Ludhiana Firing News: ਲੁਧਿਆਣਾ ਵਿੱਚ ਬੀਤੀ ਰਾਤ ਢੰਡਾਰੀ ਖੁਰਦ ਇਲਾਕੇ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ 'ਚ ਕੁੱਲ 4 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਝੜਪ ਦਾ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


COMMERCIAL BREAK
SCROLL TO CONTINUE READING

ਸਿਵਲ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਦੀ ਪਛਾਣ ਮੋਹਿਤ ਕੁਮਾਰ ਵਜੋਂ ਹੋਈ ਹੈ। ਮੋਹਿਤ ਢੰਡਾਰੀ ਖੁਰਦ ਇਲਾਕੇ ਦੇ ਇੱਕ ਸਰਕਾਰੀ ਸਕੂਲ ਦਾ 11ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਗਲੀ ਵਿੱਚ ਖੜ੍ਹਾ ਲੜਾਈ ਦੇਖ ਰਿਹਾ ਸੀ। ਜਿਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ। ਜਿਸ ਨੂੰ ਇਲਾਕੇ ਦੇ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ।


ਇਹ ਵੀ ਪੜ੍ਹੋ : Farmers Protest Update: ਕਿਸਾਨ ਆਗੂਆਂ ਨੇ 6 ਦਸੰਬਰ ਨੂੰ ਪੈਦਲ ਦਿੱਲੀ ਵੱਲ ਕੂਚ ਕਰਨ ਦਾ ਕੀਤਾ ਐਲਾਨ


ਸਪਤਾਲ ਵਿੱਚ ਪੁੱਜੇ ਲੋਕਾਂ ਨੇ ਦੱਸਿਆ ਕਿ ਲੜਾਈ ਇੱਕ ਧਿਰ ਵੱਲੋਂ ਆਪਣੇ ਕਿਰਾਏਦਾਰਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦੇਣ ਕਾਰਨ ਹੋਈ ਸੀ। ਇਸ ਇਲਾਕੇ ਦੇ ਦੋ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਕਾਰਨ ਦੇਰ ਰਾਤ ਦੋਵਾਂ ਘਰਾਂ ਦੇ ਲੋਕਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।


ਇੱਕ ਹੋਰ ਮਾਮਲੇ ਵਿੱਚ ਲੁਧਿਆਣਾ 'ਚ ਬਦਮਾਸ਼ ਵਿਸ਼ਾਲ ਗਿੱਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰੈਸਟੋਰੈਂਟ 'ਚ ਜਨਮ ਦਿਨ ਦੀ ਪਾਰਟੀ ਮਨਾ ਰਹੇ ਨੌਜਵਾਨਾਂ 'ਤੇ ਹਮਲਾ ਕਰ ਦਿੱਤਾ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ, ਜਿਸ ਤੋਂ ਬਾਅਦ ਬਦਮਾਸ਼ਾਂ ਨੂੰ ਰੈਸਟੋਰੈਂਟ 'ਚੋਂ ਬਾਹਰ ਕੱਢ ਦਿੱਤਾ ਗਿਆ। ਇਸ ਦੌਰਾਨ ਵਿਸ਼ਾਲ ਗਿੱਲ ਦੇ ਸਾਥੀਆਂ ਨੇ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ। ਜਿਸ 'ਚ 3 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਦੋਸ਼ੀਆਂ ਵੱਲੋਂ ਹਮਲਾ ਸੀਸੀਟੀਵੀ 'ਚ ਕੈਦ ਹੋ ਗਿਆ। ਜਿਸ ਵਿੱਚ ਉਹ ਪੁਲਿਸ ਟੀਮ ਨਾਲ ਲੜਦਾ ਨਜ਼ਰ ਆ ਰਿਹਾ ਹੈ।


ਇਹ ਵੀ ਪੜ੍ਹੋ : Zirakpur News: ਮਾਈਨਿੰਗ ਵਿਭਾਗ ਤੇ ਪੁਲਿਸ ਦੀ ਵੱਡੀ ਕਾਰਵਾਈ; ਛਾਪੇਮਾਰੀ ਦੌਰਾਨ 3 ਪੋਕ ਲਾਈਨ ਮਸ਼ੀਨਾਂ ਜ਼ਬਤ