Anandpur Sahib News:  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁੱਜੇ। ਇਸ ਤੋਂ ਬਾਅਦ ਉਹ ਟਰੱਕ ਯੂਨੀਅਨ ਕੀਰਤਪੁਰ ਸਾਹਿਬ ਵੱਲੋਂ ਲਗਾਏ ਧਰਨੇ ਵਿੱਚ ਵੀ ਸ਼ਿਰਕਤ ਕੀਤੀ ਤੇ ਆਪਣਾ ਸਮਰਥਨ ਦਿੱਤਾ। ਜਿਥੇ ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਵੱਖ-ਵੱਖ ਮੁੱਦਿਆਂ ਤੇ ਆਪਣੇ ਵਿਚਾਰ ਰੱਖੇ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਟਰੱਕ ਸੁਸਾਇਟੀ ਕੀਰਤਪੁਰ ਸਾਹਿਬ ਦੇ ਮੁੱਦੇ ਉਤੇ ਬੋਲਦੇ ਹੋਏ ਕਿਹਾ ਕਿ ਇਸ ਦੀ ਸ਼੍ਰੋਮਣੀ ਅਕਾਲੀ ਦਲ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਕਿਹਾ ਕਿ ਸਰਕਾਰ ਪੰਜਾਬ ਦੇ ਟਰਾਂਸਪੋਰਟ ਆਪ੍ਰੇਟਰਾਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਕੇ ਹੋਰ ਰਾਜਾਂ ਦੇ ਲੋਕਾਂ ਨੂੰ ਕੰਮ ਦੇ ਰਹੀ ਹੈ। ਐਸਵਾਈਐਲ ਦੇ ਮੁੱਦੇ ਉਤੇ ਬੋਲਦੇ ਹੋਏ ਕਿਹਾ ਕਿ ਕੇਜਰੀਵਾਲ ਇਹ ਚਾਹੁੰਦੇ ਹਨ ਕਿ ਹਰਿਆਣਾ ਤੇ ਰਾਜਸਥਾਨ ਨੂੰ ਵੱਧ ਪਾਣੀ ਮਿਲੇ।


ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਡਰਾਈਵ ਦੇ ਬਾਰੇ ਬੋਲਦੇ ਹੋਏ ਕਿਹਾ ਨਸ਼ਾ ਬੱਚਿਆਂ ਨੇ ਨਹੀਂ ਬਲਕਿ ਸਰਕਾਰ ਨੇ ਖਤਮ ਕਰਨਾ ਹੈ। ਟਰੱਕ ਸੁਸਾਇਟੀ ਕੀਰਤਪੁਰ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਬਲਬੀਰ ਸਿੰਘ ਸ਼ਾਹਪੁਰ ਦੀ ਬੀਤੇ ਦਿਨ ਹੀ ਪੁਲਿਸ ਵੱਲੋਂ ਕਥਿਤ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਦੀ ਡਾਕਟਰ ਚੀਮਾ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਸਖ਼ਤ ਸ਼ਬਦਾਂ ਚ ਨਿੰਦਾ ਕੀਤੀ ਗਈ।


ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਟਰਾਂਸਪੋਰਟ ਆਪ੍ਰੇਟਰਾਂ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਹੋਰ ਰਾਜਾਂ ਦੇ ਲੋਕਾਂ ਨੂੰ ਕੰਮ ਦੇ ਰਹੀ ਹੈ ਅਤੇ ਜਿੱਥੇ ਪਹਿਲਾਂ ਟਰੱਕ ਯੂਨੀਅਨ ਭੰਗ ਕੀਤੀਆਂ ਗਈਆਂ ਉੱਥੇ ਹੀ ਹੁਣ ਵਿਸ਼ੇਸ਼ ਤੌਰ ਉਤੇ ਕੀਰਤਪੁਰ ਸਾਹਿਬ ਟਰੱਕ ਸੁਸਾਇਟੀ ਦੇ ਪ੍ਰਧਾਨ ਨਾਲ ਆਪਣੇ ਹੱਕ ਮੰਗਣ ਪਿੱਛੇ ਕੀਤੀ ਗਈ ਕਾਰਵਾਈ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਇਸ ਪੂਰੇ ਮਾਮਲੇ ਉਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤੇ ਟਰੱਕ ਆਪ੍ਰੇਟਰਾਂ ਦੇ ਰੋਜ਼ੀ-ਰੋਟੀ ਨਾਲ ਜੁੜੇ ਹੋਏ ਮਸਲੇ ਨੂੰ ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਡਾਕਟਰ ਚੀਮਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਕੀਰਤਪੁਰ ਸਾਹਿਬ ਟਰੱਕ ਸੁਸਾਇਟੀ ਦੇ ਨਾਲ ਖੜ੍ਹਾ ਹੈ।


ਸੂਬੇ ਅੰਦਰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਬਾਰੇ ਬੋਲਦਿਆਂ ਡਾ. ਚੀਮਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਤੇ ਜਿਹੜੇ ਸ਼ੈਲਰਾਂ ਦੇ ਮਾਲਕ ਹਨ ਉਹ ਹੜਤਾਲ ਉਤੇ ਚੱਲ ਰਹੇ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨਾਜਾਇਜ਼ ਮਾਈਨਿੰਗ ਤੇ ਕੀਰਤਪੁਰ ਸਾਹਿਬ ਟਰੱਕ ਯੂਨੀਅਨ ਦੇ ਮੈਂਬਰਾਂ ਦੇ ਨਾਲ ਹੋ ਰਹੇ ਧੱਕੇ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗੁਰੂ ਨਗਰੀ ਵਿੱਚ ਇੱਕ ਸਾਬਤ ਸੂਰਤ ਸਿੱਖ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ।


ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ


ਉਨ੍ਹਾਂ ਨੇ ਕਿਹਾ ਸੂਬੇ ਅੰਦਰ ਮੌਜੂਦਾ ਸਰਕਾਰ ਦੇ ਰਾਜ ਅੰਦਰ ਸਿੱਖਾਂ ਦੇ ਕੇਸਾਂ ਦੀ ਬੇਅਦਬੀ, ਬਾਹਰਲੇ ਸੂਬਿਆਂ ਦੇ ਵਿੱਚ ਸਿੱਖਾਂ ਨੂੰ ਵੱਖਵਾਦੀ ਤੇ ਅੱਤਵਾਦੀ ਦਿਖਾ ਕੇ ਪੇਸ਼ ਕੀਤਾ ਜਾ ਰਿਹਾ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ। ਝਿੰਜਰ ਨੇ ਕਿਹਾ ਕਿ ਟਰੱਕ ਯੂਨੀਅਨ ਦੇ ਮਸਲੇ ਉਤੇ ਸ਼੍ਰੋਮਣੀ ਅਕਾਲੀ ਦਲ ਟਰੱਕ ਆਪ੍ਰੇਟਰਾਂ ਦੇ ਨਾਲ ਖੜ੍ਹਾ ਹੈ।


ਇਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ


ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ