Shiromani Akali Dal News: ਸ਼੍ਰੋਮਣੀ ਅਕਾਲੀ ਦਲ ਅੱਜ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਸਥਾਪਨਾ ਦਿਵਸ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ, ਸੀਨੀਅਰ ਅਕਾਲੀ ਲੀਡਰ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
Trending Photos
Shiromani Akali Dal News: ਸ਼੍ਰੋਮਣੀ ਅਕਾਲੀ ਦਲ ਅੱਜ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਸਥਾਪਨਾ ਦਿਵਸ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਲੀਡਰ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅਕਾਲੀ ਦਲ ਵੱਲੋਂ 3 ਰੋਜ਼ਾ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 14 ਦਸੰਬਰ ਨੂੰ ਪਾਏ ਜਾਣਗੇ ਅਤੇ ਸਮੁੱਚੀ ਲੀਡਰਸ਼ਿਪ ਮੌਜੂਦ ਰਹੇਗੀ।
ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਨੇਤਾਵਾਂ ਨੇ ਜੁੱਤੇ ਅਤੇ ਭਾਂਡੇ ਸਾਫ਼ ਕਰਨ ਦੀ ਸੇਵਾ ਕੀਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿ ਸ਼੍ਰੋਮਣੀ ਅਕਾਲੀ ਦਲ ਖਾਲਸਾ ਪੰਥ ਦੀ ਫੌਜ ਹੈ। ਉਨ੍ਹਾਂ ਨੇ ਕਿਹਾ ਕਿ 103 ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੀ ਲੜਾਈਆਂ ਲੜਨ ਵਾਸਤੇ ਇਹ ਬਣਾਈ ਗਈ ਸੀ ਤੇ ਅਸੀਂ ਕਾਫੀ ਲੰਮੇ ਸਿਰ ਸਮੇਂ ਤੋਂ ਕੌਮ ਲਈ ਲੜਾਈਆਂ ਲੜਦੇ ਆ ਰਹੇ ਹਾਂ। ਪੂਰੇ ਦੇਸ਼ ਵਿੱਚ ਜੁਰਮ ਖਿਲਾਫ ਸਿਰਫ ਤੇ ਸਿਰਫ ਅਕਾਲੀ ਦਲ ਨੇ ਹੀ ਲੜਾਈ ਲੜੀ ਹੈ ਅਤੇ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਵਾਜ਼ ਹੈ ਅਤੇ ਪੰਜਾਬ ਦੀ ਆਵਾਜ਼ ਹੈ।
ਇਹ ਵੀ ਪੜ੍ਹੋ : Chandigarh News: ਐਮਪੀ ਕਿਰਨ ਖੇਰ ਤੇ ਪੀਏ ਤੋਂ ਜਾਨ ਨੂੰ ਦੱਸਿਆ ਖ਼ਤਰਾ; ਹਾਈ ਕੋਰਟ ਨੇ ਚੇਤੰਨਿਆ ਨੂੰ ਦਿੱਤੀ ਸੁਰੱਖਿਆ
ਅਕਾਲੀ ਦਲ ਦੂਜੀ ਸਭ ਤੋਂ ਪੁਰਾਣੀ ਪਾਰਟੀ
ਸ਼੍ਰੋਮਣੀ ਅਕਾਲੀ ਦਲ ਕਾਂਗਰਸ ਤੋਂ ਬਾਅਦ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੈ। ਜਿਸ ਦੀ ਸਥਾਪਨਾ 1920 ਵਿੱਚ ਕਾਂਗਰਸ ਪਾਰਟੀ ਤੋਂ ਬਾਅਦ ਹੋਈ ਸੀ। ਇਸ ਪਾਰਟੀ ਦਾ ਗਠਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਜੋਂ ਕੀਤਾ ਗਿਆ ਸੀ। ਇਸ ਦਾ ਪਹਿਲਾ ਪ੍ਰਧਾਨ ਸਰਮੁਖ ਸਿੰਘ ਚੱਬਲ ਸੀ, ਜਦੋਂ ਕਿ ਮਾਸਟਰ ਤਾਰਾ ਸਿੰਘ ਦੇ ਸਮੇਂ ਇਸ ਨੇ ਜ਼ਿਆਦਾ ਪ੍ਰਸਿੱਧੀ ਪ੍ਰਾਪਤ ਕੀਤੀ। ਅਕਾਲੀ ਦਲ ਆਪਣੇ ਆਪ ਨੂੰ ਸਿੱਖਾਂ ਦੇ ਮੋਹਰੀ ਨੁਮਾਇੰਦੇ ਵਜੋਂ ਪੇਸ਼ ਕਰਦਾ ਹੈ। ਅਕਾਲੀ ਦਲ ਦਾ 1997 ਵਿਚ ਭਾਜਪਾ ਨਾਲ ਗਠਜੋੜ ਸੀ ਜੋ ਕਿਸਾਨ ਬਿੱਲ ਦੇ ਮੁੱਦੇ 'ਤੇ 2020 ਵਿਚ ਟੁੱਟ ਗਿਆ ਸੀ।
ਇਹ ਵੀ ਪੜ੍ਹੋ : Punjab News: ਕਰੋੜਾਂ ਰੁਪਏ ਦੀ ਖ਼ਰੀਦੀ ਤਿਰਪਾਲ ਦੀ 'ਸ਼ੱਕੀ' ਪ੍ਰਕਿਰਿਆ 'ਤੇ ਲਗਾਈ ਰੋਕ; ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ