Tarsem Singh News: ਸ਼੍ਰੋਮਣੀ ਅਕਾਲੀ ਦਲ `ਤੇ ਸਿਰਫ਼ ਬਾਦਲ ਦਲ ਦਾ ਕਬਜ਼ਾ-ਤਰਸੇਮ ਸਿੰਘ
Tarsem Singh News: ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਗੁਰਦੁਆਰਾ ਸਾਹਿਬ ਵਿੱਚ ਸਿੱਖ ਸੰਗਤ ਨੂੰ ਲਾਮਬੰਦ ਕਰਨ ਲਈ ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਗੁਰਦਾਸਪੁਰ ਪਹੁੰਚੇ।
Tarsem Singh News (ਅਵਤਾਰ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਗੁਰਦੁਆਰਾ ਸਾਹਿਬ ਵਿੱਚ ਸਿੱਖ ਸੰਗਤ ਨੂੰ ਲਾਮਬੰਦ ਕਰਨ ਲਈ ਅੱਜ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਗੁਰਦਾਸਪੁਰ ਪਹੁੰਚੇ ਜਿੱਥੇ ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਚੋਣਾਂ ਨੂੰ ਲੈਕੇ ਹਰ ਸਿੱਖ ਆਪਣੀ ਵੋਟ ਜ਼ਰੂਰ ਬਣਾਵੇ।
ਸੈਂਸਰ ਬੋਰਡ ਵੱਲੋਂ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਉਤੇ ਰੋਕ ਲਗਾਉਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੈਂਸਰ ਬੋਰਡ ਨੇ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਉਤੇ ਰੋਕ ਲਗਾਈ ਗਈ ਹੈ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਅਕਾਲੀ ਮੰਤਰੀਆਂ ਨੂੰ ਤਲਬ ਕੀਤੇ ਜਾਣ ਉਤੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਹ ਫੈਸਲਾ ਬਹੁਤ ਦੇਰੀ ਨਾਲ ਲਿਆ ਹੈ ਪਰ ਲੋਕਾਂ ਸਾਹਮਣੇ ਇਹ ਵੀ ਗੱਲ ਰੱਖੀ ਜਾਵੇ ਕਿ ਇਹ ਮਾਫੀ ਕਿਸ ਚੀਜ਼ ਦੀ ਮੰਗ ਰਹੇ ਹਨ।
ਇਨ੍ਹਾਂ ਨੇ ਕਿਹੜੀਆਂ ਉਣਤਾਈਆਂ ਕੀਤੀਆਂ ਹਨ ਇਹ ਗੱਲ ਵੀ ਲੋਕਾਂ ਸਾਹਮਣੇ ਲਿਆਂਦੀ ਜਾਵੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਬਚਾਉਣ ਲਈ ਪੰਜਾਬ ਦੇ ਹਰ ਇਕ ਵਿਅਕਤੀ ਨੂੰ ਯਤਨ ਕਰਨਾ ਚਾਹੀਦਾ ਹੈ। ਕਿਉਂਕਿ ਇਹੀ ਇੱਕ ਖੇਤਰੀ ਪਾਰਟੀ ਹੈ ਜੋ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਬਾਰੇ ਸੋਚਦੀ ਹੈ ਪਰ ਇਸ ਪਾਰਟੀ ਉੱਪਰ ਬਾਦਲ ਦਲ ਦਾ ਕਬਜ਼ਾ ਹੋ ਚੁੱਕਿਆ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਭਾਈ ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਸੁਖਬੀਰ ਬਾਦਲ ਨੂੰ ਸਿਆਸਤ ਅਤੇ ਧਾਰਮਿਕ ਤੌਰ ਉਤੇ ਲਾਂਭੇ ਕਰਨ ਦੀ ਅਪੀਲ ਕੀਤੀ ਸੀ।
ਪੱਤਰ ਵਿੱਚ ਭਾਈ ਤਰਸੇਮ ਸਿੰਘ ਨੇ ਲਿਖਿਆ ਸੀ ਕਿ ਸੁਖਬੀਰ ਬਾਦਲ ਨੂੰ ਜੋ ਬਾਦਲ ਸਰਕਾਰ ਵੇਲੇ ਇਨ੍ਹਾਂ ਗਲਤੀਆਂ ਕੀਤੀਆਂ ਹਨ ਚਾਹੇ ਉਹ ਡੇਰਾ ਸਿਰਸਾ ਦੀ ਮੁਆਫੀ, ਚਾਹੇ ਡੇਰੇ ਸਿਰਸੇ ਦੀ ਫਿਲਮ ਨੂੰ ਪ੍ਰਫੁੱਲਿਤ ਕਰਨਾ ਅਤੇ ਡੇਰਾਵਾਦ ਨੂੰ ਪ੍ਰਫੁੱਲਿਤ ਕਰਨਾ ਕਈ ਅਜਿਹੀਆਂ ਘਟਨਾਵਾਂ ਇਨ੍ਹਾਂ ਦੀ ਸਰਕਾਰ ਵੇਲੇ ਹੋਈਆਂ ਸੋ ਮੈਂ ਜਥੇਦਾਰ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਸੁਖਬੀਰ ਬਾਦਲ ਅਤੇ ਇਨ੍ਹਾਂ ਦੀ ਪਾਰਟੀ ਨੂੰ 10 ਸਾਲ ਲਈ ਰਾਜਸੀ ਤੇ ਧਾਰਮਿਕ ਤੌਰ ਉਤੇ ਲਾਂਭੇ ਕਰ ਦੇਣਾ ਚਾਹੀਦਾ ਹੈ। ਸੁਖਬੀਰ ਬਾਦਲ ਨੂੰ 10 ਸਾਲ ਲਈ ਧਾਰਮਿਕ ਅਤੇ ਰਾਜਸੀ ਤੌਰ ਉਤੇ ਪਾਸੇ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Darbara Singh Guru: ਦਰਬਾਰਾ ਸਿੰਘ ਗੁਰੂ ਭੂੰਦੜ ਦੇ ਸਲਾਹਕਾਰ ਨਿਯੁਕਤ; ਸ਼ਹੀਦ ਦੇ ਪਰਿਵਾਰ ਨੇ ਜਥੇਦਾਰ ਨੂੰ ਲਿਖਿਆ ਪੱਤਰ