Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਹੋਣਗੇ। ਡਾ. ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਕਮੇਟੀ ਦੇ 15 ਮੈਂਬਰ ਹਨ ਅਤੇ 6 ਮੈਂਬਰ ਵਿਸ਼ੇਸ਼ ਸੱਦੇ ਵਜੋਂ ਸ਼ਾਮਲ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਇਸ ਤੋਂ ਇਲਾਵਾ ਜਿਨ੍ਹਾਂ ਹੋਰ ਆਗੂਆਂ ਨੂੰ ਇਸ ਮੈਨੀਫੈਸਟੋ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਣੀਕੇ, ਸ਼੍ਰੀ ਅਨਿਲ ਜੋਸ਼ੀ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ, ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ।


ਜਿਨ੍ਹਾਂ 6 ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਰਬਜੀਤ ਸਿੰਘ ਝਿੰਜਰ, ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਹਰਗੋਬਿੰਦ ਕੌਰ, ਪ੍ਰਧਾਨ ਇਸਤਰੀ ਅਕਾਲੀ ਦਲ, ਅਰਸ਼ਦੀਪ ਸਿੰਘ ਕਲੇਰ, ਮੁੱਖ ਬੁਲਾਰਾ ਅਤੇ ਪ੍ਰਧਾਨ ਲੀਗਲ ਵਿੰਗ, ਸ਼੍ਰੀਮਤੀ ਜਾਹਿਦਾ ਸੁਲੇਮਾਨ ਹਲਕਾ ਇੰਚਾਰਜ਼ ਮਲੇਰਕੋਟਲਾ, ਸ਼੍ਰੀ ਬੰਟੀ ਮਸੀਹ, ਸੀਨੀਅਰ ਕ੍ਰਿਸ਼ਚਨ ਆਗੂ ਅਤੇ ਸ਼੍ਰੀ ਅਮਨ ਸੁਪਾਰੀਵਿੰਡ, ਸੀਨੀਅਰ ਕ੍ਰਿਸ਼ਚਨ ਆਗੂ ਦੇ ਨਾਮ ਸ਼ਾਮਲ ਹਨ।