Firing Aujla rally: ਗੁਰਜੀਤ ਸਿੰਘ ਔਜਲਾ ਦੀ ਰੈਲੀ `ਚ ਚੱਲੀ ਗੋਲੀ, ਸ਼ਰਾਰਤੀ ਅਨਸਰਾਂ ਨੇ ਕੀਤਾ ਹਮਲਾ
Firing Aujla rally: ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਜ਼ਬਰਦਸਤ ਹੰਗਾਮਾ ਹੋਇਆ।
Firing Aujla rally (ਪਰਮਬੀਰ ਔਲਖ) : ਕਾਂਗਰਸ ਤੋਂ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਰੈਲੀ ਵਿੱਚ ਪਹੁੰਚੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇੱਕ ਨੌਜਵਾਨ ਵੱਲੋਂ ਸ਼ਰਾਰਤੀ ਅਨਸਰਾਂ ਉਪਰ ਗੋਲੀ ਚਲਾਉਣ ਦੇ ਦੋਸ਼ ਵੀ ਲਗਾਏ ਗਏ ਹਨ। ਗੁਰਜੀਤ ਸਿੰਘ ਔਜਲਾ ਅਜਨਾਲਾ ਵਿੱਚ ਰੈਲੀ ਕਰ ਰਹੇ ਸਨ।
ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪਹੁੰਚ ਕੇ ਹੁੱਲੜਬਾਜ਼ੀ ਕੀਤੀ ਤੇ ਗੋਲੀ ਚਲਾ ਕੇ ਫਰਾਰ ਹੋ ਗਏ। ਗੁਰਜੀਤ ਸਿੰਘ ਔਜਲਾ ਨੇ ਕਿਹਾ ਪੰਜਾਬ ਵਿੱਚ ਚੱਲ ਗੁੰਡਾਰਾਜ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਫਾਇਰਿੰਗ ਵਿੱਚ ਅਜਨਾਲਾ ਦੇ ਪਿੰਡ ਉੱਗਰ ਔਲਖ ਦਾ ਰਹਿਣ ਵਾਲਾ ਲਵਲੀ ਕੁਮਾਰ ਜ਼ਖਮੀ ਹੋ ਗਿਆ।
ਇਸ ਦੌਰਾਨ ਔਜਲਾ ਨੇ ਗੋਲੀਆਂ ਦੇ ਖੋਲ ਵੀ ਇਕੱਠੇ ਕਰਕੇ ਪੁਲਿਸ ਨੂੰ ਦਿੱਤੇ। ਜ਼ਖਮੀ ਨੌਜਵਾਨ ਦੇ ਹੱਥ 'ਤੇ ਗੰਭੀਰ ਸੱਟ ਲੱਗੀ ਹੈ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਔਜਲਾ ਦਾ ਕਹਿਣਾ ਹੈ ਕਿ ਇਸ ਮਾਹੌਲ ਵਿੱਚ ਕੋਈ ਕਿਵੇਂ ਚੋਣਾਂ ਕਰ ਸਕਦਾ ਹੈ। ਇੱਕ ਪਾਸੇ ਤਾਂ ਉਨ੍ਹਾਂ ਦੇ ਸਾਰੇ ਵਰਕਰਾਂ ਅਤੇ ਹਥਿਆਰਾਂ ਨੂੰ ਜ਼ਬਤ ਕਰ ਲਿਆ ਗਿਆ ਹੈ, ਜਦਕਿ ਦੂਜੇ ਪਾਸੇ ਸੱਤਾਧਾਰੀ ਪਾਰਟੀਆਂ ਵੱਲੋਂ ਗੋਲੀਬਾਰੀ ਕੀਤੀ ਜਾ ਰਹੀ ਹੈ। ਗੁਰਜੀਤ ਔਜਲਾ ਇਸ ਮਾਮਲੇ ਸਬੰਧੀ ਜਲਦ ਹੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : Anil Joshi News: ਅਨਿਲ ਜੋਸ਼ੀ ਨੇ ਪੁਲਿਸ ਰਿਕਾਰਡ ਕੀਤਾ ਪੇਸ਼, ਜਾਣੋ ਅਕਾਲੀ ਦਲ ਦੇ ਉਮੀਦਵਾਰ 'ਤੇ ਕਿੰਨੇ ਹਨ ਮਾਮਲੇ ਦਰਜ?
ਥਾਣਾ ਅਜਨਾਲਾ ਦੇ ਐਸਐਚਓ ਬਲਬੀਰ ਸਿੰਘ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ। ਜਿਸ ਦੇ ਚੱਲਦੇ ਲਵਲੀ ਕੁਮਾਰ ਉਗਰ ਔਲਖ ਦਾ ਰਹਿਣ ਵਾਲਾ ਹੈ ਉਸਦੇ ਹੱਥ ਵਿੱਚ ਗੋਲੀ ਲੱਗੀ ਹੈ ਉਸ ਨੂੰ ਇਲਾਜ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ। ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ।
ਮੁੱਖ ਚੋਣ ਅਫਸਰ ਵੱਲੋਂ ਰਿਪੋਰਟ ਤਲਬ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਹੋਈ ਗੋਲੀਬਾਰੀ ਸਬੰਧੀ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਡੀਜੀਪੀ ਨੂੰ ਪੱਤਰ ਲਿਖ ਕੇ ਤੱਥਾਂ ’ਤੇ ਆਧਾਰਿਤ ਰਿਪੋਰਟ ਜਲਦੀ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਇਸ ਸਬੰਧੀ ਹੋਰ ਜਾਣਕਾਰੀ ਚੋਣ ਕਮਿਸ਼ਨ ਨੂੰ ਦਿੱਤੀ ਜਾ ਸਕੇ।
ਇੱਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਫ਼ਸਰ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨੂੰ ਵੀ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਅਤੇ ਕਾਰਵਾਈ ਦੀ ਰਿਪੋਰਟ ਮੰਗੀ ਹੈ।
ਇਹ ਵੀ ਪੜ੍ਹੋ : Bibhav Kumar Detained: ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਗ੍ਰਿਫ਼ਤਾਰ; ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼