SGPC News: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿੱਚ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾਂ ਕਰਵਾ ਸਕਣਗੇ।


COMMERCIAL BREAK
SCROLL TO CONTINUE READING

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਭੇਜਣ।


ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ। ਪ੍ਰਕਾਸ਼ ਪੁਰਬ ਮੌਕੇ ਪਾਕਿ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੇ ਇੱਛੁਕ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ 'ਚ ਭੇਜ ਸਕਦੇ ਹਨ।


ਇਹ ਵੀ ਪੜ੍ਹੋ : Punjab Flood News: ਪੰਜਾਬ 'ਚ ਹੜ੍ਹ ਦੀ ਮਾਰ ਝੱਲ ਰਹੇ ਲੋਕ, ਵੀਡੀਓ ਰਾਹੀਂ ਵੇਖੋ ਵੱਖ-ਵੱਖ ਜ਼ਿਲ੍ਹਿਆਂ ਦਾ ਹਾਲ


ਕਾਬਿਲੇਗੌਰ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਵੱਲੋਂ ਨਨਕਾਣਾ ਸਾਹਿਬ ਜਾਣ ਦੀ ਇੱਛਾ ਹੁੰਦੀ ਹੈ। ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਕਰਨ ਦੀ ਇੱਛਾ ਨਾਲ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਂਦੇ ਹਨ। ਐਸਜੀਪੀਸੀ ਵੀਜ਼ਾ ਪ੍ਰਕਿਰਿਆ ਪੂਰੀ ਕਰਵਾਉਂਦੀ ਹੈ।


ਇਹ ਵੀ ਪੜ੍ਹੋ : Punjab Crime News: ਚਰਚ ਦਾ ਪਾਦਰੀ ਹੀ ਨਿਕਲਿਆ ਬਲਾਤਕਾਰੀ ! ਗ਼ੈਰ ਮਾਹਿਰ ਨਰਸ ਨੇ ਕੀਤਾ ਗਰਭਪਾਤ, ਜਾਣੋ ਪੂਰਾ ਮਾਮਲਾ