Sukhbir Singh badal Accident: ਅੰਮ੍ਰਿਤਸਰ ਵਿਖੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸੁਖਬੀਰ ਬਾਦਲ ਨਾਲ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਸੁਖਬੀਰ ਬਾਦਲ ਦੇ ਪੈਰ ਵਿੱਚ ਸੱਟ ਲੱਗ ਗਈ ਹੈ। ਫਿਲਹਾਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। 


COMMERCIAL BREAK
SCROLL TO CONTINUE READING

 ਸੁਖਬੀਰ ਬਾਦਲ ਨੂੰ ਮਸਲ ਫਰੈਕਚਰ ਹੋਇਆ
 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੋਂ ਬਾਹਰ ਨਿਕਲਦਿਆਂ ਗੱਡੀ ਤੱਕ ਜਾਂਦਿਆਂ ਸੁਖਬੀਰ ਬਾਦਲ ਦੇ ਪੈਰ ਦਾ ਮਾਸ ਫਟਿਆ ਹੈ। ਮਸਲ ਫਰੈਕਚਰ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਤੋਂ ਸੁਖਬੀਰ ਬਾਦਲ ਨੇ ਪੱਟੀ ਕਰਵਾਈ। ਸੁਖਬੀਰ ਬਾਦਲ ਨੂੰ ਮਸਲ ਫਰੈਕਚਰ ਹੋਇਆ ਹੈ।  ਮਿਲੀ ਜਾਣਕਾਰੀ ਮੁਤਾਬਿਕ ਕੁਰਸੀ ਤੋਂ ਡਿੱਗਣ ਕਰਕੇ ਉਨ੍ਹਾਂ ਨੂੰ ਇਹ ਸੱਟ ਲੱਗੀ ਹੈ।


ਇਹ ਵੀ ਪੜ੍ਹੋ: Guru Nanak Dev Ji Parkash Purab: ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਹਰਾ ਨਗਰ ਕੀਰਤਨ ਸੁਲਤਾਨਪੁਰ ਲੋਧੀ ਪਹੁੰਚਿਆ, ਸੰਗਤਾਂ ਵੱਲੋਂ ਨਿੱਘਾ ਸਵਾਗਤ 
 


ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸਨ
ਦੱਸ ਦੇਈਏ ਕਿ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸਨ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ,ਰੋਜ਼ੀ ਬਰਕੰਦੀ ਸਮੇਤ ਹੋਰ ਕਈ ਅਕਾਲੀ ਆਗੂ ਵੀ ਮੌਜੂਦ ਸਨ।


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚ ਕੇ ਸਿੰਘ ਸਾਹਿਬ ਨੂੰ ਲਿਖਤੀ ਪੱਤਰ ਦੇ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਲਾਈ ਜਾਣ ਵਾਲੀ ਧਾਰਮਿਕ ਸਜ਼ਾ ਦਾ ਜਲਦੀ ਐਲਾਨ ਕੀਤਾ ਜਾਵੇ।


ਬਾਦਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਹਰ ਸਿੱਖ ਲਈ ਅਕਾਲ ਤਖ਼ਤ ਸਾਹਿਬ ਸੁਪਰੀਮ ਹੈ ਅਤੇ ੳਹ ਅਕਾਲ ਤਖਤ ਦਾ ਹਰ ਹੁਕਮ ਮੰਨਣ ਲਈ ਤਿਆਰ ਹਨ। ਉਨ੍ਹਾਂ ਅੱਗੇ ਲਿਖਿਆ ਹੈ ਕਿ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਧਾਰਮਿਕ ਸਜ਼ਾ ਨਹੀਂ ਸੁਣਾਈ ਗਈ। 


ਜ਼ਿਕਰਯੋਗ ਹੈ ਕਿ ਬੀਤੇ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਪਰ ਅਜੇ ਤੱਕ ਸਿੰਘ ਸਹਿਬਾਨ ਨੇ ਉਨ੍ਹਾਂ ਨੂੰ ਕੋਈ ਸਜ਼ਾ ਨਹੀਂ ਸੁਣਾਈ ਹੈ।


 


ਇਹ ਵੀ ਪੜ੍ਹੋ: Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!