Punjab News: ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਹਰਗੋਬਿੰਦ ਕੌਰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਅੱਜ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰ ਦੇ ਬਿਲਕੁਲ ਸਾਹਮਣੇ ਆਂਗਣਵਾੜੀ ਵਰਕਰਾਂ ਦੇ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਰੋਸ ਪ੍ਰਦਰਸ਼ਨ ਵਿੱਚ ਆਂਗਣਵਾੜੀ ਵਰਕਰਾਂ ਦੇ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਮੈਡਮ ਹਰਗਬਿੰਦ ਕੌਰ ਪਹੁੰਚੇ। ਇਸ ਰੋਸ ਪ੍ਰਦਰਸ਼ਨ ਦੇ ਦੌਰਾਨ ਮਰਨ ਵਰਤ ਉਤੇ ਬੈਠੇ ਮੈਡਮ ਹਰਗੋਬਿੰਦ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਨੇ ਜੋ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਹਨ।


ਪਹਿਲੀ ਮੰਗ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਵਾਪਸ ਲਿਆਉਣਾ ਖ਼ਾਲੀ ਪਈ ਅਸਾਮੀਆਂ ਨੂੰ ਭਰਨਾ। ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣਾ ਤੇ ਹੋਰ ਵੀ ਕਈ ਮੰਗਾਂ ਹਨ। ਇਸ ਮੌਕੇ ਹਰਗੋਬਿੰਦ ਕੌਰ ਮੈਡਮ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਗਈਆਂ ਹਨ।


ਆਂਗਣਵਾੜੀ ਕੇਂਦਰਾਂ ’ਚ ਭੇਜਿਆ ਜਾ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਦੀ ਥਾਂ ਤੇ ਸਰਕਾਰੀ ਅਦਾਰਿਆਂ ਦੁਆਰਾ ਸਪਲਾਈ ਕੀਤਾ ਜਾਵੇ ਅਤੇ ਤਿੰਨ ਜ਼ਿਲ੍ਹਿਆਂ ਦਾ ਰਾਸ਼ਨ ਜੋ ਐਨਜੀਓ ਨੂੰ ਦਿੱਤਾ ਗਿਆ ਹੈ ਉਹ ਵੀ ਵਾਪਸ ਸਰਕਾਰੀ ਅਦਾਰਿਆਂ ਰਾਹੀਂ ਭੇਜਿਆ ਜਾਵੇ । ਮਾੜਾ ਰਾਸ਼ਨ ਭੇਜਣ ਵਾਲਿਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾਵੇ। ਆਂਗਨਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤੇ ਦਾ ਕੱਟਿਆ ਹੋਇਆ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਇਹ ਵੀ ਪੜ੍ਹੋ : Dera Baba Nanak News: ਜ਼ਿਮਨੀ ਚੋਣਾਂ ਵਿਚਾਲੇ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਡੇਰਾ ਬਾਬਾ ਨਾਨਕ ਦੇ ਡੀਐਸਪੀ ਨੂੰ ਕੀਤਾ ਲਾਂਭੇ


ਉਨ੍ਹਾਂ ਦੀਆਂ ਸੇਵਾਵਾਂ ਪੁਲੀਟੀਕਲ ਵੈਂਡੇਟਾ ਤਹਿਤ ਖ਼ਤਮ ਕੀਤੀਆਂ ਗਈਆਂ ਹਨ। ਹਰਗੋਬਿੰਦ ਮੈਡਮ ਨੇ ਕਿਹਾ ਕਿ ਇਸ ਮਾਮਲੇ ਵਿੱਚ ਤਿੰਨ ਮੈਂਬਰੀ ਕਮੇਟੀ ਏਡੀਸੀ ਵੱਲੋਂ ਬਣਾਈ ਗਈ ਸੀ ਪਰ ਉਨ੍ਹਾਂ ਨੂੰ ਤਰੀਕ ਦੇ ਕੇ ਏਡੀਸੀ ਮੌਜੂਦ ਨਹੀਂ ਹੁੰਦੇ ਸੀ ਤੇ ਉਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣੀ ਗਈ ਤੇ ਅੱਜ ਉਨ੍ਹਾਂ ਨੂੰ ਬੁਲਾਇਆ ਗਿਆ ਸੀ ਤੇ ਤਿੰਨ ਮੈਂਬਰੀ ਕਮੇਟੀ ਦੀ ਪਹਿਲੀ ਸੁਣਵਾਈ ਹੋਈ ਜਿਸ ਤੋਂ ਬਾਅਦ ਹੁਣ ਉਹ ਮਰਨ ਵਰਤ ਉਤੇ ਬੈਠਣ ਜਾ ਰਹੀ ਹੈ।


ਇਹ ਵੀ ਪੜ੍ਹੋ : Punjab Breaking Live Updates: SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ, ਪੰਥਕ ਮੁੱਦਿਆਂ ਤੇ ਹੋਵੇਗੀ ਚਰਚਾ, ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ