Punjab News:  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ ਦੀ ਸਿਫਾਰਸ਼ ਕੀਤੀ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ।


COMMERCIAL BREAK
SCROLL TO CONTINUE READING

ਰਾਜਪਾਲ ਨਾਲ ਹੋਈ ਮੀਟਿੰਗ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਹਨਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਵਾਲੇ ਉੱਚ ਪੱਧਰੀ ਵਫਦ ਦੀ ਅਗਵਾਈ ਕੀਤੀ, ਨੇ ਕਿਹਾ ਕਿ ਸਵੇਰੇ 4.00 ਵਜੇ ਸ਼ਾਂਤਮਈ ਬੈਠੀ ਸੰਗਤ ’ਤੇ ਉਸ ਵੇਲੇ ਹਥਿਆਰਬੰਦ ਹਮਲਾ ਕੀਤਾ ਗਿਆ ਜਦੋਂ ਉਹ ਗੁਰਬਾਣੀ ਦਾ ਜਾਪ ਕਰ ਰਹੀ ਸੀ ਤੇ ਇਸ ਹਮਲੇ ਨੇ 1984 ਵਿਚ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਇਆ ਹਮਲਾ ਚੇਤੇ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਸਿੱਖਾਂ ਵਿਚ ਰੋਸ ਹੈ ਤੇ ਉਹ ਇਸ ਘਿਨੌਣੀ ਹਰਕਤ ਵਾਸਤੇ ਨਿਆਂ ਮੰਗ ਰਹੀ ਹੈ।


ਇਹ ਵੀ ਪੜ੍ਹੋ: World AIDS Day: ਸਿਹਤ ਮੰਤਰੀ ਪੰਜਾਬ ਨੇ ਕਿਹਾ- ਏਡਜ਼ ਦਾ ਹੁਣ ਇਲਾਜ ਸੰਭਵ, ਨਸ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦੇ ਗਵਰਨਰ ਨਾਲ ਮੀਟਿੰਗ ਹੋਈ ਜਿਸ ਵਿੱਚ ਅਸੀਂ ਸੁਲਤਾਨਪੁਰ ਲੋਧੀ ਵਿੱਚ ਵਾਪਰੀ ਘਟਨਾ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪੁਲਿਸ ਸਵੇਰੇ ਜੁੱਤੀ ਪਾ ਕੇ ਗੁਰਦੁਆਰੇ ਦੇ ਅੰਦਰ ਗਈ, ਪਹਿਲਾਂ 1984 ਵਿੱਚ ਦਰਬਾਰ ਸਾਹਿਬ ਵਿੱਚ ਅਜਿਹਾ ਹੋਇਆ ਸੀ। ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਨੇ ਕਪੂਰਥਲਾ ਪੁਲਿਸ ਨੂੰ ਹੁਕਮ ਦਿੱਤਾ ਕਿ ਗੁਰਦੁਆਰਾ ਅਕਾਲ ਬੁੰਗਾ ਤੋਂ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਉਹਨਾਂ ਦੇ ਨਜ਼ਦੀਕੀ ਮਿੱਤਰ ਤੇ ਨਿਹੰਗ ਸਿੰਘਾਂ ਦੇ ਵਿਰੋਧੀ ਧੜੇ ਦੀ ਅਗਵਾਈ ਕਰਨ ਵਾਲੇ ਆਗੂ ਦਾ ਕਬਜ਼ਾ ਕਰਵਾਇਆ ਜਾਵੇ।


ਉਹਨਾਂ ਕਿਹਾ ਕਿ  ਇਸ ਤੋਂ ਵੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਹ ਹੁਕਮ ਰਾਤ ਨੂੰ ਸ਼ਰਾਬੀ ਹਾਲਤ ਵਿਚ ਦਿੱਤੇ ਜਿਸ ਕਾਰਨ ਕਪੂਰਥਲਾ ਪੁਲਿਸ ਵੱਡੇ ਤੜਕੇ ਪੂਰੀ ਲੜਾਈ ਵਾਲੀ ਵਰਤੀ ਵਿਚ ਅਸਾਲਟ ਰਾਈਫਲਾਂ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਬੂਤ ਰਾਜਪਾਲ ਨੂੰ ਸੌਂਪੇ ਗਏ ਹਨ।