Sidharth Malhotra and Kiara Advani wedding: ਵਿਆਹ ਤੋਂ ਬਾਅਦ ਇੱਕਠੇ ਨਜ਼ਰ ਆਏ ਸਿਧਾਰਥ ਤੇ ਕਿਆਰਾ
ਏਅਰਪੋਰਟ ਤੋਂ ਸਾਹਮਣੇ ਆਈਆਂ ਤਸਵੀਰਾਂ ਕਾਫੀ ਸ਼ਾਨਦਾਰ ਲੱਗ ਰਹੀਆਂ ਹਨ ਅਤੇ ਦੋਵਾਂ ਨੇ ਬਹੁਤ ਹੀ ਸਿੰਪਲ ਲੁੱਕ ਕੈਰੀ ਕੀਤਾ ਹੋਇਆ ਹੈ।
Sidharth Malhotra and Kiara Advani wedding: ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਵਿਆਹ ਦੇ ਬੰਧਨ 'ਚ ਬੱਝਣ ਤੋਂ ਬਾਅਦ ਬੁਧਵਾਰ ਨੂੰ ਇੱਕਠੇ ਏਅਰਪੋਰਟ 'ਤੇ ਅਜ਼ਾਰ ਆਏ। ਇਸ ਦੌਰਾਨ ਦੋਵਾਂ ਨੂੰ ਹੱਥਾਂ 'ਚ ਹੱਥ ਪਾਏ ਹੋਏ ਵੇਖਿਆ ਗਿਆ।
ਦੱਸ ਦਈਏ ਕਿ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੋਵਾਂ ਨੇ ਰਾਜਸਥਾਨ ਦੇ ਜੈਸਲਮੇਰ ਦੇ ਸੂਰਿਆਗੜ੍ਹ ਹੋਟਲ ਵਿੱਚ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਅਤੇ ਹਾਲ ਹੀ 'ਚ ਵਿਆਹ ਤੋਂ ਬਾਅਦ ਪਹਿਲੀ ਵਾਰ ਇੱਕਠੇ ਨਜ਼ਰ ਆਏ।
ਨਵੇਂ ਵਿਆਹੇ ਜੋੜੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਮੰਗਲਵਾਰ ਰਾਤ ਨੂੰ ਦੋਵਾਂ ਵੱਲੋਂ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਜੋੜੇ ਨੂੰ ਬਹੁਤ ਪਿਆਰ ਦਿੱਤਾ ਗਿਆ।
ਉਨ੍ਹਾਂ ਦੇ ਵਿਆਹ 'ਚ ਦੋਵਾਂ ਦੇ ਪਰਿਵਾਰਾਂ ਦੇ ਨਾਲ-ਨਾਲ ਕਰੀਬੀ ਰਿਸ਼ਤੇਦਾਰ ਤੇ ਦੋਸਤ ਵੀ ਸ਼ਾਮਿਲ ਹੋਏ ਸਨ। ਵਿਆਹ ਤੋਂ ਬਾਅਦ ਪਤੀ-ਪਤਨੀ ਦੇ ਰੂਪ 'ਚ ਨਜ਼ਰ ਆਏ ਜੋੜੇ ਨੂੰ ਲੋਕਾਂ ਵੱਲੋਂ ਬਹੁਤ ਪਿਆਰ ਦਿੱਤਾ ਗਿਆ। ਇਸ ਦੌਰਾਨ ਕਿਆਰਾ ਦੀ ਬ੍ਰਾਈਡਲ ਲੁੱਕ ਨੇ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ ਅਤੇ ਹਰ ਪਾਸੇ ਉਨ੍ਹਾਂ ਦੀ ਚਰਚਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Turkey Earthquake news: ਤੁਰਕੀ ਭੂਚਾਲ 'ਚ ਪੀੜਤ ਲੋਕਾਂ ਦੀ ਮਦਦ ਲਈ ਸਾਹਮਣੇ ਆਈ ਖਾਲਸਾ ਏਡ ਦੀ ਟੀਮ
ਏਅਰਪੋਰਟ ਤੋਂ ਸਾਹਮਣੇ ਆਈਆਂ ਤਸਵੀਰਾਂ ਕਾਫੀ ਸ਼ਾਨਦਾਰ ਲੱਗ ਰਹੀਆਂ ਹਨ ਅਤੇ ਦੋਵਾਂ ਨੇ ਬਹੁਤ ਹੀ ਸਿੰਪਲ ਲੁੱਕ ਕੈਰੀ ਕੀਤਾ ਹੋਇਆ ਹੈ। ਇਨ੍ਹਾਂ ਤਸਵੀਰਾਂ 'ਚ ਕਿਆਰਾ ਅਡਵਾਨੀ ਦੀ ਮਾਂਗ 'ਚ ਸਿੰਦੂਰ ਵੀ ਦੇਖਿਆ ਜਾ ਸਕਦਾ ਹੈ ਅਤੇ ਉਸ ਨੇ ਹੱਥ ਵਿੱਚ ਚੂੜਾ ਵੀ ਪਾਇਆ ਹੋਇਆ ਹੈ।
ਕਿਆਰਾ ਨੇ ਬਿਨਾ ਮੇਕਅੱਪ ਤੋਂ ਲੁੱਕ ਕੈਰੀ ਕੀਤੀ ਅਤੇ ਹੁਣ ਵਿਆਹ ਤੋਂ ਬਾਅਦ ਉਹ ਦਿੱਲੀ ਵਿੱਚ ਆਪਣੇ ਸਹੁਰੇ ਘਰ ਜਾ ਰਹੀ ਹੈ। ਇਸ ਦੌਰਾਨ ਜੋੜਾ ਬੇਹੱਦ ਖੁਸ਼ ਨਜ਼ਰ ਆ ਰਿਹਾ ਹੈ ਅਤੇ ਇੱਕ ਦੂਜੇ ਦੇ ਹੱਥਾਂ ਵਿੱਚ ਹੱਥ ਪਾ ਕੇ ਤਸਵੀਰਾਂ ਖਿਚਵਾਉਂਦਾ ਹੋਇਆ ਨਜ਼ਰ ਆਇਆ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਦੀ ਪਤਨੀ Jill Biden ਨੇ ਕਮਲਾ ਹੈਰਿਸ ਦੇ ਪਤੀ ਨੂੰ ਕੀਤੀ 'KISS'; ਵੀਡੀਓ ਹੋਈ ਵਾਇਰਲ
(For more news apart from Sidharth Malhotra and Kiara Advani wedding, stay tuned to Zee PHH)