Mohali news: ਕੌਮੀ ਇਨਸਾਫ਼ ਮੋਰਚੇ ਦੇ ਧਰਨਾਕਾਰੀਆਂ ਨੇ ਵਾਈਪੀਐਸ ਚੌਕ 'ਤੇ ਇੱਕ ਪਾਸੇ ਦਾ ਰਾਹ ਖੋਲ੍ਹਿਆ
Advertisement
Article Detail0/zeephh/zeephh1855507

Mohali news: ਕੌਮੀ ਇਨਸਾਫ਼ ਮੋਰਚੇ ਦੇ ਧਰਨਾਕਾਰੀਆਂ ਨੇ ਵਾਈਪੀਐਸ ਚੌਕ 'ਤੇ ਇੱਕ ਪਾਸੇ ਦਾ ਰਾਹ ਖੋਲ੍ਹਿਆ

Mohali news:  ਮੋਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਦੇ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।

Mohali news: ਕੌਮੀ ਇਨਸਾਫ਼ ਮੋਰਚੇ ਦੇ ਧਰਨਾਕਾਰੀਆਂ ਨੇ ਵਾਈਪੀਐਸ ਚੌਕ 'ਤੇ ਇੱਕ ਪਾਸੇ ਦਾ ਰਾਹ ਖੋਲ੍ਹਿਆ

Mohali news: ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਧਰਨਾ ਦੇ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਵਾਈਪੀਐਸ ਚੌਕ ਉਤੇ ਇੱਕ ਪਾਸੇ ਦਾ ਰਾਹ ਖੋਲ੍ਹਣ ਲਈ ਰਾਜ਼ੀ ਹੋ ਗਏ ਹਨ। ਇਸ ਫ਼ੈਸਲੇ ਤੋਂ ਤੁਰੰਤ ਬਾਅਦ ਵਾਈਪੀਐਸ ਚੌਕ ਉਤੇ ਇੱਕ ਪਾਸੇ ਦਾ ਰਾਹ ਖੁਲ੍ਹਵਾਇਆ ਜਾ ਰਿਹਾ ਹੈ।

ਕੌਮੀ ਇਨਸਾਫ਼ ਦੇ ਮੋਰਚੇ ਤੋਂ ਬਾਅਦ ਉਥੋਂ ਬੈਰੀਕੇਡ ਵਗੈਰਾ ਹਟਾ ਜਾ ਰਹੇ ਹਨ ਤੇ ਰਾਹ ਪੱਧਰਾ ਕਰ ਦਿੱਤਾ ਗਿਆ ਹੈ। ਅੱਜ ਸ਼ਾਮ ਤੱਕ ਆਵਾਜਾਈ ਸੁਚਾਰੂ ਹੋਣ ਦੀ ਉਮੀਦ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵਾਈਪੀਐਸ ਚੌਕ 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਨੂੰ ਖੁਲਵਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਸਨ। ਅਦਾਲਤ ਵੱਲੋਂ ਪੰਜਾਬ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਮੁਹਾਲੀ ਪ੍ਰਸ਼ਾਸਨ ਨੂੰ ਚੇਤਾਵਨੀ ਭਰੇ ਸ਼ਬਦਾਂ ਵਿੱਚ ਆਖਰੀ ਮੌਕਾ ਦਿੰਦਿਆਂ ਅਗਲੀ ਸੁਣਵਾਈ ਤੱਕ ਧਰਨੇ ਵਾਲੀ ਥਾਂ ਨੂੰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈ ਕੋਰਟ ਨੇ ਕਿਹਾ ਸੀ ਕਿ ਜੇਕਰ ਪੰਜਾਬ ਸਰਕਾਰ ਹੁਣ ਵੀ ਧਰਨਾ ਹਟਾਉਣ 'ਚ ਨਾਕਾਮ ਰਹੀ ਤਾਂ ਅਦਾਲਤ ਫੌਜ ਨੂੰ ਬੁਲਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।

ਇਸ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਭਾਰੀ ਮਾਤਰਾ ਵਿੱਚ ਪੁਲਿਸ ਫੋਰਸ ਵੀ ਵਾਈਪੀਐਸ ਚੌਕ 'ਤੇ ਤਾਇਨਾਤ ਕੀਤੀ ਗਈ ਸੀ।  ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਬੈਠਕ ਹੋਈ ਜਿਸ ਵਿੱਚ ਪੂਰਾ ਰਸਤਾ ਖੋਲ੍ਹਣ 'ਤੇ ਅਜੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਸਹਿਮਤੀ ਨਹੀਂ ਬਣੀ ਸੀ। 

ਇਹ ਵੀ ਪੜ੍ਹੋ : Agriculture News: ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਲੈਣ ਲਈ 10 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ ਕਿਸਾਨ

ਇਸ ਦੌਰਾਨ ਗੁਰਚਰਨ ਸਿੰਘ ਵੱਲੋਂ ਕਿਹਾ ਗਿਆ ਸੀ ਕਿ, "ਮੇਰੇ ਵੱਲੋਂ ਰਸਤਾ ਖੋਲ੍ਹਣ ਲਈ ਕੋਈ ਸਹਿਮਤੀ ਨਹੀਂ ਦਿੱਤੀ ਗਈ ਹੈ।" ਉਨ੍ਹਾਂ ਇਹ ਵੀ ਕਿਹਾ ਸੀ ਕਿ ਅਸੀਂ ਰਸਤਾ ਖੋਲ੍ਹਣ ਵਾਸਤੇ ਕੋਈ ਦਸਤਾਵੇਜ਼ ਹਾਈ ਕੋਰਟ ਵਿੱਚ ਜਮਾ ਨਹੀਂ ਕਰਵਾਇਆ ਹੈ। ਹਾਲਾਂਕਿ ਦੂਜੇ ਪਾਸੇ ਇਸ ਸਭ ਦੇ ਉਲਟ ਕੌਮੀ ਇਨਸਾਫ ਮੋਰਚਾ ਦੀ ਲੀਗਲ ਟੀਮ ਨੇ ਇਹ ਗੱਲ ਸਪੱਸ਼ਟ ਕੀਤੀ ਹੈ ਕਿ ਇੱਕ ਪਾਸੇ ਦਾ ਰਸਤਾ ਖੋਲ੍ਹਣ ਵਿੱਚ ਉਨ੍ਹਾਂ ਦੀ ਸਹਿਮਤੀ ਬਣ ਚੁੱਕੀ ਹੈ, ਜਿਸ ਵਿੱਚ ਗੁਰਚਰਨ ਸਿੰਘ ਬਾਪੂ ਦੇ ਵੀ ਸਾਈਨ ਹਨ। ਉਨ੍ਹਾਂ ਕਿਹਾ ਸੀ ਕਿ ਉਹ ਮੋਰਚਾ ਬਚਾਉਣਾ ਚਾਹੁੰਦੇ ਹਾਂ।

ਇਹ ਵੀ ਪੜ੍ਹੋ : Punjab News: ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਬੈਂਸ 80 ਅਧਿਆਪਕਾਂ ਨੂੰ ਭਲਕੇ ਕਰਨਗੇ ਸਨਮਾਨਿਤ

 

Trending news