Shiromani Akali Dal News: ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕਰੇਗਾ ਮੁਲਾਕਾਤ
Shiromani Akali Dal News: ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸ਼੍ਰੋਮਣੀ ਅਕਾਲੀ ਦਲ ਨੇ ਏਡੀਜੀਪੀ ਜੇਲ੍ਹਾਂ ਪੰਜਾਬ ਕੋਲੋਂ ਦੋ ਮੈਂਬਰੀ ਵਫਦ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਲਈ 5 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਲਈ ਸਮਾਂ ਮੰਗਿਆ ਸੀ।
Shiromani Akali Dal News: ਪਟਿਆਲਾ ਜੇਲ੍ਹ ਵਿੱਚ ਬੰਦ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸ਼੍ਰੋਮਣੀ ਅਕਾਲੀ ਦਲ ਨੇ ਏਡੀਜੀਪੀ ਜੇਲ੍ਹਾਂ ਪੰਜਾਬ ਕੋਲੋਂ ਦੋ ਮੈਂਬਰੀ ਵਫਦ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਲਈ 5 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਲਈ ਸਮਾਂ ਮੰਗਿਆ ਸੀ।
ਏਡੀਜੀਪੀ ਜੇਲ੍ਹਾਂ ਵੱਲੋਂ ਦਿੱਤੀ ਮਨਜ਼ੂਰੀ ਮੁਤਾਬਕ ਅਕਾਲੀ ਦਲ ਦਾ ਵਫ਼ਦ 4 ਦਸੰਬਰ ਸੋਮਵਾਰ ਨੂੰ ਜੇਲ੍ਹ ਅੰਦਰ ਭਾਈ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਦੌਰਾਨ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਅਪੀਲ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਾ ਲਏ ਜਾਣ ਕਰਕੇ ਪੈਦਾ ਹੋਏ ਹਾਲਾਤ ਤੇ ਇਸ ਸਬੰਧੀ ਅਕਾਲੀ ਦਲ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਭਾਈ ਰਾਜੋਆਣਾ ਦੀਆਂ ਕੌਮ ਪ੍ਰਤੀ ਕੀਤੀਆਂ ਸੇਵਾਵਾਂ ਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ ਵਰਗਾ ਕਦਮ ਨਾ ਚੁੱਕਣ।
ਅਕਾਲੀ ਦਲ ਨੇ ਇਹ ਵੀ ਕਿਹਾ ਕਿ ਭਾਈ ਰਾਜੋਆਣਾ ਦਾ ਕੇਸ ਫ਼ਾਂਸੀ ਦੀ ਸਜ਼ਾ ਹੋਣ ਕਰਕੇ ਬਾਕੀ ਸਾਰੇ ਬੰਦੀ ਸਿੰਘਾਂ ਤੋਂ ਬਿਲਕੁਲ ਵੱਖਰਾ ਹੈ। ਅਕਤੂਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਗੁਰਪੁਰਬ ਮੌਕੇ ਅਕਾਲੀ ਦਲ ਦੇ ਅੰਦਰੂਨੀ ਤੌਰ ਉਤੇ ਕੀਤੇ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਅੱਠ ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਛੇਤੀ ਲਾਗੂ ਕਰਵਾਉਣ ਲਈ ਆਪਣਾ ਹਰ ਸੰਭਵ ਯਤਨ ਕਰੇਗਾ। ਉੱਕਤ ਜਾਣਕਾਰੀ ਸਬੰਧੀ ਬਿਆਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਜਾਰੀ ਕੀਤਾ।
ਇਹ ਵੀ ਪੜ੍ਹੋ : Punjab News: ਗੁਰਦਾਸਪੁਰ ਨੂੰ ਅੱਜ ਵੱਡਾ ਤੋਹਫਾ ਦੇਣਗੇ ਕੇਜਰੀਵਾਲ ਤੇ CM ਮਾਨ, ਅੰਤਰਰਾਜੀ ਬੱਸ ਟਰਮੀਨਲ ਦਾ ਕਰਨਗੇ ਉਦਘਾਟਨ
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਸੀ ਪਰ ਉਨ੍ਹਾਂ ਨੇ ਮੁੜ ਭੁੱਖ ਹੜਤਾਲ ਦੀ ਗੱਲ ਦੁਹਰਾਈ ਸੀ।
ਇਹ ਵੀ ਪੜ੍ਹੋ : Punjab News: ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 5 ਬਕਾਇਆ ਬਿੱਲਾਂ ਵਿੱਚੋਂ ਇੱਕ ਬਿੱਲ ਨੂੰ ਦਿੱਤੀ ਮਨਜ਼ੂਰੀ