Shiromani Akali Dal News: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੁਣਾਏ ਗਏ ਫੈਸਲਿਆਂ ਨੂੰ ਬਿਨਾਂ ਕਿਸੇ ਆਨਾਕਾਨੀ ਦੇ ਲਾਗੂ ਕਰਨ ਵਾਲੇ ਬਿਆਨ ਤੋਂ ਬਾਅਦ ਅਕਾਲੀ ਦਲ ਵਿੱਚ ਹੁਣ ਹਲਚਲ ਮਚ ਗਈ ਹੈ। ਹਾਲਾਂਕਿ ਧਾਰਮਿਕ ਸਜ਼ਾ ਭੁਗਤਣ ਤੋਂ ਬਾਅਦ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਗਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਬਹੁਤੇ ਕਾਹਲੇ ਨਹੀਂ ਵਿਖਾਈ ਦੇ ਰਹੇ ਸਨ।'


COMMERCIAL BREAK
SCROLL TO CONTINUE READING

ਇਸ ਦੇ ਫਲਸਰੂਪ ਅਕਾਲੀ ਦਲ ਵਿਚ ਹਲਚਲ ਪੈਦਾ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਬੁੱਧਵਾਰ ਨੂੰ ਦੁਪਹਿਰ 3 ਵਜੇ ਜਥੇਦਾਰ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਨਗੇ।


ਇਸ ਮੌਕੇ ਉਹ ਅਕਾਲੀ ਦਲ ਦੇ ਆਗੂਆਂ ਵੱਲੋਂ ਦਿੱਤੇ ਗਏ ਅਸਤੀਫਿਆਂ ਉਤੇ ਚਰਚਾ ਕਰਨਗੇ। 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਸਬੰਧੀ ਹੋਏ ਫੈਸਲੇ ਵਿਚ ਵਰਕਿੰਗ ਕਮੇਟੀ ਨੂੰ ਆਦੇਸ਼ ਕੀਤਾ ਸੀ ਕਿ ਪ੍ਰਧਾਨ ਸਮੇਤ ਜਿਨ੍ਹਾਂ ਨੇ ਅਸਤੀਫੇ ਦਿੱਤੇ ਹਨ, ਉਹ ਤਿੰਨ ਦਿਨਾਂ ਦੇ ਅੰਦਰ-ਅੰਦਰ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਭੇਜੀ ਜਾਵੇ।


ਵੱਖ ਹੋਏ ਧੜੇ ਨੂੰ ਚੁੱਲ੍ਹਾ ਸਮੇਟ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਆਦੇਸ਼ ਸੀ, ਜਿਨ੍ਹਾਂ ਨੇ ਆਪਣੀ ਸੁਧਾਰ ਲਹਿਰ ਨੂੰ ਸਮੇਟ ਦਿੱਤਾ ਸੀ। ਸਾਰਿਆਂ ਨੂੰ ਅਹੁਦੇਦਾਰੀਆਂ ਭੰਗ ਕਰਨ ਦਾ ਆਦੇਸ਼ ਸੀ। ਵੱਖਰਾ ਸੁਰ ਮੀਡੀਆ ਵਿਚ ਨਾ ਦਿਖਣਾ ਦਾ ਵੀ ਆਦੇਸ਼ ਸੀ, ਪਰ ਵੱਖਰਾ ਸੁਰ ਬੰਦ ਨਹੀਂ ਹੋਇਆ। ਦੋਵਾਂ ਧਿਰਾਂ ਨੂੰ ਆਪਣੀ ਹਉਮੈ ਅਤੇ ਈਰਖ਼ਾ ਦਾ ਤਿਆਗ ਕਰਕੇ ਇਕੱਠੇ ਹੋ ਕੇ ਚੱਲਣ ਦਾ ਆਦੇਸ਼ ਸੀ, ਜੋ ਹੁਣ ਤੱਕ ਵੱਖ-ਵੱਖ ਧੜਿਆਂ ਵਿਚ ਹੀ ਚੱਲ ਰਹੇ ਹਨ।


ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ 7 ਮੈਂਬਰੀ ਕਮੇਟੀ ਗਠਿਤ ਕੀਤੀ ਸੀ, ਜਿਸ ਨੇ 6 ਮਹੀਨੇ ਵਿਚ ਡੈਲੀਗੇਟ ਸਿਸਟਮ ਨਾਲ 6 ਮਹੀਨਿਆਂ ਵਿਚ ਮੁੜ ਅਹੁਦੇਦਾਰਾਂ ਦੀ ਚੋਣ ਕਰਵਾਉਣੀ ਸੀ, ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ’ਤੇ ਵੀ ਇਸ ਕਮੇਟੀ ਦੀ ਕੋਈ ਹਲਚਲ ਨਹੀਂ ਹੋਈ। ਇਨ੍ਹਾਂ ਫੈਸਲਿਆਂ ਨੂੰ ਮੰਨਣ ਲਈ ਅਕਾਲੀ ਦਲ ਆਨਾਕਾਨੀ ਕਰ ਰਿਹਾ ਹੈ। ਇਸ ਤੋਂ ਬਾਅਦ ਬਾਗੀ ਧੜ੍ਹੇ ਵੱਲੋਂ ਵੱਖਰੀ ਪਾਰਟੀ ਬਣਾਉਣ ਦੀਆਂ ਕੰਨਸੋਆਂ ਵੀ ਚੱਲ ਰਹੀਆਂ ਹਨ।