Kisan Andolan: ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ 'ਤੇ 21 ਫਰਵਰੀ ਨੂੰ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। 2 ਦਿਨਾਂ ਤੋਂ ਬਾਅਦ ਵੀ ਨੌਜਵਾਨ ਕਿਸਾਨ ਦਾ ਪੋਸਟਮਾਰਟਮ ਅੱਜ ਵੀ ਨਹੀਂ ਹੋ ਸਕਿਆ ਹੈ। ਕਿਸਾਨ ਜੱਥੇਬੰਦੀਆਂ ਹਰਿਆਣਾ ਪੁਲਿਸ ਅਤੇ ਸਰਕਾਰ ਖ਼ਿਲਾਫ਼ FIR ਦਰਜ ਕਰਨ ਦੀ ਆਪਣੀ ਮੰਗ ’ਤੇ ਬਜਿੱਦ ਹਨ। ਕਿਸਾਨਾਂ ਦੀ ਮੰਗਾਂ ਹੈ ਕਿ ਕਿਸਾਨ ਦੀ ਮੌਤ ਪੁਲਿਸ ਦੀ ਗੋਲੀ ਲੱਗਣ ਨਾਲ ਹੋਈ ਹੈ ਜਿਸ ਦੇ ਚਲਦੇ ਦੋਸ਼ੀਆਂ ਖਿਲਾਫ ਐਫਆਈਆਰ ਦਰਜ ਹੋਣ ਤੋਂ ਬਾਅਦ ਹੀ ਸਸਕਾਰ ਕੀਤਾ ਜਾਵੇਗਾ। 


COMMERCIAL BREAK
SCROLL TO CONTINUE READING

ਕਿਸਾਨ ਆਗੂ ਜਗਜੀਤ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਹਰਿਆਣਾ ਪੁਲਿਸ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਪੰਜਾਬ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਵੀ ਕਿਸਾਨ ਦੇ ਸਸਕਾਰ ਨੂੰ ਲੈਕੇ ਗੱਲਬਾਤ ਵੀ ਹੋਈ। ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਤਰਕ ਦਿੱਤਾ ਹੈ ਕਿ ਪੰਜਾਬ ਪੁਲਿਸ ਨੇ ਸ਼ੁਭਕਰਨ ਦੀ ਲਾਸ਼ ਹਰਿਆਣਾ ਦੀ ਸਰਹੱਦ ਤੋਂ ਲਿਆਂਦੀ ਹੈ। ਇਸ ਮਾਮਲੇ ਵਿੱਚ ਹਰਿਆਣਾ ਪੁਲਿਸ ਹੀ ਕਾਰਵਾਈ ਕਰ ਸਕਦੀ ਹੈ। ਸ਼ੁਭਕਰਨ ਦੀ ਹਰਿਆਣਾ ਸਰਹੱਦ 'ਤੇ ਮੌਤ ਹੋਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਵੱਲੋਂ ਵੀ ਅਪਣੇ ਪੁੱਤਰ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Aap Congress Alliance: ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਗਠਜੋੜ ਨੂੰ ਅੰਤਿਮ ਰੂਪ ਦਿੱਤਾ!


 


ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਦੇ ਜਵਾਨਾਂ ਨੇ ਪੰਜਾਬ ਦੀ ਹੱਦ ਅੰਦਰ ਦਾਖਲ ਹੋ ਕੇ ਟਰੈਕਟਰਾਂ ਦੀ ਭੰਨਤੋੜ ਕੀਤੀ ਹੈ। ਅਜਿਹੇ 'ਚ ਪੰਜਾਬ ਪੁਲਸ ਨੂੰ ਹਰਿਆਣਾ ਪੁਲਿਸ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਹਰਿਆਣਾ ਪੁਲਿਸ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਸ਼ੁਭਕਰਨ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।


ਇਹ ਵੀ ਪੜ੍ਹੋ: Kisan andolan 2.0: CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ


 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤੀ ਹੈ ਕਿ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਵੀ ਵਾਅਦਾ ਕੀਤਾ ਹੈ।