Shiv Sena leader Harvinder Soni arrest news: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ੍ਰੀ ਦਰਬਾਰ ਸਾਹਿਬ 'ਤੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਬਾਲਾ ਸਾਹਿਬ ਦੇ ਜ਼ਿਲ੍ਹਾ ਉਪ ਪ੍ਰਧਾਨ ਹਰਵਿੰਦਰ ਸੋਨੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹਰਵਿੰਦਰ ਸੋਨੀ ਨੂੰ ਸੀ.ਜੇ.ਐਮ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।


ਦੱਸਿਆ ਜਾ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਬਾਰੇ ਭੜਕਾਊ ਬਿਆਨ ਦੇਣ ਵਾਲੇ ਸ਼ਿਵ ਸੈਨਾ ਦੇ ਆਗੂ ਹਰਵਿੰਦਰ ਸੋਨੀ ਨੂੰ ਗੁਰਦਾਸਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਗੁਰਦਾਸਪੁਰ ਕੌਰਟ ਵਿੱਚ ਪੇਸ਼ ਕੀਤਾ ਗਿਆ। 


ਮਾਨਯੋਗ ਅਦਾਲਤ ਵੱਲੋਂ ਸੋਨੀ ਨੂੰ 14 ਦਿਨ ਦੀ ਨਿਆਈਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਇਸ ਦੌਰਾਨ ਪੁਲਿਸ ਅਧਿਕਾਰੀ ਦਾ ਕਹਿਣਾ ਕੇ ਗੁਰਦਾਸਪੁਰ ਪੁਲਿਸ ਨੇ ਮਾਨਯੋਗ ਅਦਾਲਤ ਕੋਲੋ ਸੋਨੀ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਵੱਲੋਂ ਸੋਨੀ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। 


ਦੱਸ ਦਈਏ ਕਿ ਹਰਵਿੰਦਰ ਸੋਨੀ ਦੇ ਸ੍ਰੀ ਦਰਬਾਰ ਸਾਹਿਬ 'ਤੇ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਐਸ ਐਸ ਪੀ ਗੁਰਦਾਸਪੁਰ ਦੇ ਦਫ਼ਤਰ ਦੇ ਸਾਹਮਣੇ ਕਰੀਬ 30 ਘੰਟੇ ਧਰਨਾ ਦਿੱਤਾ ਸੀ ਜਿਸ ਤੋਂ ਬਾਅਦ ਗੁਰਦਾਸਪੁਰ ਪੁਲਿਸ ਵਲੋਂ ਸੋਨੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।  ਹਾਲਾਂਕਿ ਕੇਸ ਦਰਜ ਹੋਣ ਤੋਂ ਬਾਅਦ ਗ੍ਰਿਫਤਾਰੀ ਨਹੀਂ ਕੀਤੀ ਗਈ ਸੀ। 


ਹੋਰ ਪੜ੍ਹੋ: ਜਹਾਜ਼ ਅਤੇ ਟਰੱਕ ਵਿਚਾਲੇ ਹੋਈ ਟੱਕਰ ਤੋਂ ਬਾਅਦ ਸਕਿੰਟਾਂ 'ਚ ਲੱਗੀ ਭਿਆਨਕ ਅੱਗ, 102 ਯਾਤਰੀ ਸਨ ਸਵਾਰ


ਇਸ ਤੋਂ ਬਾਅਦ ਅੱਜ ਸੋਨੀ ਵਲੋਂ ਸ੍ਰੀ ਦਰਬਾਰ ਸਾਹਿਬ ਸਾਹਮਣੇ ਖੜ੍ਹ ਕੇ ਫ਼ੋਟੋ ਖਿੱਚਵਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਅਤੇ ਲਿਖਿਆ ਗਿਆ ਕਿ "ਸਨਮਾਨ ਦਿਲ ਤੋਂ ਹੁੰਦਾ ਹੈ ਦਿਖਾਵੇ ਨਾਲ ਨਹੀਂ " 


ਇਸ ਤਸਵੀਰ ਦੇ ਪੋਸਟ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਐਸ ਐਸ ਪੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੰਦੇ ਹੋਏ ਮੰਗ ਕੀਤੀ ਕੇ ਕੇਸ ਦਰਜ ਹੋਣ ਤੋਂ ਬਾਅਦ ਵੀ  ਸੋਨੀ ਆਜ਼ਾਦ ਘੁੰਮ ਰਿਹਾ ਹੈ ਅਤੇ ਉਸਨੂੰ ਗਿਰਫ਼ਤਾਰ ਕੀਤਾ ਜਾਵੇ।  ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਚੇਤਾਵਨੀ ਵੀ ਦਿਤੀ ਗਈ ਕਿ ਜੇਕਰ ਸੋਮਵਾਰ ਤੱਕ ਸੋਨੀ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਦੁਬਾਰਾ ਸੰਘਰਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੇ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰਕੇ ਗੁਰਦਾਸਪੁਰ ਕੌਰਟ ਵਿੱਚ ਪੇਸ਼ ਕੀਤਾ।  


ਹੋਰ ਪੜ੍ਹੋ: ਲੁਧਿਆਣਾ 'ਚ ਵਾਪਰਿਆ ਭਿਆਨਕ ਹਾਦਸਾ- ਦੋ ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ


(For more updates apart from Shiv Sena leader Harvinder Soni's arrest news, stay tuned to Zee PHH)