ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਅਦਾਲਤ ’ਚ ਪੇਸ਼ੀ ਹੋਣੀ ਹੈ। CJM ਸੁਮਿਤ ਮੱਕੜ ਦੀ ਅਦਾਲਤ ’ਚ ਸਿੱਧੂ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਬਤੌਰ ਗਵਾਹ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING


ਸਿੱਧੂ ਨੂੰ CM ਮਾਨ ਨੇ ਦਿੱਤਾ ਸੁਰੱਖਿਆ ਦਾ ਭਰੋਸਾ
ਬਰਖ਼ਾਸਤ ਕੀਤੇ ਗਏ DSP ਬਲਵਿੰਦਰ ਸਿੰਘ ਸੇਖੋਂ ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕਰਵਾਈ ਗਈ ਪਟੀਸ਼ਨ ’ਤੇ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਹੋਣੀ ਹੈ। ਪਰ ਸਿੱਧੂ ਨੇ ਅਦਾਲਤ ’ਚ ਪੇਸ਼ ਹੋਣ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਸੀ। ਸਿੱਧੂ ਦੀ ਅਪੀਲ ਤੋਂ ਬਾਅਦ ਪੰਜਾਬ ਸਰਕਾਰ ਅਤੇ ਐੱਸ. ਐੱਸ. ਪੀ ਪਟਿਆਲਾ ਨੇ ਸੁਰੱਖਿਆ ਦਾ ਭਰੋਸਾ ਦਿੱਤਾ। 



ਨਵਜੋਤ ਸਿੱਧੂ ਨੇ ਮੰਤਰੀ ਹੁੰਦਿਆ DSP ਸੇਖੋਂ ਨੂੰ ਸੌਂਪੀ ਸੀ ਮਾਮਲੇ ਦੀ ਜਾਂਚ
CJM ਨੇ ਕਿਹਾ ਕਿ DSP ਬਲਵਿੰਦਰ ਸਿੰਘ ਸੇਖੋਂ ਨੂੰ ਉਸ ਸਮੇਂ ਦੇ ਮੰਤਰੀ ਸਿੱਧੂ ਨੇ ਮਾਮਲੇ ਦੀ ਜਾਂਚ ਸੌਂਪੀ ਸੀ। ਘਪਲੇ ਦੀ ਜਾਂਚ ਕਰ ਰਹੇ DSP ਸੇਖੋਂ ਦਾ ਦੋਸ਼ ਹੈ ਕਿ ਜਾਂਚ ਨੂੰ ਅਟਕਾਉਣ ਲਈ ਸਾਬਕਾ ਮੰਤਰੀ ਆਸ਼ੂ ਨੇ ਉਸਨੂੰ ਫ਼ੋਨ ’ਤੇ ਧਮਕੀ ਦਿੱਤੀ ਸੀ। ਸੋ, ਹੁਣ ਇਸ ਕੇਸ ’ਚ ਸਿੱਧੂ ਦੀ ਗਵਾਹੀ ਦੀ ਜ਼ਰੂਰਤ ਹੈ ਤਾਂ ਜੋ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਸਕੇ। 
ਇੱਥੇ ਦੱਸਣਾ ਬਣਦਾ ਹੈ ਕਿ ਇਹ ਮਾਮਲਾ ਕਾਫ਼ੀ ਹਾਈ-ਪ੍ਰੋਫਾਈਲ ਹੈ। ਸਾਬਕਾ ਮੰਤਰੀ ਆਸ਼ੂ ਨੇ ਬਰਖ਼ਾਸਤ ਕੀਤੇ ਗਏ DSP ਬਲਵਿੰਦਰ ਸਿੰਘ ਸੇਖੋਂ ਨੂੰ ਫ਼ੋਨ ’ਤੇ ਧਮਕਾਇਆ ਸੀ। ਜਿਸਦੀ ਆਡੀਓ ਕਲਿੱਪ (Audio clip) ਵੀ ਕਾਫ਼ੀ ਵਾਇਰਲ ਹੋਈ ਸੀ। 



ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਸ਼ਮੂਲੀਅਤ ਆਈ ਸਾਹਮਣੇ
ਦਰਅਸਲ ਸੇਖੋਂ ਨੇ ਜਾਂਚ ਕਰਨ ਉਪਰੰਤ ਸਬੰਧਤ ਫ਼ਾਈਲ ਸਥਾਨਕ ਸਰਕਾਰਾ ਵਿਭਾਗ ਦੇ ਦਫ਼ਤਰ ’ਚ ਜਮ੍ਹਾ ਕਰਵਾ ਦਿੱਤੀ ਸੀ। ਇਸ ਜਾਂਚ ’ਚ ਸਾਫ਼ ਤੌਰ ’ਤੇ ਦੱਸਿਆ ਗਿਆ ਸੀ ਫ਼ਲੈਟ ਸਿਆਸੀ ਦਬਾਅ ਹੇਠ ਬਣਾਏ ਜਾ ਰਹੇ ਹਨ ਅਤੇ ਇਸ ਮਾਮਲੇ ’ਚ ਸਾਬਕਾ ਮੰਤਰੀ ਆਸ਼ੂ ਦੀ ਸ਼ਮੂਲੀਅਤ ਸਾਹਮਣੇ ਆਈ ਸੀ। ਜਿਸ ਤੋਂ ਬਾਅਦ DSP ਬਲਵਿੰਦਰ ਸਿੰਘ ਸੇਖੋਂ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। 



ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਤੋਂ ਬਾਅਦ DSP ਬਲਵਿੰਦਰ ਸਿੰਘ ਸੇਖੋਂ ਆਪਣੀ ਬਹਾਲੀ ਲਈ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ’ਚ ਹੁਣ ਲੁਧਿਆਣਾ ਅਦਾਲਤ ਵਲੋਂ ਸਿੱਧੂ ਨੂੰ ਗਵਾਹ ਦੇ ਤੌਰ ’ਤੇ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।