Shri Guru Ram Das Birth Anniversary: ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਹਰਿਮੰਦਰ ਸਾਹਿਬ ਤੋਂ ਨਿਕਲਿਆ। ਜਿੱਥੇ ਸੰਗਤਾਂ ਨੇ ਨਗਰ ਕੀਰਤਨ ਦਾ ਫੁੱਲਾਂ ਨਾਲ ਸਵਾਗਤ ਕਰਨਾ ਸ਼ੁਰੂ ਕਰ ਦਿੱਤਾ ਹੈ।
Trending Photos
Shri Guru Ram Das Birth Anniversary: ਪੰਜਾਬ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਗਿਆ ਹੈ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਹਰਿਮੰਦਰ ਸਾਹਿਬ ਤੋਂ ਨਿਕਲਿਆ। ਜਿੱਥੇ ਸੰਗਤਾਂ ਨੇ ਨਗਰ ਕੀਰਤਨ ਦਾ ਫੁੱਲਾਂ ਨਾਲ ਸਵਾਗਤ ਕਰਨਾ ਸ਼ੁਰੂ ਕਰ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਗਿਆ ਹੈ। ਪੰਜ ਪਿਆਰੇ ਇਸ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਹਨ। ਨਗਰ ਕੀਰਤਨ ਨੂੰ ਸ਼ਾਨਦਾਰ ਬਣਾਉਣ ਲਈ ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਅਤੇ ਸਕੂਲੀ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਭਾਗ ਲੈ ਰਹੇ ਹਨ, ਜਿਸ ਨਾਲ ਇਸ ਕੀਰਤਨ ਨੂੰ ਆਕਰਸ਼ਕ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: Punjab News: ਘਰ 'ਚ ਧੀ ਦਾ ਸੀ ਵਿਆਹ; ਪੁੱਤ ਦੀ ਨਿਊਜੀਲੈਂਡ 'ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਗਤਕਾ ਪਾਰਟੀਆਂ ਦੇ ਕਰਤਬ ਦੇਖਣ ਯੋਗ ਹਨ। ਸੰਗਤਾਂ ਲਈ ਥਾਂ-ਥਾਂ 'ਤੇ ਲੰਗਰ ਲਗਾਏ ਗਏ ਹਨ, ਤਾਂ ਜੋ ਨਗਰ ਕੀਰਤਨ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਅੰਮ੍ਰਿਤਸਰ ਦੇ ਸਾਰੇ ਗੇਟਾਂ ਦੇ ਬਾਹਰ ਰਿੰਗ ਰੋਡ ਦੀ ਵਰਤੋਂ ਕਰਨ ਲਈ ਕਿਹਾ ਹੈ।
ਨਗਰ ਕੀਰਤਨ ਕਿੱਥੋਂ ਲੰਘੇਗਾ?
ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਜਲਿਆਂਵਾਲਾ ਬਾਗ ਵੱਲ ਚੱਲੇਗਾ। ਉਪਰੰਤ ਇਹ ਨਗਰ ਕੀਰਤਨ ਘੀਰਾ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਕ ਰਾਮ ਬਾਗ, ਹਾਲ ਗੇਟ, ਹੱਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਚੌਕ, ਸੁਲਤਾਨਵਿੰਡ ਗੇਟ, ਘਿਓ ਮੰਡੀ ਤੋਂ ਹੁੰਦਾ ਹੋਇਆ ਸਿੱਧਾ ਹਰਿਮੰਦਰ ਸਾਹਿਬ ਵਿਖੇ ਸਮਾਪਤ ਹੋਵੇਗਾ।
ਨਗਰ ਕੀਰਤਨ ਦੌਰਾਨ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲੀਸ ਵੱਲੋਂ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰਿੰਗ ਰੋਡ 'ਤੇ ਚਾਰ ਮਾਰਗੀ ਦਾ ਇੱਕ ਪਾਸਾ ਬੰਦ ਰੱਖਿਆ ਜਾਵੇਗਾ। ਦੂਜਾ ਪਾਸਾ ਆਮ ਲੋਕਾਂ ਲਈ ਖੁੱਲ੍ਹਾ ਰਹੇਗਾ।