Punajab News:  ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੀ ਕਾਨਫਰੰਸ ਦੌਰਾਨ ਸੁਖਦੇਵ ਸਿੰਘ ਨੇ ਰਲੇਵੇਂ ਐਲਾਨ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੀ ਨਾਲ ਮੌਜੂਦ ਸਨ। 


COMMERCIAL BREAK
SCROLL TO CONTINUE READING

ਇਸ ਮੌਕੇ ਢੀਂਡਸਾ ਨੇ ਕਿਹਾ ਕਿ  ਸੁਖਬੀਰ ਸਿੰਘ ਬਾਦਲ ਉਸ ਦੇ ਪੁੱਤਾਂ ਵਰਗਾ ਹੈ ,ਉਸ ਦੇ ਹੱਥਾਂ ਰਾਹੀਂ ਹੀ ਉਹ ਰਾਜਨੀਤੀ ਵਿੱਚ ਆਇਆ ਹੈ। ਢੀਂਡਸਾ ਨੇ ਉਸ ਦੀ ਪ੍ਰਧਾਨਗੀ ਨੂੰ ਵੀ ਸਵੀਕਾਰ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਵਿੱਚ ਖੇਤਰੀ ਅਤੇ ਪੰਥਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋਣਾ ਜ਼ਰੂਰੀ ਸੀ।


ਸੂਬੇ ਦੀ ਅਮਨ-ਸ਼ਾਂਤੀ ਅਤੇ ਆਰਥਿਕ ਵਿਵਸਥਾ ਨੂੰ ਲੀਹਾਂ ਉਤੇ ਲਿਆਉਣ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਖੇਤਰੀ ਪਾਰਟੀ ਬਹੁਤ ਜ਼ਰੂਰੀ ਹੈ। ਕੌਮੀ ਸਿਆਸੀ ਪਾਰਟੀਆਂ ਸੂਬੇ ਨਾਲ ਹਮੇਸ਼ਾ ਵਿਤਕਰਾ ਕਰਦੀਆਂ ਰਹੀਆਂ ਹਨ।


ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ ਜਿਸ ਨੇ ਸੂਬੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੀ ਪਾਰਟੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਢੀਂਡਸਾ ਸਾਹਿਬ ਸਾਡੇ ਬਜ਼ੁਰਗ ਹਨ। ਇਸ ਮੌਕੇ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਸਰਪ੍ਰਸਤ ਬਣ ਕੇ ਅਗਵਾਈ ਕਰਨ ਲਈ ਆਖਿਆ।


ਇਹ ਵੀ ਪੜ੍ਹੋ : Punjab Assembly Budget Live: ਪੰਜਾਬ ਸਰਕਾਰ ਨੇ ਸ਼ਹੀਦ ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 'ਚ ਕੀਤਾ ਵਾਧਾ


ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਜਿਹੜੇ ਸਾਥੀ ਕਿਸੇ ਕਾਰਨ ਪਾਰਟੀ ਤੋਂ ਰੁੱਸ ਕੇ ਗਏ ਹਨ, ਉਨ੍ਹਾਂ ਨੂੰ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ ਉਹ ਪਾਰਟੀ ਵਿੱਚ ਵਾਪਸ ਆ ਜਾਣ। ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ : Punjab Education Budget 2024 ਸਿੱਖਿਆ ਲਈ ਬਜਟ 'ਚ ਵੱਡਾ ਐਲਾਨ ! 16 ਹਜ਼ਾਰ 987 ਕਰੋੜ ਰੁਪਏ ਨਾਲ ਸਰਕਾਰੀ ਸਕੂਲਾਂ ਦੀ ਬਦਲਣਗੇ ਨੁਹਾਰ