Faridkot Lok Sabha Seat: ਅਕਾਲੀ ਦਲ ਨੇ ਫ਼ਰੀਦਕੋਟ ਤੋਂ ਦੋ ਵੱਡੇ ਕਲਾਕਾਰਾਂ ਵਿਰੁੱਧ ਕਾਰੋਬਾਰੀ ਨੂੰ ਉਤਾਰਿਆ
Faridkot Lok Sabha Seat: ਵਿਸਾਖੀ ਦੇ ਤਿਉਹਾਰ `ਤੇ ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਦੇ ਰੀਅਲ ਅਸਟੇਟ ਕਾਰੋਬਾਰੀ ਰਾਜਵਿੰਦਰ ਸਿੰਘ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।
Faridkot Lok Sabha Seat (ਦੇਵ ਅਨੰਦ ਸ਼ਰਮਾ): ਵਿਸਾਖੀ ਦੇ ਤਿਉਹਾਰ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਦੇ ਰੀਅਲ ਅਸਟੇਟ ਕਾਰੋਬਾਰੀ ਰਾਜਵਿੰਦਰ ਸਿੰਘ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਵਿੰਦਰ ਸਿੰਘ ਦਾ ਪਰਿਵਾਰ ਟਕਸਾਲੀ ਅਕਾਲੀ ਆਗੂ ਹੈ ਅਤੇ ਉਸ ਦੇ ਪਿਤਾ ਸ਼ੀਤਲ ਸਿੰਘ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਜਦਕਿ ਰਾਜਵਿੰਦਰ ਸਿੰਘ 2010 ਤੋਂ 2012 ਤੱਕ ਯੂਥ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਰਹਿ ਚੁੱਕੇ ਹਨ।
ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਹੁਣ ਕੁੱਲ ਅੱਠ ਉਮੀਦਵਾਰਾਂ ਦਾ ਐਲਾਨ ਹੋ ਗਿਆ ਹੈ। ਕਾਂਗਰਸ ਨੂੰ ਛੱਡ ਕੇ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ। ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਚੋਣਾਂ ਲਈ ਭਾਜਪਾ ਨੇ ਸੂਫ਼ੀ ਗਾਇਕ ਹੰਸਰਾਜ ਹੰਸ ਅਤੇ ਆਮ ਆਦਮੀ ਪਾਰਟੀ ਨੇ ਕਾਮੇਡੀਅਨ ਤੇ ਫ਼ਿਲਮ ਅਦਾਕਾਰ ਕਰਮਜੀਤ ਸਿੰਘ ਅਨਮੋਲ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦਕਿ ਕਾਂਗਰਸ ਨੇ ਹਾਲੇ ਤੱਕ ਕੋਈ ਉਮੀਦਵਾਰ ਨਹੀਂ ਉਤਾਰਿਆ ਹੈ।
ਰਾਜਵਿੰਦਰ ਸਿੰਘ ਨੇ ਫ਼ੋਨ 'ਤੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਯਾਤਰਾ ਦਾ ਪੰਜਾਬ ਦੇ ਲੋਕ ਜੋ ਨਿੱਘਾ ਸਵਾਗਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ। ਇਸ ਲਈ ਉਸ ਦੀ ਪਾਰਟੀ ਦੇ ਹਿੱਤ ਮੁੱਖ ਤੌਰ 'ਤੇ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਹੋਏ ਹਨ, ਜਦਕਿ ਦੂਜੀਆਂ ਪਾਰਟੀਆਂ ਦਿੱਲੀ ਤੋਂ ਚਲਦੀਆਂ ਹਨ, ਇਸ ਲਈ ਪੰਜਾਬ ਦੇ ਹਿੱਤ ਜਨਤਾ ਨੇ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਦਾ ਰਾਜ ਦੇਖ ਲਿਆ ਹੈ।
ਇਹ ਵੀ ਪੜ੍ਹੋ : SAD Lok Sabha Candidates: ਅਕਾਲੀ ਦਲ ਨੇ ਸੀਨੀਅਰ ਨੇਤਾਵਾਂ 'ਤੇ ਖੇਡਿਆ ਦਾਅ; ਬਠਿੰਡਾ ਤੇ ਫਿਰੋਜ਼ਪੁਰ ਤੋਂ ਅਜੇ ਨਹੀਂ ਐਲਾਨੇ ਉਮੀਦਵਾਰ
ਪੰਜਾਬ ਬਚਾਓ ਯਾਤਰਾ ਵਿੱਚ ਇਕੱਠੀ ਹੋਈ ਲੋਕਾਂ ਦੀ ਭੀੜ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤ ਕੇ ਅਕਾਲੀ ਦਲ ਨੂੰ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਐਤਵਾਰ ਨੂੰ ਫਰੀਦਕੋਟ ਦੇ ਬਾਬਾ ਫਰੀਦ ਟਿੱਲਾ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : Kotkapura News: ਘਰ ਦੇ ਬਾਹਰ ਖੇਡ ਰਹੇ ਮਾਸੂਮ ਨੂੰ ਚੁੱਕ ਕੇ ਭੱਜਿਆ ਆਵਾਰਾ ਕੁੱਤਾ; ਮਾਂ ਤੇ ਭੈਣਾਂ ਨੇ ਛੁਡਵਾਇਆ