ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਘਰ ਵਿੱਚ ਆਰਾਮ ਕਰਨ ਲਈ ਕਿਹਾ ਹੈ। ਅੱਜ ਸਵੇਰੇ ਉਨ੍ਹਾਂ ਨੂੰ ਗੰਭੀਰ ਦਸਤ ਹੋਣ ਕਾਰਨ ਡਾਕਟਰਾਂ ਨੇ ਦੇਖਿਆ।ਉਨ੍ਹਾਂ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਇਆ ਗਿਆ। ਫਿਲਹਾਲ ਉਹ ਘਰ ਵਿੱਚ ਹੀ ਹਨ। ਪਰ ਅੱਜ ਸੁਖਬੀਰ ਸਿੰਘ ਬਾਦਲ ਪੰਜਾ
Trending Photos
Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਅਤੇ ਲੋਕਾਂ ਨੂੰ ਮਿਲਣ 'ਚ ਰੁੱਝੇ ਹੋਏ ਸਨ। ਜਿਸ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਘਰ ਵਿੱਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਅੱਜ ਸਵੇਰੇ ਸੁਖਬੀਰ ਸਿੰਘ ਬਾਦਲ ਨੂੰ ਗੰਭੀਰ ਦਸਤ ਹੋਣ ਦੇ ਕਾਰਨ ਡਾਕਟਰਾਂ ਨੇ ਉਨ੍ਹਾਂ ਦਾ ਚੈੱਕਅਪ ਕੀਤਾ। ਉਨ੍ਹਾਂ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਇਆ ਗਿਆ। ਫਿਲਹਾਲ ਉਹ ਘਰ ਵਿੱਚ ਹੀ ਹਨ। ਪਰ ਅੱਜ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ 'ਚ ਹਿੱਸਾ ਨਹੀਂ ਲੈਣਗੇ, ਉਨ੍ਹਾਂ ਦੀ ਥਾਂ 'ਤੇ ਬਿਕਰਮ ਸਿੰਘ ਮਜੀਠੀਆ ਸਾਹਨੇਵਾਲ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕਰਨਗੇ।
ਇਹ ਵੀ ਪੜ੍ਹੋ: Sidhu Moosewala Song: ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਣ ਜਾ ਰਿਹਾ ਰਿਲੀਜ਼! ਗਾਇਕ ਮਾਲਟਨ ਨੇ ਪੋਸਟਰ ਕੀਤਾ ਸਾਂਝਾ
ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ'
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਨੇ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਫੈਸਲਾ ਲਿਆ ਸੀ। ਇਸ ਯਾਤਰਾ ਦਾ ਮੁੱਖ ਮੰਤਵ ਪੰਜਾਬ ਸਰਕਾਰ ਨੂੰ ਘੇਰਨ ਦਾ ਸੀ, ਜਿਸ ਵਿੱਚ ਅਕਾਲੀ ਦਲ ਆਪ ਸਰਕਾਰ ਵੱਲੋਂ ਕਿਸਾਨਾਂ, ਸਮਾਜ ਦੇ ਕਮਜ਼ੋਰ ਵਰਗਾਂ, ਉਦਯੋਗ ਤੇ ਵਪਾਰ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਕੀਤੇ ਧੋਖੇ ਬਾਰੇ ਜਾਣੂ ਕਰਵਾਉਣਾ ਸੀ। ਇਸ ਯਾਤਰਾ ਦੀ ਅਗੁਵਾਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ।
ਇਹ ਵੀ ਪੜ੍ਹੋ: Vikramjit Singh Chaudhary Resigned: ਵਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ