SHO Death News: ਡਿਊਟੀ ਦੌਰਾਨ ਮਲੋਟ ਸਿਟੀ ਦੇ ਐਸਐਚਓ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Advertisement
Article Detail0/zeephh/zeephh2270068

SHO Death News: ਡਿਊਟੀ ਦੌਰਾਨ ਮਲੋਟ ਸਿਟੀ ਦੇ ਐਸਐਚਓ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਮਲੋਟ ਸਿਟੀ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਦੀ ਡਿਊਟੀ ਦੌਰਾਨ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਦੋ ਦਿਨ ਤੋਂ ਉਨ੍ਹਾ

SHO Death News: ਡਿਊਟੀ ਦੌਰਾਨ ਮਲੋਟ ਸਿਟੀ ਦੇ ਐਸਐਚਓ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

SHO Death News: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਮਲੋਟ ਸਿਟੀ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਦੀ ਡਿਊਟੀ ਦੌਰਾਨ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਦੋ ਦਿਨ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅੱਜ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : Ambala News: ਨਕਲੀ ਕਾਸਮੈਟਿਕ ਦਾ ਸਾਮਨ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼

ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ ਹੈ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿੱਚ ਨਸ਼ਿਆਂ ਅਤੇ ਛੋਟੇ-ਮੋਟੇ ਅਪਰਾਧਾਂ ਵਿਰੁੱਧ ਕਾਫੀ ਕੰਮ ਕੀਤਾ ਹੈ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸਨ। ਉਹ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿੱਚ ਸੇਵਾ ਨਿਭਾਅ ਚੁੱਕੇ ਹਨ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news