Anandpur Sahib: ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਸੰਸਕਾਰ ਦਿਵਸ ਮਨਾਇਆ
Anandpur Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਸੰਸਕਾਰ ਦਿਵਸ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮਨਾਇਆ ਗਿਆ ਜਿੱਥੇ ਅੱਜ ਹੀ ਦੇ ਦਿਨ ਉਨ੍ਹਾਂ ਦੇ ਸੀਸ ਦਾ ਸੰਸਕਾਰ ਹੋਇਆ ਸੀ।
Anandpur Sahib (ਬਿਮਲ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਸੰਸਕਾਰ ਦਿਵਸ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮਨਾਇਆ ਗਿਆ ਜਿੱਥੇ ਅੱਜ ਹੀ ਦੇ ਦਿਨ ਉਨ੍ਹਾਂ ਦੇ ਸੀਸ ਦਾ ਸੰਸਕਾਰ ਹੋਇਆ ਸੀ । ਇਸ ਮੌਕੇ ਜਿੱਥੇ ਧਾਰਮਿਕ ਗੁਰਮਤਿ ਸਮਾਗਮ ਕਰਵਾਏ ਗਏ ਉਥੇ ਹੀ ਰਾਗੀ ਸਿੰਘਾਂ ਵੱਲੋਂ ਸ਼ਬਦ ਗਾਇਨ ਕੀਤੇ ਗਏ।
ਇਸ ਮੌਕੇ ਕਾਫੀ ਤਾਦਾਦ ਵਿੱਚ ਸਿੱਖ ਸੰਗਤ ਪਹੁੰਚੀ। ਖਾਸ ਤੌਰ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 2025 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਦੀ 350 ਵੀ ਸ਼ਹੀਦੀ ਸ਼ਤਾਬਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਵੱਡੇ ਪੱਧਰ ਉਤੇ ਮਨਾਈ ਜਾਵੇਗੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮਈ ਮਹੀਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁਕਾਰ ਦਿਵਸ ਦਿਵਸ ਮਨਾਇਆ ਜਾ ਰਿਹਾ ਹੈ।
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਜਿਨ੍ਹਾਂ ਨੇ ਤਿਲਕ ਜੰਜੂ ਦੀ ਰਾਖੀ ਲਈ ਸ਼੍ਰੀ ਅਨੰਦਪੁਰ ਸਾਹਿਬ ਤੋਂ ਚੱਲ ਕੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਜਾ ਕੇ ਸ਼ਹਾਦਤ ਦਿੱਤੀ ਸੀ ਤੇ ਉਨ੍ਹਾਂ ਦੇ ਸੀਸ ਨੂੰ ਭਾਈ ਜੈਤਾ ਜੀ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ਉਤੇ ਲੈ ਕੇ ਪਹੁੰਚੇ ਸਨ। ਜਿੱਥੋਂ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਅਤੇ ਸੰਗਤ ਸਮੇਤ ਬੜੇ ਹੀ ਆਦਰ ਸਹਿਤ ਸ਼੍ਰੀ ਆਨੰਦਪੁਰ ਸਾਹਿਬ ਲੈ ਕੇ ਪਹੁੰਚੇ। ਉਨ੍ਹਾਂ ਦੇ ਸੀਸ ਦਾ ਸੰਸਕਾਰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉਤੇ ਹੋਇਆ ਜਿੱਥੇ ਅੱਜ-ਕੱਲ੍ਹ ਗੁਰਦੁਆਰਾ ਸੀਸ ਗੰਜ ਸਾਹਿਬ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਇਸ ਅਦੁੱਤੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਹਰ ਸਾਲ ਸੀਸ ਸੰਸਕਾਰ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਜਿੱਥੇ ਰਾਗੀ ਸਿੰਘਾਂ ਦੁਆਰਾ ਸ਼ਬਦ ਗਾਇਨ ਕੀਤੇ ਗਏ ਉੱਥੇ ਹੀ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ। ਧਾਰਮਿਕ ਦੀਵਾਨ ਸਜਾਏ ਗਏ ਜਿੱਥੇ ਧਾਰਮਿਕ ਸਖਸ਼ੀਅਤਾਂ ਵੱਲੋਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਉਤੇ ਚਾਨਣਾ ਪਾਇਆ ਗਿਆ।
ਖਾਸ ਤੌਰ ਉਤੇ ਭਾਈ ਪਿੰਦਰਪਾਲ ਸਿੰਘ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸੰਗਤ ਨੂੰ ਗੁਰੂ ਚਰਨਾਂ ਦੇ ਨਾਲ ਜੋੜਿਆ ਗਿਆ। ਇਸ ਮੌਕੇ ਜਿੱਥੇ ਹਜ਼ਾਰਾਂ ਦੀ ਤਾਦਾਦ ਵਿੱਚ ਸਿੱਖ ਸੰਗਤ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚੀ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਧਾਰਮਿਕ ਜਥੇਬੰਦੀਆਂ ਵੀ ਪਹੁੰਚੀਆਂ।