Shri Guru Tegh Bahadur Parkash Purab: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਵੱਲੋਂ ਆਪਣੇ ਜੌਹਰ ਦਿਖਾਏ ਗਏ ਅਤੇ ਨਾਲ ਹੀ ਪਾਲਕੀ ਦੇ ਅੱਗੇ ਝਾੜੂ ਵਾਲਿਆਂ ਦੀ ਸੇਵਾ ਕਰ ਰਹੀਆਂ ਸੰਗਤਾਂ ਵੀ ਖਿੱਚ ਦਾ ਕੇਂਦਰ ਰਹੀਆਂ।
Shri Guru Tegh Bahadur Parkash Purab 2023: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਪ੍ਰਿਤਪਾਲ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ।
ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸ਼ਰਧਾ ਦੇ ਨਾਲ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵੱਲ ਰਵਾਨਾ ਹੋਇਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਸ਼੍ਰੋਮਣੀ ਗੁਰਦੁਆਰਾ ਕਮੇਟੀ ਮੈਂਬਰ ਜਸਮੇਰ ਲਾਛੜੂ, ਸ਼ਹਿਰ ਦੀਆਂ ਸਿੱਖ ਸਭਾ ਸੁਸਾਇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ: Surinder Chaudhary Join AAP: ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਆਮ ਆਦਮੀ ਪਾਰਟੀ 'ਚ ਸ਼ਾਮਲ
ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਵੱਲੋਂ ਆਪਣੇ ਜੌਹਰ ਦਿਖਾਏ ਗਏ ਅਤੇ ਨਾਲ ਹੀ ਪਾਲਕੀ ਦੇ ਅੱਗੇ ਝਾੜੂ ਵਾਲਿਆਂ ਦੀ ਸੇਵਾ ਕਰ ਰਹੀਆਂ ਸੰਗਤਾਂ ਵੀ ਖਿੱਚ ਦਾ ਕੇਂਦਰ ਰਹੀਆਂ।
ਨਗਰ ਕੀਰਤਨ ਵਿੱਚ ਸਿੱਖ ਜਥੇਬੰਦੀਆਂ, ਸ਼ਬਦੀ ਜਥੇ, ਬੈਂਡ ਪਾਰਟੀ ਤੋਂ ਇਲਾਵਾ ਸਕੂਲੀ ਬੱਚਿਆਂ ਨੇ ਰੰਗ ਬੰਨ੍ਹਿਆ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਰਾਘੋਮਾਜਰਾ, ਪੀਲੀ ਰੋਡ, ਕੱਦੂ ਵਾਲਾ ਚੌਕ, ਸਬਜ਼ੀ ਮੰਡੀ, ਢੱਕ ਬਾਜ਼ਾਰ, ਗੁੜਮੰਡੀ, ਕਿਲਾ ਚੌਕ, ਸਦਰ ਬਾਜ਼ਾਰ, ਅਦਾਲਤ ਬਾਜ਼ਾਰ, ਅਨਾਰਦਾਨਾ ਚੌਕ, ਧਰਮਪੁਰਾ ਬਾਜ਼ਾਰ ਤੋਂ ਹੁੰਦਾ ਹੋਇਆ ਦੇਰ ਰਾਤ ਸ੍ਰੀ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਪਤ ਹੋਇਆ।
ਇਹ ਵੀ ਪੜ੍ਹੋ: Amritpal Singh aide arrested: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ
(For more news apart from Shri Guru Tegh Bahadur Parkash Purab 2023, stay tuned to Zee PHH)