Australia rejects visa applications of students from Punjab and Haryana news: ਭਾਰਤ ਲਈ ਇੱਕ ਵੱਡਾ ਝਟਕਾ ਕਿਉਂਕਿ ਆਸਟ੍ਰੇਲੀਆ ਦੇ ਅਧਿਕਾਰੀਆਂ ਅਤੇ ਯੂਨੀਵਰਸਿਟੀਆਂ ਵੱਲੋਂ ਕਥਿਤ ਤੌਰ 'ਤੇ ਪੰਜਾਬ ਅਤੇ ਹਰਿਆਣਾ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। 


COMMERCIAL BREAK
SCROLL TO CONTINUE READING

ਟਾਈਮਜ਼ ਹਾਇਰ ਐਜੂਕੇਸ਼ਨ ਦਾ ਹਵਾਲਾ ਦਿੰਦੇ ਹੋਏ 'ਦ ਆਸਟ੍ਰੇਲੀਅਨ ਟੂਡੇ' ਨੇ ਆਪਣੀ ਰਿਪੋਰਟ 'ਚ ਦੱਸਿਆ ਗਿਆ ਕਿ ਕੁਝ ਯੂਨੀਵਰਸਿਟੀਆਂ ਅਤੇ ਵੋਕੇਸ਼ਨਲ ਕੋਰਸ ਪ੍ਰਦਾਤਾਵਾਂ ਵੱਲੋਂ ਆਪਣੇ ਏਜੰਟਾਂ ਨੂੰ ਪੰਜਾਬ ਤੇ ਹਰਿਆਣਾ ਦੇ ਵਿਦਿਆਰਥੀਆਂ ਦੇ ਅਰਜ਼ੀ ਫਾਰਮ ਦੀ ਪ੍ਰਕਿਰਿਆ ਨੂੰ ਰੋਕਣ ਲਈ ਨਿਰਦੇਸ਼ ਦਿੱਤੇ ਗਏ ਹਨ।


ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਗ੍ਰਹਿ ਮਾਮਲਿਆਂ ਦੇ ਵਿਭਾਗ (ਡੀਐਚਏ) ਦੇ ਆਸਟ੍ਰੇਲੀਆਈ ਅਧਿਕਾਰੀਆਂ ਨੇ ਅੰਤਰਰਾਸ਼ਟਰੀ ਸਿੱਖਿਆ ਸੰਚਾਲਕਾਂ ਨੂੰ "ਘੱਟ-ਗੁਣਵੱਤਾ ਵਾਲੀਆਂ ਐਪਲੀਕੇਸ਼ਨਾਂ" ਦੀ ਵੱਧ ਰਹੀ ਗਿਣਤੀ ਬਾਰੇ ਚੇਤਾਵਨੀ ਦਿੱਤੀ ਸੀ।


ਹਾਲ ਹੀ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਦੇਸ਼ ਵਿੱਚ ਭਾਰਤੀ ਡਿਗਰੀਆਂ ਨੂੰ ਮਾਨਤਾ ਦਿੱਤੀ ਜਾਵੇਗੀ।


ਇਹ ਵੀ ਪੜ੍ਹੋ: Punjab Internet News: ਪੰਜਾਬ 'ਚ ਅੱਜ ਵੀ ਬੰਦ ਰਹੇਗਾ ਇੰਟਰਨੈੱਟ; ਨਵੇਂ ਹੁਕਮ ਹੋਏ ਜਾਰੀ


ਇਸ ਤੋਂ ਪਹਿਲਾਂ ਕੈਨੇਡੀਅਨ ਅਥਾਰਟੀ ਵੱਲੋਂ ਵੀ ਕਥਿਤ ਤੌਰ 'ਤੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ "ਦਾਖਲਾ ਪੇਸ਼ਕਸ਼ ਪੱਤਰਾਂ" ਦੇ ਮਾਮਲਿਆਂ ਵਿੱਚ ਭਾਰਤ ਵਾਪਸ ਆਉਣ ਲਈ ਕਿਹਾ ਗਿਆ ਹੈ।


ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀ.ਬੀ.ਐੱਸ.ਏ.) ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਮਾਈਗ੍ਰੇਸ਼ਨ ਏਜੰਟ ਦੁਆਰਾ ਪ੍ਰਦਾਨ ਕੀਤੇ ਗਏ ਵਿਦਿਅਕ ਅਦਾਰਿਆਂ ਤੋਂ ਦਾਖਲਾ ਪੇਸ਼ਕਸ਼ ਪੱਤਰ ਜਾਅਲੀ ਪਾਏ ਗਏ ਸਨ।


ਇਹ ਵੀ ਪੜ੍ਹੋ: Weather Update News: ਪੰਜਾਬ 'ਚ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ


(For more news apart from Australia rejects visa applications of students from Punjab and Haryana, stay tuned to Zee PHH)