SGPC Letter To Speaker: ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਦੌਰਾਨ ਇਸਤੇਮਾਲ ਕੀਤੀਆਂ ਗਈਆਂ ਟਿੱਪਣੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖੀ ਹੈ। ਇਜਲਾਸ ਅੰਦਰ ਪੰਜਾਬ ਦੇ ਮੁੱਖ ਮੰਤਰੀ ਤੇ ਬੁੱਢਲਾਡਾ ਦੇ ਵਿਧਾਇਕ ਵੱਲੋਂ ਸਿੱਖ ਵਿਰੋਧੀ ਟਿੱਪਣੀਆਂ ਨੂੰ ਰਿਕਾਰਡ ਦਾ ਹਿੱਸਾ ਨਾ ਬਣਾਉਣ ਸਪੀਕਰ ਨੂੰ ਪੱਤਰ ਲਿਖਿਆ ਹੈ।


COMMERCIAL BREAK
SCROLL TO CONTINUE READING

ਇਹ ਮੰਗ ਵੀ ਕੀਤੀ ਗਈ ਹੈ ਕਿ ਚੁਣੇ ਨੁਮਾਇੰਦਿਆਂ ਨੂੰ ਲੋਕ ਭਾਵਨਾਵਾਂ ਅਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਨੀ ਸਿਖਾਈ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਉਤੇ ਸਿੱਖ ਵਿਰੋਧੀ ਟਿੱਪਣੀਆਂ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਐਸਜੀਪੀਸੀ ਇਨ੍ਹਾਂ ਟਿੱਪਣੀਆਂ ਦਾ ਜਮ ਕੇ ਵਿਰੋਧ ਕਰ ਰਹੀ ਹੈ।
ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰੋ. ਬੁੱਧ ਰਾਮ ਦੀਆਂ ਟਿੱਪਣੀਆਂ ਉਪਰ ਵੀ ਇਤਰਾਜ਼ ਜ਼ਾਹਰ ਕੀਤਾ ਗਿਆ। ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਅੰਦਰ ਮੁੱਖ ਮੰਤਰੀ ਤੇ ਬੁਢਲਾਡਾ ਤੋਂ ਵਿਧਾਇਕ ਵੱਲੋਂ ਸਿੱਖ ਵਿਰੋਧੀ ਟਿੱਪਣੀਆਂ ਨੂੰ ਰਿਕਾਰਡ ਦਾ ਹਿੱਸਾ ਨਾ ਬਣਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਪੀਕਰ ਨੂੰ ਪੱਤਰ ਲਿਖਿਆ ਗਿਆ ਹੈ।


ਇਹ ਮੰਗ ਵੀ ਕੀਤੀ ਗਈ ਹੈ ਕਿ ਚੁਣੇ ਨੁਮਾਇੰਦਿਆਂ ਨੂੰ ਲੋਕ ਭਾਵਨਾਵਾਂ ਅਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਨੀ ਸਿਖਾਈ ਜਾਵੇ। ਐਸਜੀਪੀਸੀ ਦੀ ਚਿੱਠੀ ਵਿੱਚ ਲਿਖਿਆ ਗਿਆ ਕਿ ਬੁਢਲਾਢਾ ਤੋਂ ਵਿਧਾਇਕ ਬੁੱਧ ਰਾਮ ਨੇ ਕਈ ਸਿੱਖ ਵਿਰੋਧੀ ਟਿੱਪਣੀਆਂ ਕੀਤੀਆਂ ਹਨ। ਬੁੱਧ ਰਾਮ ਨੇ ਆਪਣੇ ਭਾਸ਼ਣ ਦੌਰਾਨ ਸਤਿਕਾਰਤ ਭਗਤ ਸਾਹਿਬਾਨ ਤੇ ਭੱਟ ਸਾਹਿਬਾਨ ਦੇ ਨਾਂ ਸਤਿਕਾਰਹੀਣ ਭਾਸ਼ਾ ਵਿੱਚ ਲਏ ਹਨ। ਇਸ ਪਿਛੋਂ ਸਿੱਖ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਵਿਧਾਨ ਸਭਾ ਲੋਕਤੰਤਰ ਤੇ ਨਿਰਪੱਖ ਵਿਚਾਰਧਾਰਾ ਦਾ ਮੰਚ ਹੈ ਜਿੱਥੇ ਕਿਸੇ ਵੀ ਧਰਮ ਦੇ ਨਿਰਾਦਰ ਨੂੰ ਕੋਈ ਥਾਂ ਨਹੀਂ, ਤੁਸੀਂ ਇਸ ਸਦਨ ਦੇ ਸੰਵਿਧਾਨ ਮੁਖੀ ਹੋ ਜਿਸ ਦੀ ਮਰਿਆਦਾ ਨੂੰ ਬਰਕਰਾਰ ਰੱਖਣਾ ਤੁਹਾਡੀ ਜ਼ਿੰਮੇਵਾਰੀ ਹੈ।


ਪੱਤਰ 'ਚ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਗਈ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਸੀਐਮ ਤੇ ਵਿਧਾਇਕ ਦੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਇਆ ਜਾਵੇ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਅੱਜ ਮੀਂਹ ਦੀ ਸੰਭਾਵਨਾ! IMD ਵੱਲੋਂ ਯੈਲੋ ਅਲਰਟ ਜਾਰੀ


ਇਸ ਨਾਲ ਹੀ ਨੁਮਾਇੰਦਿਆ ਨੂੰ ਲੋਕ ਭਾਵਨਾਵਾਂ ਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣ। ਕਾਬਿਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪ੍ਰੈਸ ਕਾਨਫਰੰਸ ਕਰਕੇ ਵਿਧਾਨ ਸਭਾ ਸੈਸ਼ਨ ਦੌਰਾਨ ਸਿੱਖਾਂ ਸਬੰਧੀ ਵਰਤੀ ਗਈ ਸ਼ਬਦਾਵਲੀ ਨੂੰ ਸਿੱਖ ਵਿਰੋਧੀ ਕਰਾਰ ਦਿੰਦੇ ਹੋਏ ਸਖਤ ਅਲੋਚਨਾ ਕੀਤੀ ਸੀ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਜੋ ਪਿਛਲੇ ਦਿਨੀਂ ਵਿਧਾਨ ਸਭਾ ਵਿੱਚ ਸਿੱਖੀ ਸਰੂਪ ਵਾਲੇ ਬਿਆਨ ਦਿੱਤਾ ਗਿਆ ਸੀ ਉਹ ਬਹੁਤ ਹੀ ਮੰਦਭਾਗਾ ਤੇ ਬਰਦਾਸ਼ਤ ਤੋਂ ਬਾਹਰ ਸੀ। ਮਜੀਠੀਆ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ‘ਤੇ ਇਸ ਗੱਲ ਨੂੰ ਲੈ ਕੇ ਤਿੱਖਾ ਨਿਸ਼ਾਨਾ ਸਾਧਿਆ।


ਇਹ ਵੀ ਪੜ੍ਹੋ : Mary Milliben News: ਜਾਣੋ ਕੌਣ ਹੈ ਗਾਇਕਾ ਮੈਰੀ ਮਿਲਬੇਨ, ਜਿਸ ਨੇ ਅਮਰੀਕਾ 'ਚ PM ਮੋਦੀ ਦੇ ਪੈਰ ਛੂਹ ਕੇ ਲਿਆ ਅਸ਼ੀਰਵਾਦ, ਵੇਖੋ ਵੀਡੀਓ