰ ਨਹੀਂ ਐਲਾਨਿਆ ਹੈ। ਹਰਸਿਮਰਤ ਕੌਰ ਬਾਦਲ ਇੱਥੋਂ ਲਗਾਤਾਰ ਤਿੰਨ ਵਾਰ ਲੋਕ ਸਭਾ ਚੋਣ ਜਿੱਤ ਚੁੱਕੇ ਹਨ। ਪਹਿਲੀ ਸੂਚੀ ਵਿੱਚ ਹਰਸਿਮਰਤ ਕੌਰ ਬਾਦਲ ਦਾ ਨਾਂ ਤੈਅ ਮੰਨਿਆ ਜਾ ਰਿਹਾ ਸੀ। ਹਾਲਾਂਕਿ ਪਾਰਟੀ ਨੇ ਅਜੇ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।

 

ਫ਼ਿਰੋਜ਼ਪੁਰ ਸੀਟ 'ਤੇ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਹੋਇਆ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਸਮੇਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਪਹਿਲੀ ਸੂਚੀ ਵਿੱਚ ਵੀ ਫ਼ਿਰੋਜ਼ਪੁਰ ਸੀਟ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚਰਚਾ ਹੈ ਕਿ ਪਾਰਟੀ ਇੱਥੇ ਕੋਈ ਹੋਰ ਚਿਹਰਾ ਉਤਾਰ ਸਕਦੀ ਹੈ।

ਇਹ ਵੀ ਪੜ੍ਹੋ : Baisakhi 2024: ਜਥੇਦਾਰ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ 'ਤੇ ਦਿੱਤੀਆਂ ਵਧਾਈਆਂ

Trending news