ਦਿਨ ਚੜ੍ਹਦੇ ਹੀ ਤਰਨਤਾਰਨ 'ਚ ਚੱਲੀਆਂ ਗੋਲੀਆਂ

 ਹਲਕਾ ਪੱਟੀ ਚ ਕਾਰ ਸਵਾਰ 4 ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਫਰਨੀਚਰ ਹਾਊਸ ਮਾਲਿਕ ਜ਼ਖਮੀ ਹੋ ਗਿਆ। ਦੁਕਾਨ ਦੇ ਮਾਲਕ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦਿਨ ਚੜ੍ਹਦੇ ਹੀ ਤਰਨਤਾਰਨ 'ਚ ਚੱਲੀਆਂ ਗੋਲੀਆਂ

ਮੁਨੀਸ਼ ਸ਼ਰਮਾ/ਤਰਨਤਾਰਨ: ਸਥਾਨਿਰ ਸ਼ਹਿਰ ਦੇ ਹਲਕਾ ਪੱਟੀ ਚ ਕਾਰ ਸਵਾਰ 4 ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਫਰਨੀਚਰ ਹਾਊਸ ਮਾਲਿਕ ਜ਼ਖਮੀ ਹੋ ਗਿਆ। ਦੁਕਾਨ ਦੇ ਮਾਲਕ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੱਟੀ ਸ਼ਹਿਰ ਦੇ ਵਾਰਡ ਨੰਬਰ 6 ਦਾ ਰਹਿਣ ਵਾਲਾ ਬਲਵਿੰਦਰ ਸਿੰਘ ਪੁੱਤਰ ਅਨੋਖ ਸਿੰਘ ਸਵੇਰੇ 10 ਵਜੇ ਲਾਹੌਰ ਰੋਡ ਦੇ ਰੇਲਵੇ ਫਾਟਕ ਦੇ ਕੋਲ ਆਪਣੀ ਫਰਨੀਚਰ ਦੀ ਦੁਕਾਨ ਖੋਲ੍ਹ ਰਿਹਾ ਸੀ, ਜਦੋਂ ਇੱਕ ਕਾਰ ਵਿੱਚ 4 ਲੋਕ ਆਏ, ਤੇ ਉਨ੍ਹਾਂ ਨੇ ਦੁਕਾਨਦਾਰ ਬਲਵਿੰਦਰ ਸਿੰਘ ‘ਤੇ 3 ਤੋਂ 4 ਰਾਊਂਡ ਫਾਇਰ ਕੀਤੇ।,ਜਿਸ ਕਾਰਨ ਬਲਵਿੰਦਰ ਸਿੰਘ ਮੌਕੇ ‘ਤੇ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਘਟਨਾਂ ਤੋਂ ਬਾਅਦ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

 ਡੀਸੀਪੀ ਕੁਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਵੇਗੀ। ਪੁਲਿਸ ਟੀਮ ਮੁਲਜ਼ਮਾਂ ਦੀ ਭਾਲ ਵਿੱਚ ਲੱਗ ਗਈ ਹੈ।