Shiromani Akali Dal: ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਦਾ ਕੀਤਾ ਰੁਖ
Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।
Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਅਕਾਲੀ ਦਲ ਨੇ ਦਲੀਲ ਦਿੱਤੀ ਹੈ ਕਿ ਨਿਗਮ ਚੌਣਾ ਦੀ ਨਾਮਜ਼ਦਗੀ ਦੌਰਾਨ ਨਿਯਮਾ ਉਲੰਘਣਾ ਕਰਦੇ ਹੋਏ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਾਮਜ਼ਦਗੀਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਵੀਡੀਓਗ੍ਰਾਫੀ ਨਹੀਂ ਕੀਤੀ ਗਈ ਅਤੇ ਕਈ ਲੋਕਾਂ ਦੇ ਕਾਗਜ਼ਾਤ ਰੱਦ ਕਰ ਦਿੱਤੇ ਗਏ ਅਤੇ ਉਨ੍ਹਾਂ ਦੇ ਕਾਗਜ਼ ਖੋਹ ਲਏ ਗਏ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ 18 ਦਸੰਬਰ ਨੂੰ ਸੁਣਵਾਈ ਹੋਵੇਗੀ